ਚੰਡੀਗੜ੍ਹ – ਸੂਬਾ ਸਰਕਾਰ ਦੇ ਚਾਰ ਮੰਤਰੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਬੇਭਰੋਸਗੀ ਪ੍ਰਗਟ ਕਰਨ ਤੋਂ ਬਾਅਦ ਹੁਣ ਅਮਰਗੜ੍ਹ ਤੋਂ ਕਾਂਗਰਸ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਵੀ ਬਗਾਵਤੀ ਸੁਰ ਅਪਣਾ ਲਏ ਹਨ। ਧੀਮਾਨ ਦਾ ਕਹਿਣਾ ਹੈ ਕਿ ਜੇਕਰ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਲੜੀਆਂ ਜਾਣਗੀਆਂ ਤਾਂ ਉਹ ਚੋਣ ਨਹੀਂ ਲੜਨਗੇ। ਇਹੀ ਨਹੀਂ, ਉਨ੍ਹਾਂ ਨੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਬਣਾਉਣ ਦੀ ਮੰਗ ਕੀਤੀ ਹੈ।