Punjab

ਕਾਂਗਰਸ ਦੇ 40 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹੋਣਗੇ ਖੜਗੇ, ਸੋਨੀਆ ਤੇ ਰਾਹੁਲ ਗਾਂਧੀ

ਚੰਡੀਗੜ੍ਹ – ਕਾਂਗਰਸ ਪਾਰਟੀ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਭੁਪਿੰਦਰ ਹੁੱਡਾ, ਕੁਮਾਰੀ ਸ਼ੈਲਜਾ ਅਤੇ ਰਣਦੀਪ ਸਿੰਘ ਸੂਰਜੇਵਾਲਾ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 40 ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ। ਇਸ ਤੋਂ ਇਲਾਵਾ ਹਾਲ ਹੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੇ ਨਾਮ ਵੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਰੱਖੇ ਗਏ ਹਨ।ਇਸ ਸੂਚੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਸੱਤਾਧਾਰੀ ਭਾਜਪਾ ਵਿਧਾਨ ਸਭਾ ਚੋਣਾਂ ‘ਚ ਹੈਟ੍ਰਿਕ ਲਗਾਉਣ ’ਤੇ ਨਜ਼ਰ ਰੱਖ ਰਹੀ ਹੈ ਪਰ ਉਸ ਨੂੰ ਮੁੜ ਉੱਭਰ ਰਹੀ ਕਾਂਗਰਸ ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। –

Related posts

ਹੁਣ ਪੰਜਾਬ ’ਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ

editor

ਅੱਧੀ ਮਿਆਦ ਪੂਰੀ ਹੋਈ ਪਰ ਆਪ ਸਰਕਾਰ ਨੇ ਪੰਜਾਬ ਜਾਂ ਪੰਜਾਬੀਆਂ ਲਈ ਕੱਖ ਨਹੀਂ ਕੀਤਾ: ਅਕਾਲੀ ਦਲ

editor

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ

editor