International

ਕਾਬੁਲ ਦੇ ਗੁਰਦੁਆਰੇ ‘ਤੇ ਅੱਤਵਾਦੀ ਹਮਲਾ, ਇਕ ਕਾਰ ‘ਚ ਧਮਾਕਾ, ਹੁਣ ਤਕ ਦੋ ਲੋਕਾਂ ਦੀ ਮੌਤ

ਕਾਬੁਲ – ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਕਰਤੇ ਪਰਵਾਨ ਕਾਬੁਲ ਅਫ਼ਗਾਨਿਸਤਾਨ ਵਿਖੇ ਅੱਤਵਾਦੀ ਹਮਲਾ ਹੋਣ ਬਾਰੇ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਦੌਰਾਨ ਗੁਰਦੁਆਰੇ ਦੇ ਗਾਰਡ ਸਮੇਤ ਦੋ ਲੋਕਾਂ ਦੇ ਮਾਰੇ ਜਾਣ ਤੇ ਕੁਝ ਨੂੰ ਗੁਰਦੁਆਰਾ ਸਾਹਿਬ ‘ਚ ਹੀ ਬੰਧਕ ਬਣਾਏ ਜਾਣ ਦੀ ਖ਼ਬਰ ਹੈ। ਗੁਰਦੁਆਰਾ ਕਰਤੇ ਪਰਵਾਨ ਕਾਬੁਲ ਅਫ਼ਗਾਨਿਸਤਾਨ ਦੇ ਸਾਹਮਣੇ ਮੌਜੂਦ ਸਿੱਖਾਂ ਦੇ ਘਰ ਵਿੱਚੋਂ ਮਿਲੀ ਜਾਣਕਾਰੀ ਅਨੁਸਾਰ ਸਰਦਾਰ ਸਤਬੀਰ ਸਿੰਘ ਨੇ ਦੱਸਿਆ ਕਿ ਅੱਤਵਾਦੀਆਂ ਵੱਲੋਂ ਅੱਜ ਸਵੇਰੇ ਗੁਰਦੁਆਰਾ ਸਾਹਿਬ ਤੇ ਤਾਬੜਤੋੜ ਗੋਲੀਆਂ ਚਲਾਈਆਂ ਹਨ ਤੇ ਬੰਬ ਧਮਾਕੇ ਦੀ ਆਵਾਜ਼ ਵੀ ਆਈ ਹੈ। ਜਿਸ ਨਾਲ ਗੁਰਦੁਆਰੇ ਦੇ ਇਕ ਪਾਸੇ ਤੋਂ ਧੂੰਆਂ ਹੀ ਧੂੰਆਂ ਨਿਕਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਅੱਜ ਸਵੇਰੇ ਕਰੀਬ ਵੀਹ ਤੋਂ ਤੀਹ ਸਿੱਖ ਆਪਣੇ ਪਰਿਵਾਰਾਂ ਨਾਲ ਹਰ ਰੋਜ਼ ਨਤਮਸਤਕ ਹੋਣ ਲਈ ਸਵੇਰੇ ਆਏ ਸਨ ਜਿੱਥੇ ਕਿ ਅੱਤਵਾਦੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਂਦਿਆਂ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਬਾਰੇ ਹੋਰ ਜਾਣਕਾਰੀ ਮਿਲੇਗੀ।

ਕਾਬੁਲ ਦੇ ਕਰਤਾ ਪਰਵਾਨ ਗੁਰਦੁਆਰੇ ‘ਤੇ ਅੱਤਵਾਦੀ ਹਮਲਾ ਸਾਹਮਣੇ ਆਇਆ ਹੈ। ਅੱਤਵਾਦੀਆਂ ਨੇ ਉੱਥੇ ਦੋ ਬੰਬ ਧਮਾਕੇ ਕੀਤੇ ਹਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਬੰਧਕ ਬਣਾ ਲਿਆ ਹੈ। ਅੱਤਵਾਦੀ ਗੁਰਦੁਆਰੇ ‘ਚ ਲਗਾਤਾਰ ਗੋਲੀਆਂ ਚਲਾ ਰਹੇ ਹਨ। ਅੱਤਵਾਦੀਆਂ ਨੇ ਪ੍ਰਵੇਸ਼ ਦੁਆਰ ਦੇ ਨੇੜੇ ਇਕ ਬੰਬ ਧਮਾਕਾ ਕੀਤਾ ਤੇ ਫਿਰ ਇਮਾਰਤ ਵਿੱਚ ਧਾਵਾ ਬੋਲ ਦਿੱਤਾ। ਇਸ ਹਮਲੇ ‘ਚ 2 ਦੀ ਮੌਤ ਹੋ ਗਈ ਹੈ ਜਦਕਿ 8 ਲੋਕ ਅਜੇ ਵੀ ਫਸੇ ਹੋਏ ਹਨ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਕਿ ਉਹ ਘਟਨਾ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।ਦੱਸ ਦੇਈਏ ਕਿ ਹਮਲਾ ਸਵੇਰੇ 8:30 ਵਜੇ ਹੋਇਆ। ਹਮਲੇ ਤੋਂ ਬਾਅਦ ਤਾਲਿਬਾਨੀ ਫੌਜਾਂ ਵੱਲੋਂ ਲਗਾਤਾਰ ਜਵਾਬੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਹਮਲੇ ‘ਚ 3 ਜਵਾਨ ਜ਼ਖਮੀ ਦੱਸੇ ਜਾ ਰਹੇ ਹਨ ਜਦਕਿ 2 ਅੱਤਵਾਦੀਆਂ ਨੂੰ ਜਵਾਨਾਂ ਨੇ ਘੇਰ ਲਿਆ ਹੈ।

ਗੁਰਦਵਾਰਾ ਕਰਤਾ ਪਰਵਨ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਕਥਿਤ ਤੌਰ ‘ਤੇ ਗੁਰਦੁਆਰੇ ਦੇ ਅੰਦਰ ਰਹਿਣ ਵਾਲੇ ਸਾਰੇ ਲੋਕਾਂ ਨੂੰ ਮਾਰ ਦਿੱਤਾ। ਉਨ੍ਹਾਂ ਮੁਤਾਬਕ ਅੱਤਵਾਦੀ ਐਸਆਈਐਸਆਈ ਦੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬਗੈਰ ਕਿਸੇ ਹੋਰ ਦੇਰੀ ਦੇ ਅਫਗਾਨ ਘੱਟਗਿਣਤੀਆਂ ਨੂੰ ਫੌਰਨ ਉੱਥੋਂ ਭਾਰਤ ਵਾਪਸ ਬੁਲਾਇਆ ਜਾਵੇ। ਉਹ ਛੇ ਮਹੀਨਿਆਂ ਤੋਂ ਈ-ਵੀਜ਼ਾ ਦਾ ਇੰਤਜ਼ਾਰ ਕਰ ਰਹੇ ਹਨ।.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਕਾਬੁਲ ਦੇ ਗੁਰਦੁਆਰਾ ਕਰਤਾ ਪਰਵਾਨ ‘ਤੇ ਅੱਤਵਾਦੀਆਂ ਦੁਆਰਾ ਕੀਤੇ ਗਏ ਵਹਿਸ਼ੀ ਅਤੇ ਭਿਆਨਕ ਹਮਲੇ ਦੇ ਮੱਦੇਨਜ਼ਰ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਸਹਾਇਤਾ ਦੀ ਅਪੀਲ ਕੀਤੀ ਹੈ।

ਅਫਗਾਨ ਗ੍ਰਹਿ ਮੰਤਰਾਲੇ ਦੇ ਬੁਲਾਰੇ ਅਬਦੁਲ ਨਫੀ ਤਾਕੋਰ ਨੇ ਕਿਹਾ ਕਿ ਇਕ ਗ੍ਰਨੇਡ ਧਮਾਕਾ ਹੋਇਆ ਸੀ।ਉਸ ਨੇ ਕਿਹਾ ਕਿ ਕੁਝ ਮਿੰਟਾਂ ਬਾਅਦ ਖੇਤਰ ਵਿੱਚ ਇਕ ਕਾਰ ਬੰਬ ਧਮਾਕਾ ਹੋਇਆ, ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਬਾਦਲ ਨੇ ਵੀ ਕਾਬੁਲ ਦੇ ਗੁਰਦੁਆਰਾ ਕਰਤਾ ਪਰਵਾਨ ‘ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਟਵੀਟ ਕਰਕੇ ਉਨ੍ਹਾਂ ਨੇ ਪੀਐਮ ਮੋਦੀ ਨੂੰ ਗੁਰੂਦੁਆਰੇ ਵਿੱਚ ਮੌਜੂਦ ਸਾਰੇ ਲੋਕਾਂ ਦੀ ਸੁਰੱਖਿਆ ਲਈ ਮਦਦ ਦੀ ਅਪੀਲ ਕੀਤੀ ਹੈ। ਇਸ ਹਮਲੇ ‘ਚ ਕਈ ਲੋਕਾਂ ਨੂੰ ਸੱਟਾਂ ਲੱਗੀਆਂ ਹਨ ਅਤੇ ਕਈ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਕੁਝ ਔਰਤਾਂ ਦੇ ਪੈਰਾਂ ਵਿੱਚ ਛੱਰੇ ਲੱਗੇ ਹਨ। ਕਾਬੁਲ ਦੇ ਐਮਰਜੈਂਸੀ ਹਸਪਤਾਲ ਮੁਤਾਬਕ 28 ਲੋਕ ਜ਼ਖਮੀ ਹੋਏ ਹਨ।

Related posts

ਅਮਰੀਕੀ ਰਾਸ਼ਟਰਪਤੀ ਦੀ ਅਹੁਦੇ ਦੀ ਉਹ ਤਾਕਤ, ਜਿਸ ਜ਼ਰੀਏ ਜੋਅ ਬਾਇਡਨ ਨੇ ਆਪਣੇ ਪੁੱਤ ਦੇ ਅਪਰਾਧ ਮੁਆਫ਼ ਕੀਤੇ

editor

ਅਮਰੀਕਾ ‘ਚ ₹4.5 ਲੱਖ ‘ਚ ਕਰੋ ਮਾਸਟਰਸ ਡਿਗਰੀ ! ਭਾਰਤੀ ਵਿਦਿਆਰਥੀਆਂ ਲਈ ਇਹ ਹਨ US ਦੀਆਂ 10 ਸਭ ਤੋਂ ਸਸਤੀਆਂ ਯੂਨੀਵਰਸਿਟੀਆਂ…

editor

ਵਿਦੇਸ਼ੀ ਵਿਦਿਆਰਥੀਆਂ ਨੂੰ 20 ਜਨਵਰੀ ਤੋਂ ਪਹਿਲਾਂ ਅਮਰੀਕਾ ਛੱਡਣ ਦੀ ਸਲਾਹ

editor