Punjab

ਕਾਂਗਰਸ ਵੱਲੋਂ 13 ਨੁਕਤਿਆਂ ਵਾਲਾ ਚੋਣ ਮਨੋਰਥ ਪੱਤਰ ਜਾਰੀ

ਚੰਡੀਗੜ੍ਹ – ਪੰਜਾਬ ਕਾਂਗਰਸ ਵੱਲੋਂ ਸ਼ੁੱਕਰਵਾਰ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਕਾਂਗਰਸ ਵੱਲੋਂ ਜਾਰੀ ਚੋਣ ਮਨੋਰਥ ਪੱਤਰ ਵਿੱਚ ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ‘ਤੇ ਖ਼ਾਸ ਧਿਆਨ ਦਿੱਤਾ ਗਿਆ ਹੈ। ਕਾਂਗਰਸ ਪਾਰਟੀ ਵੱਲੋਂ 13 ਨੁਕਾਤੀ ਚੋਣ ਮਨੋਰਥ ਪੱਤਰ ਜਾਰੀ ਕਰਨ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਜੀਵ ਸ਼ੁਕਲਾ, ਹਰੀਸ਼ ਚੌਧਰੀ ਅਤੇ ਪਵਨ ਖੇੜਾ ਮੌਜੂਦ ਰਹੇ।

ਕਾਂਗਰਸ ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਪੀਪੀਸੀਸੀ ਪ੍ਰਧਾਨ ਸਿੱਧੂ ਨੇ ਕਿਹਾ ਕਿ ਕਾਂਗਰਸ ਦਾ 13 ਨੁਕਾਤੀ ਚੋਣ ਪੱਤਰ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਹ ਚੋਣ ਮਨੋਰਥ ਪੱਤਰ ਸਭ ਦਾ ਭਲਾ ਮੰਗਣ ਵਾਲਾ ਪੰਜਾਬ ਮਾਡਲ ਹੈ। ਉਨ੍ਹਾਂ ਕਿਹਾ ਕਿ ਇਹ ਮੈਨੀਫੈਸਟੋ ਰਾਹੁਲ ਗਾਂਧੀ ਜੀ ਦਾ ਸੁਪਨਾ ਹੈ ਅਤੇ ਮੇਰਾ 17 ਸਾਲ ਦਾ ਤਜਰਬਾ ਹੈ, ਇਹ ਕਾਂਗਰਸ ਦਾ ਪੱਤਰ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਬਦਲਣ ਵਾਲਾ ਹੈ। ਸਿੱਧੂ ਨੇ ਕਿਹਾ ਕਿ ਸਰਕਾਰ ਬਣਨ ‘ਤੇ ਕਾਂਗਰਸ ਸਰਕਾਰ ਦੀਆਂ ਪਹਿਲਕਦਮੀਆਂ ਵਿੱਚ 5 ਲੱਖ ਨੌਕਰੀਆਂ 5 ਸਾਲਾਂ ‘ਚ ਦਿੱਤੀਆਂ ਜਾਣਗੀਆਂ। ਪੰਜਾਬ ਵਿੱਚ ਕਿਸੇ ਵੀ ਪਰਿਵਾਰ ਦਾ ਮਕਾਨ ਕੱਚਾ ਨਹੀਂ ਰਹੇਗਾ, ਹਰ ਘਰ ਪੱਕਾ ਬਣਾਇਆ ਜਾਵੇਗਾ।

ਕਾਂਗਰਸ ਪਾਰਟੀ ਵੱਲੋਂ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖਰੀ ਦਿਨ 13 ਨੁਕਤਿਆਂ ਵਾਲਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਰੁਜ਼ਗਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਦੇ ਨਾਲ-ਨਾਲ ਔਰਤਾਂ ਦਾ ਵੀ ਧਿਆਨ ਰੱਖਿਆ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੇ ਇਨ੍ਹਾਂ ਦਿਨਾਂ ਦੌਰਾਨ ਜੋ ਵੀ ਕੰਮ ਕੀਤੇ ਹਨ, ਤੁਸੀ ਮੈਨੂੰ 5 ਸਾਲ ਹੋਰ ਇਹ ਅੱਗੇ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸੰਬੋਧਨ ਕਰਨ ਤੋਂ ਪਹਿਲਾਂ ਭਜਨ ਦੀ ਲਾਈਨ ਬੋਲੀ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦੀ ਸੁਦਾਮਾ ਬਣ ਕੇ ਸੇਵਾ ਕਰਾਂਗਾ, ਮੇਰਾ ਰੋਲ ਭਾਈ ਘਨਈਆ ਵਾਲਾ ਹੋਵੇਗਾ ਅਤੇ ਉਨ੍ਹਾਂ ਦੀ ਕਾਂਗਰਸ ਸਰਕਾਰ ਨੇਕ ਨੀਤੀ ਨਾਲ ਸੇਵਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ 3 ਮਹੀਨਿਆਂ ਦੌਰਾਨ ਪੰਜਾਬ ਦੇ ਸਮੂਹ ਅਫਸਰਾਂ ਨੇ ਉਨ੍ਹਾਂ ਨਾਲ ਖੁਸ਼ ਹੋ ਕੇ ਕੰਮ ਕੀਤਾ ਹੈ ਅਤੇ ਜੇਕਰ ਉਹ ਅਫ਼ਸਰਾਂ ਕੋਲੋਂ ਇਸ ਤਰ੍ਹਾਂ ਕੰਮ ਲੈ ਸਕਦੇ ਹਨ ਤਾਂ ਅੱਗੇ 5 ਸਾਲ ਹੋਰ ਵੀ ਵਧੀਆ ਹੋ ਸਕਦੇ ਹਨ, ਬਸ ਤੁਸੀ ਹੁਣ ਮੈਨੂੰ ਇੱਕ ਮੌਕਾ ਦਿਓ ਤਾਂ ਕਿ ਪੰਜਾਬ ਦੇ ਲੋਕਾਂ ਦੀ ਨੌਜਵਾਨਾਂ ਦੀ ਜ਼ਿੰਦਗੀ ਬਣ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ 170 ਕਰੋੜ ਦੀ ਜਾਇਦਾਦ ਹੈ, ਪਰੰਤੂ ਉਹ ਅੱਜ ਇਥੇ ਐਲਾਨ ਕਰਦੇ ਹਨ ਕਿ ਮੁੱਖ ਮੰਤਰੀ ਬਣਨ ‘ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਕਿਸੇ ਵੀ ਜੀਅ ਦੇ ਨਾਂਅ ਕੋਈ ਜਾਇਦਾਦ ਨਹੀਂ ਹੋਵੇਗੀ, ਮੈਂ ਇਹ ਪੂਰੀ ਇਮਾਨਦਾਰੀ ਨਾਲ ਕਹਿੰਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਇੱਕ ਫਕੀਰ ਦੀ ਤਰ੍ਹਾਂ ਲੋਕਾਂ ਵਿੱਚ ਵਿਚਰਾਂਗਾ। ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਨੇ ਕਿਹਾ ਕਿ ਉਹ ਇਥੇ ਸੁਦਾਮਾ ਬਣ ਕੇ ਆਏ ਹਨ। ਭਾਵੇਂ ਕਿ ਪਾਰਟੀ ਨੇ ਉਨ੍ਹਾਂ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕੀਤਾ ਹੈ, ਪਰੰਤੂ ਉਹ ਅੱਗੇ ਹੋ ਕੇ ਨਹੀਂ ਸਗੋਂ ਪਾਰਟੀ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਪਾਰਟੀ ਅਨੁਸਾਰ ਕੰਮ ਕਰੇਗੀ, ਨਵਜੋਤ ਸਿੰਘ ਸਿੱਧੂ ਪਾਰਟੀ ਦੇ ਪ੍ਰਧਾਨ ਹਨ ਅਤੇ ਉਨ੍ਹਾਂ ਦਾ ਪੰਜਾਬ ਮਾਡਲ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ, ਜਿਸ ਲਈ ਉਹ ਖਾਲਿਸਤਾਨ ਦੀ ਮਦਦ ਲੈਣ ਤੋਂ ਵੀ ਪਿੱਛੇ ਨਹੀਂ ਹਟਦੇ। ਉਨ੍ਹਾਂ ਕਿਹਾ ਕਿ ਆਪ ਨੇ ਉਨ੍ਹਾਂ ਉਪਰ ਦੂਸ਼ਣਬਾਜ਼ੀ ਕੀਤੀ ਹੈ ਅਤੇ ਝੂਠੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠਾ ਹੈ, ਕਿਉਂਕਿ ਉਹ ਹੀ ਖਾਲਿਸਤਾਨੀ ਜਥੇਬੰਦੀ ਦਾ ਝੂਠਾ ਪੱਤਰ ਲਿਆਇਆ ਕਿ ਆਪ ਦੀ ਮਦਦ ਕਰੋ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin