Punjab Women's World

ਕਵਿਤਾ ਮੁਕਾਬਲੇ ’ਚ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ

ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਜੇਤੂ ਵਿਦਿਆਰਥਣਾਂ ਅਤੇ ਅਧਿਆਪਕਾ ਸ੍ਰੀਮਤੀ ਮਨਪ੍ਰੀਤ ਕੌਰ ਨਾਲ ਖੜ੍ਹੇ ਵਿਖਾਈ ਦੇ ਰਹੇ।

ਅੰਮ੍ਰਿਤਸਰ – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ੍ਰੀ ਗੁਰੁ ਰਾਮਦਾਸ ਅਵਤਾਰ ਪੁਰਬ ਕਮੇਟੀ (ਗ੍ਰੀਨ ਐਵੀਨਿਊ) ਵੱਲੋਂ ਸੈਂਟਰਲ ਖਾਲਸਾ ਯਤੀਮਖਾਨਾ, ਪੁਤਲੀਘਰ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਕਰਵਾਏ ਗਏ ਕਵਿਤਾ ਧਾਰਮਿਕ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।

ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਮਤਿ ਦੇ ਪ੍ਰਚਾਰ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਲਈ ਉਕਤ ਕਵਿਤਾ ਪ੍ਰਤੀਯੋਗਤਾ ਕਰਵਾਈਆਂ ਗਈਆ, ਜਿਸ ’ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਉਕਤ ਕਵਿਤਾ ਮੁਕਾਬਲੇ ’ਚ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ ਹੈ। ਉਨ੍ਹਾਂ ਉਪਰੋਕਤ ਪ੍ਰਤੀਯੋਗਤਾ ’ਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਅਤੇ ਅਧਿਆਪਕਾ ਸ੍ਰੀਮਤੀ ਮਨਪ੍ਰੀਤ ਕੌਰ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਇਲਾਹੀ ਗੁਰਬਾਣੀ, ਸਿੱਖ ਇਤਿਹਾਸ ਦੇ ਨਾਲ-ਨਾਲ ਜੁੜੇ ਰਹਿਣ ਅਤੇ ਚੰਗੇ ਭਵਿੱਖ, ਅਕਾਦਮਿਕ ਪੱਧਰ ’ਤੇ ਉਚਾਈਆਂ ਨੂੰ ਛੂਹਣ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

Related posts

ਚੋਣ ਕਮਿਸ਼ਨ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀਆਂ 2364 ਅਤੇ 5994 ਦੀਆਂ ਭਰਤੀਆਂ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਪ੍ਰਵਾਨਗੀ

admin

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਚੋਣ ਅਧਿਕਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਆਨਲਾਈਨ ਐਪਲੀਕੇਸ਼ਨ “ਲੋਕਲ ਬਾਡੀਜ਼ ਪੋਲ ਐਕਟੀਵਿਟੀ ਮਾਨੀਟਰਿੰਗ ਸਿਸਟਮ” ਲਾਂਚ

Bunty

ਪੰਜਾਬ ਤੇ ਹਰਿਆਣਾ ਦੇ ਕਈ ਹਿੱਸਿਆਂ ’ਚ ਮੀਂਹ ਨਾਲ ਤਾਪਮਾਨ ਡਿੱਗਿਆ

Bunty