NewsBreaking NewsLatest NewsPunjab

ਕਾਂਗਰਸੀਆਂ ਨੇ ਸਿੱਖ ਪ੍ਰੰਪਰਾਵਾਂ ਦਾ ਕੀਤਾ ਘਾਣ : ਬੀਬੀ ਜਗੀਰ ਕੌਰ

ਅੰਮਿ੍ਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਦੇ ਮੰਤਰੀ ਤੇ ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਮਾਣ-ਮਰਿਯਾਦਾ ਨੂੰ ਢਾਹ ਲਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਕਾਂਗਰਸੀ ਆਗੂਆਂ ਨੂੰ ਸਿੱਖ ਕੌਮ ਵਿਚ ਪਾੜ ਪਾਉਣ ਦੀ ਕਾਰਵਾਈ ਤੋਂ ਬਾਜ਼ ਆਉਣ ਲਈ ਕਿਹਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਂਗਰਸ ਦੇ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਹਰਮਿੰਦਰ ਸਿੰਘ ਗਿੱਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਹਰ ਸੜਕ ‘ਤੇ ਆਪੇ ਬਣੇ ਜਥੇਦਾਰ ਦੇ ਸਾਹਮਣੇ ਪੇਸ਼ ਹੋ ਕੇ ਜੋ ਨਾਟਕ ਕੀਤਾ, ਉਹ ਸਰਾਸਰ ਗ਼ਲਤ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇਨ੍ਹਾਂ ਆਗੂਆਂ ਨੇ ਕੁਝ ਦਿਨ ਪਹਿਲਾਂ ਹੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਪੱਤਰ ਲਿਖ ਕੇ ਇਹ ਜ਼ਾਹਰ ਕੀਤਾ ਸੀ ਕਿ ਉਸ ਨੂੰ ਸਿੱਖ ਪੰਥ ਦੀਆਂ ਨੁਮਾਇੰਦਾ ਸੰਸਥਾਵਾਂ ਵੱਲੋਂ ਜਥੇਦਾਰ ਵਜੋਂ ਕੋਈ ਮਾਨਤਾ ਨਹੀਂ ਹੈ, ਇਸ ਲਈ ਉਹ ਉਸ ਕੋਲ ਪੇਸ਼ ਨਹੀਂ ਹੋ ਸਕਦੇ ਪਰ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ੇ ਵਿਖੇ ਪੇਸ਼ੀ ਦਾ ਨਾਟਕ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਤੇ ਮਾਣ-ਮਰਯਾਦਾ ਦਾ ਘਾਣ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਸਿੱਖਾਂ ਅੰਦਰ ਵੰਡੀਆਂ ਪਾਉਣ ਦੇ ਮਨਸੂਬੇ ਰੱਚਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿੱਥੇ ਲਿੱਖਿਆ ਹੋਇਆ ਹੈ ਕਿ ਪੁਰਾਤਨ ਪ੍ਰੰਪਰਾਵਾਂ ਨੂੰ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਗ੍ਹਾ ਕਿਸੇ ਵੀ ਥਾਂ ਖੜ੍ਹ ਕੇ ਪੇਸ਼ੀ ਦਾ ਢੌਂਗ ਰਚਾਇਆ ਜਾਵੇ। ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਅਜਿਹੇ ਮਨਸੂਬਿਆਂ ਤੋਂ ਸੁਚੇਤ ਰਹੇ।

Related posts

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧਾਂ ਖਿਲਾਫ ਦੋਸ਼ਾਂ ਦੇ ਸਾਰੇ ਸਬੂਤ ਸੰਗਤ ਸ੍ਹਾਮਣੇ ਰੱਖਾਂਗਾ – ਗਿਆਨੀ ਰਘਬੀਰ ਸਿੰਘ

admin

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਦੀ ਬਦਨਾਮੀ ਕੀਤੀ – ਐਡਵੋਕੇਟ ਹਰਜਿੰਦਰ ਸਿੰਘ ਧਾਮੀ

admin

ਲਾਅ ਦੇ ਵਿਦਿਆਰਥੀਆਂ ਵਲੋਂ ਸਿਖਲਾਈ ਪ੍ਰੋਗਰਾਮ ਦੇ ਹਿੱਸੇ ਵਜੋਂ ਪੁਲਿਸ ਸਟੇਸ਼ਨ ਦਾ ਦੌਰਾ

admin