ਜ਼ੀਰਕਪੁਰ – ਜ਼ੀਰਕਪੁਰ ਦੇ ਵਸਨੀਕ ਤੇ ਕਾਂਗਰਸ ਪਾਰਟੀ ਦੇ ਸੂਬਾ ਸੱਕਤਰ ਜਸਪਾਲ ਸਿੰਘ ਜ਼ੀਰਕਪੁਰ ਕਾਂਗਰਸ ਪਾਰਟੀ ਵਿਧਾਇਕ ਐੱਨਕੇ ਸ਼ਰਮਾ ਦੀ ਅਗਵਾਈ ਚ ਸ਼ੋ੍ਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ। ਇਥੇ ਰੱਖੇ ਇਕ ਪੋ੍ਗਰਾਮ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਅਕਾਲੀ ਦਲ ‘ਚ ਸ਼ਾਮਲ ਕੀਤਾ ਤੇ ਪਾਰਟੀ ਦਾ ਸੂਬਾ ਮੀਤ ਪ੍ਰਧਾਨ ਐਲਾਨਦਿਆ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ‘ਚ ਆਉਣ ਵਾਲੇ ਦਿਨਾਂ ‘ਚ ਹੋਰ ਵੀ ਆਗੂ ਸ਼ਾਮਲ ਹੋਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜਸਪਾਲ ਸਿੰਘ ਦੇ ਪਾਰਟੀ ‘ਚ ਆਉਣ ਨਾਲ ਖ਼ੇਤਰ ‘ਚ ਅਕਾਲੀ-ਬਸਪਾ ਗਠਜੋੜ ਨੂੰ ਵੱਡੀ ਸ਼ਕਤੀ ਮਿਲੇਗੀ। ਉਨਾਂ੍ਹ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਨੇ ਜਿਹੜੇ ਲੋਕਾਂ ਨਾਲ ਹੁਣ 13 ਵਾਅਦੇ ਕੀਤੇ ਹਨ, ਉਨਾਂ੍ਹ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਝੂਠ ਦਾ ਪੁਲੰਦਾ ਕਰਾਰ ਦਿੰਦਿਆਂ ਉਨਾਂ੍ਹ ਕਿਹਾ ਕਿ ਕੇਜਰੀਵਾਲ ਵੀ ਪੰਜਾਬੀਆਂ ਨੂੰ ਗੁਮਰਾਹ ਕਰਨ ਲੱਗਿਆ ਹੈ। ਪੰਜਾਬੀਆਂ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਤੋਂ ਪਹਿਲਾਂ ਉਹ ਦਿੱਲੀ ਦੇ ਲੋਕਾਂ ਨੂੰ ਮੁਫਤ ਬਿਜਲੀ ਦੇਵੇ, ਜਿਨਾਂ੍ਹ ਨੇ ਉਨਾਂ੍ਹ ਨੂੰ ਮੁੱਖ ਮੰਤਰੀ ਬਣਾਇਆ ਹੈ। ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਵੱਡਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਪੈਸੇ ਲੈ ਕੇ ਟਿਕਟਾਂ ਵੇਚੀਆਂ ਹਨ। ਇਸ ਕਾਰਨ ਕਿਸਾਨ ਜਥੇਬੰਦੀਆਂ ਵੀ ਉਨਾਂ੍ਹ ਨਾਲ ਨਹੀਂ ਜੁੜੀਆਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਉਸੇ ਤਰੀਕੇ ਪੰਜਾਬੀਆਂ ਨੂੰ ਧੋਖਾ ਦੇਣਾ ਚਾਹੁੰਦੇ ਹਨ ਜਿਵੇਂ ਕਾਂਗਰਸ ਨੇ ਦਿੱਤਾ। ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਿਛਆ ਕਿ ਉਨਾਂ੍ਹ ਨੇ ਅੌਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਸਕੀਮ ਦਿੱਲੀ ਵਿਚ ਲਾਗੂ ਕਿਉਂ ਨਹੀਂ ਕੀਤੀ। ਉਨਾਂ੍ਹ ਕਿਹਾ ਕਿ ਆਮ ਆਦਮੀ ਦੇ ਭਗਵੰਤ ਮਾਨ ਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੋਵੇਂ ਡਰਾਮੇਬਾਜ਼ੀ ਕਰਕੇ ਲੋਕਾਂ ਨੂੰ ਗੁਮਰਾਹ ਕਰਦੇ ਹਨ ਤੇ ਦੋਵੇਂ ਇਕ ਦੂਜੇ ਤੋਂ ਵੱਡਾ ਝੂਠ ਬੋਲਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਐਲਾਨ ਵੀ ਝੂਠੇ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸੂਬੇ ਭਰੇ ਵਿਚ ਮਖੌਲ ਉਡਾਇਆ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਮੁੱਖ ਮੰਤਰੀ ਚੰਨੀ ਦਾਅਵਾ ਕਰ ਰਹੇ ਹਨ ਕਿ ਰੇਤਾ ਸਾਢੇ ਪੰਜ ਰੁਪਏ ਪ੍ਰਤੀ ਫੁੱਟ ਵਿਕ ਰਿਹਾ ਹੈ ਜਦੋਂ ਕਿ ਅਸਲੀਅਤ ਵਿਚ ਇਹ 25 ਰੁਪਏ ਪ੍ਰਤੀ ਫੁੱਟ ਮਿਲ ਰਿਹਾ ਹੈ। ਇਸੇ ਤਰੀਕੇ ਉਨਾਂ੍ਹ ਥਾਂ-ਥਾਂ ਪ੍ਰਰਾਜੈਕਟਾਂ ਦਾ ਐਲਾਨ ਕੀਤਾ ਸੀ ਜਦੋਂ ਕਿ ਹਜ਼ਾਰਾਂ ਕਰੋੜ ਰੁਪਏ ਦੇ ਕੰਮਾਂ ਵਾਸਤੇ ਕੋਈ ਪੈਸਾ ਜਾਰੀ ਨਹੀਂ ਕੀਤਾ। ਉਨਾਂ੍ਹ ਕਿਹਾ ਕਿ ਚੰਨੀ ਦੇ ਸਾਰੇ ਐਲਾਨ ਕਾਗਜ਼ਾਂ ਤਕ ਸੀਮਤ ਰਹਿ ਗਏ ਹਨ। ਜ਼ੀਰਕਪੁਰ ਹੈ ਕਿ ਪਿਛਲੇ ਪੰਜ ਦਹਾਕਿਆਂ ਤੋਂ ਕਾਂਗਰਸ ਦਾ ਝੰਡਾ ਬੁਲੰਦ ਕਰਨ ਵਾਲੇ ਜਸਪਾਲ ਸਿੰਘ ਸਰਪੰਚ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਦੱਸਿਆ ਕਿ ਉਹ ਅਤੇ ਉਨਾਂ੍ਹ ਦੇ ਪਿਤਾ ਅਤੇ ਦਾਦਾ ਕਈ ਦਹਾਕਿਆਂ ਤੋਂ ਜ਼ੀਰਕਪੁਰ ਦੇ ਸਰਪੰਚ ਰਹੇ ਹਨ। ਉਹ ਜ਼ੀਰਕਪੁਰ ਦੇ ਕੌਂਸਲਰ, ਬਲਾਕ ਕਾਂਗਰਸ ਪ੍ਰਧਾਨ ਅਤੇ ਸੂਬਾ ਸਕੱਤਰ ਦੇ ਅਹੁਦੇ ‘ਤੇ ਵੀ ਰਹਿ ਚੁੱਕੇ ਹਨ।