India

ਕਾਂਗਰਸ ਤੇ ਪਵਾਰ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਾਂਗਾ: ਊਧਵ ਠਾਕਰੇ

ਮੁੰਬਈ – ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਅੱਜਰ ਨੂੰ ਕਿਹਾ ਕਿ ਉਹ ਮਹਾ ਵਿਕਾਸ ਅਗਾੜੀ (ਐੱਮਵੀਏ) ਦੇ ਮੁੱਖ ਮੰਤਰੀ ਅਹੁਦੇ ਦੇ ਚਿਹਰੇ ਵਜੋਂ ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੁਆਰਾ ਐਲਾਨੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰਨਗੇ। ਇੱਥੇ ਵਿਰੋਧੀ ਗਠਜੋੜ ਐੱਮਵੀਏ ਦੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਠਾਕਰੇ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਮਹਾਰਾਸ਼ਟਰ ਦੇ ਸਵੈਮਾਣ ਨੂੰ ਬਚਾਉਣ ਦੀ ਲੜਾਈ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਪਹਿਲਾਂ ਤੈਅ ਕੀਤਾ ਜਾਣਾ ਚਾਹੀਦਾ ਹੈ ਨਾ ਕਿ ਚੋਣਾਂ ਵਿਚ ਸਭ ਤੋਂ ਵੱਧ ਸੀਟਾਂ ਜਿੱਤਣ ਵਾਲੀ ਪਾਰਟੀ ਦੇ ਆਧਾਰ ’ਤੇ। ਸ੍ਰੀ ਠਾਕਰੇ ਨੇ ਐੱਮਵੀਏ ਵਰਕਰਾਂ ਨੂੰ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਮਹਾਰਾਸ਼ਟਰ ਦੇ ਮਾਣ ਅਤੇ ਹਿੱਤਾਂ ਦੀ ਰਾਖੀ ਲਈ ਲੜਨ ਲਈ ਕਿਹਾ।

Related posts

ਐਸ਼ਵਰਿਆ ਰਾਏ ਹਮੇਸ਼ਾ ਸਫ਼ਰ ਦੌਰਾਨ ਕਾਲੇ ਕੱਪੜੇ ਹੀ ਕਿਉਂਂ ਪਾਉਂਦੀ ਹੈ ?

admin

ਭਾਰਤ ਦਾ ਪਹਿਲਾ ‘ਸਕਾਈਕਾਸਟ’ ਸਿਸਟਮ ਦਿੱਲੀ ਹਵਾਈ ਅੱਡੇ ‘ਤੇ ਲਾਂਚ

admin

ਅਜੈ ਕੋਛੜ ਨੇ 48ਵੇਂ ਵਾਈਸ ਚੀਫ਼ ਆਫ਼ ਦ ਨੇਵਲ ਸਟਾਫ਼ ਵਜੋਂ ਅਹੁਦਾ ਸੰਭਾਲਿਆ

admin