ਨਵੀਂ ਦਿੱਲੀ – ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲਿਆ ਹੈ। ਕਾਂਗਰਸੀ ਆਗੂ ਕੇਸੀ ਵੇਣੂਗੋਪਾਲ ਨੇ ਜਾਣਕਾਰੀ ਦਿੱਤੀ ਹੈ ਕਿ ਚੋਣਾਂ ਵਾਲੇ ਸੂਬਿਆਂ ‘ਚ ਕਾਂਗਰਸ ਦੀਆਂ ਸਾਰੀਆਂ ਰੈਲੀਆਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਉਨ੍ਹਾਂ ਨੇ ਇਕ ਟਵੀਟ ਜਾਰੀ ਕਰ ਕੇ ਦਿੱਤੀ ਹੈ। ਟਵੀਟ ‘ਚ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਹਾਈ ਕਮਾਨ ਨੇ ਉੱਤਰ ਪ੍ਰਦੇਸ਼ ਦੀਆਂ ਮੇਜਰ ਰੈਲੀਆਂ ਤੇ ਹੋਰਨਾਂ ਚੋਣਾਂ ਵਾਲੇ ਸੂਬਿਆਂ ‘ਚ ਰੈਲੀਆਂ ਨਾ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸੂਬਾ ਇਕਾਈਆਂ ਨੂੰ ਕੋਵਿਡ-19 ਕਾਰਨ ਪੈਦਾ ਹੋਏ ਮੌਜੂਦਾ ਹਾਲਾਤ ਦੀ ਸਮੀਖਿਆ ਕਰਨ ਨੂੰ ਕਿਹਾ ਹੈ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਰੈਲੀਆਂ ਕੀਤੀਆਂ ਜਾਣਗੀਆਂ।
previous post