Punjab

ਕਾਰਜਭਾਰ ਸੰਭਾਲਣ ਤੋਂ ਬਾਅਦ ਸਿੱਧੂ ਨੇ ਕੀਤੀ PC, ਕੀਤੇ ਵੱਡੇ ਐਲਾਨ

ਚੰਡੀਗੜ੍ਹ – ਕਰੀਬ ਡੇਢ ਮਹੀਨੇ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਕਾਰਜ ਭਾਰ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਦੇ ਪੰਜਾਬ ਮਾਡਲ ਨੂੰ ਮਨਜ਼ੂਰੀ ਦਿੱਤੀ ਹੈ। ਉਹ ਇਸੇ ਮਹੀਨੇ ਕਾਂਗਰਸ ਦੀ ਤਾਕਤ ਦਿਖਾਉਣਗੇ। ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਟਿਕਟ ਦੀ ਵੰਡ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਜ਼ਰੂਰੀ ਨਹੀਂ ਮੌਜੂਦਾ ਵਿਧਾਇਕਾਂ ਨੂੰ ਹੀ ਟਿਕਟ ਮਿਲੇ। ਉਮੀਦਵਾਰਾਂ ਦੀ ਲਿਸਟ ਅਖੀਰ ‘ਚ ਜਾਰੀ ਕਰਾਂਗੇ। ਉਨ੍ਹਾਂ ਦੇ ਨਾਲ ਪੰਜਾਬ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਹਨ। ਸੀਐੱਮ ਚਿਹਰੇ ਸਬੰਧੀ ਪੁੱਛਣ ‘ਤੇ ਉਨ੍ਹਾਂ ਗੋਲ-ਮੋਲ ਜਿਹਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਸ਼ਖ਼ਸ ਸਾਡੇ ਲਈ CM ਫੇਸ। ਸਿੱਧੂ ਨੇ ਕਿਹਾ ਕਿ ਕਾਂਗਰਸ ਸੰਗਠਨ ‘ਚ ਜਲਦ ਵਿਸਥਾਰ ਹੋਵੇਗਾ। ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ‘ਤੇ ਸਵਾਲ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਇਸ ਦਾ ਹੱਲ ਕੱਢਿਆ ਜਾ ਰਿਹਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਡੇਢ ਮਹੀਨੇ ਬਾਅਦ ਕਾਂਗਰਸ ਭਵਨ ਜਾ ਕੇ ਪਾਰਟੀ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਕੈਬਨਿਟ ਮੰਤਰੀ ਪਰਗਟ ਸਿੰਘ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਮੌਜੂਦ ਸਨ।

Related posts

ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `’ਚੋਂ 60.75 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: CEO Punjab

Bunty

ਕੈਂਸਰ ਪੀੜਤਾਂ ਦੀ ਮਦਦ ਕਰ ਕੇ ਆਪਣੇ ਪਿਤਾ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਹੈ ਆਕ੍ਰਿਤੀ , ਸੰਯੁਕਤ ਰਾਸ਼ਟਰ ਤੋਂ ਮਿਲਿਆ ਵਲੰਟੀਅਰ ਐਵਾਰਡ

Bunty

ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

admin