International

ਕਵਿਤਾ ਕ੍ਰਿਸ਼ਨਾਮੂਰਤੀ ਬਿ੍ਰਟੇਨ ’ਚ ‘ਲਾਈਫ਼ ਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਤ

ਲੰਡਨ – ਮਸ਼ਹੂਰ ਗਾਇਕਾ ਕਵਿਤਾ ਕ੍ਰਿਸ਼ਨਾਮੂਰਤੀ ਨੂੰ ਲੰਡਨ ਵਿਚ ਸਾਲਾਨਾ ‘ਯੂ ਕੇ ਏਸ਼ੀਅਨ ਫਿਲਮ ਫੈਸਟੀਵਲ (ਯੂ.ਕੇ.ਏ.ਐੱਫ.ਐੱਫ.)’ ਵਿਚ ਸੰਗੀਤ ਵਿਚ ਯੋਗਦਾਨ ਲਈ ‘ਲਾਈਫਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਤ ਕੀਤਾ ਗਿਆ ਹੈ। ‘ਮਿਸਟਰ ਇੰਡੀਆ’ ਅਤੇ ‘ਹਮ ਦਿਲ ਦੇ ਚੁਕੇ ਸਨਮ’ ਵਰਗੀਆਂ ਕਈ ਹਿੰਦੀ ਫਿਲਮਾਂ ‘’ਚ ਗੀਤਾਂ ਨੂੰ ਆਪਣੀ ਆਵਾਜ਼ ਦੇਣ ਵਾਲੀ 66 ਸਾਲਾ ਗਾਇਕਾ ਨੂੰ ਇਕ ਸ਼ਾਨਦਾਰ ਸਮਾਰੋਹ ‘’ਚ ‘ਲਾਈਫਟਾਈਮ ਅਚੀਵਮੈਂਟ ਐਵਾਰਡ’ ਨਾਲ ਸਨਮਾਨਤ ਕੀਤਾ ਗਿਆ। ਕਵਿਤਾ ਕ੍ਰਿਸ਼ਨਾਮੂਰਤੀ ਨੂੰ ਚਾਰ ਦਹਾਕਿਆਂ ਦੇ ਕਰੀਅਰ ਵਿੱਚ ਉਸ ਦੀਆਂ ਪ੍ਰਾਪਤੀਆਂ ਲਈ ਸਨਮਾਨਤ ਕੀਤਾ ਗਿਆ ਹੈ। ਉਸਨੇ ਲਗਭਗ 45 ਭਾਰਤੀ ਭਾਸ਼ਾਵਾਂ ਵਿੱਚ 50,000 ਤੋਂ ਵੱਧ ਗੀਤ ਗਾਏ ਹਨ। ਕ੍ਰਿਸ਼ਨਾਮੂਰਤੀ ਨੇ ਲੰਡਨ ਦੇ ਤਾਜ ਹੋਟਲ ‘’ਚ ਇਕ ਵਿਸ਼ੇਸ਼ ਗੱਲਬਾਤ ਪ੍ਰੋਗਰਾਮ ‘’ਚ ਕਿਹਾ, ‘’ਮੇਰਾ ਸਟੈਂਡ ਹਮੇਸ਼ਾ ਸਪੱਸ਼ਟ ਰਿਹਾ ਹੈ ਕਿ ਮੈਂ ਕੋਈ ਵੀ ਅਜਿਹਾ ਫਿਲਮੀ ਗੀਤ ਨਹੀਂ ਗਾਵਾਂਗਾ, ਜਿਸ ਨਾਲ ਮੇਰੇ ਭਰਾ ਜਾਂ ਮਾਂ ਨੂੰ ਸ਼ਰਮਿੰਦਗੀ ਮਹਿਸੂਸ ਹੋਵੇ।

Related posts

ਟਰੰਪ ਦਾ ‘ਵਨ ਬਿਗ ਬਿਊਟੀਫੁੱਲ ਬਿੱਲ’ ਪਾਸ : ਇਸ ਬਿੱਲ ਵਿੱਚ ਅਜਿਹੀ ਕੀ ਖਾਸ ਗੱਲ ਹੈ ?

admin

ਇਜ਼ਰਾਈਲ-ਈਰਾਨ ਯੁੱਧ ਅਤੇ ਦੁਨੀਆਂ ਦਾ ‘ਪੁਲਿਸਮੈਨ’ !

admin

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin