Pollywood

ਕਾਰਤਿਕ ਆਰੀਅਨ ਅਗਲੇ ਮਹੀਨੇ ਗੁਜਰਾਤ ’ਚ ਸ਼ੁਰੂ ਕਰਨਗੇ ‘ਸੱਤਿਆਪ੍ਰੇਮ ਕੀ ਕਥਾ’ ਦੀ ਸ਼ੂਟਿੰਗ

ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ਫਿਲਮ ‘ਸੱਤਿਆਪ੍ਰੇਮ ਕੀ ਕਥਾ’ ਇਨ੍ਹੀਂ ਦਿਨੀਂ ਚਰਚਾ ‘ਚ ਹੈ। ਦਰਅਸਲ ਇਸ ਦਾ ਨਾਮ ਪਿਛਲੇ ਸਮੇਂ ਵਿੱਚ ਬਦਲਿਆ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਇਸ ਫਿਲਮ ਦਾ ਨਾਂ ‘ਸਤਿਆਨਾਰਾਇਣ ਕੀ ਕਥਾ’ ਸੀ ਪਰ ਵਿਰੋਧ ਕਾਰਨ ਇਸ ਦਾ ਨਾਂ ਬਦਲ ਕੇ ‘ਸੱਤਿਆਪ੍ਰੇਮ ਕੀ ਕਥਾ’ ਕਰ ਦਿੱਤਾ ਗਿਆ।

ਫ਼ਿਲਹਾਲ ਇਸ ਫ਼ਿਲਮ ਨੂੰ ਲੈ ਕੇ ਇਕ ਨਵਾਂ ਅਪਡੇਟ ਸਾਹਮਣੇ ਆਇਆ ਹੈ। ਤਾਜ਼ਾ ਰਿਪੋਰਟ ਮੁਤਾਬਕ ਕਾਰਤਿਕ ਆਰੀਅਨ ਅਗਲੇ ਮਹੀਨੇ ਤੋਂ ਫ਼ਿਲਮ ‘ਸੱਤਿਆਪ੍ਰੇਮ ਕੀ ਕਥਾ’ ਦੀ ਸ਼ੂਟਿੰਗ ਸ਼ੁਰੂ ਕਰਨਗੇ।

ਰਿਪੋਰਟ ਮੁਤਾਬਕ ਕਾਰਤਿਕ ਆਰੀਅਨ ਫ਼ਿਲਮ ‘ਸੱਤਿਆਪ੍ਰੇਮ ਕੀ ਕਥਾ’ ਦਾ ਪਹਿਲਾ ਸ਼ੈਡਿਊਲ ਗੁਜਰਾਤ ਦੇ ਅਹਿਮਦਾਬਾਦ ਇਲਾਕਿਆ ਤੋਂ ਸ਼ੁਰੂ ਕਰਨਗੇ। ਫ਼ਿਲਮ ਦੀ ਕਹਾਣੀ ਗੁਜਰਾਤ ’ਚ ਸੈੱਟ ਕੀਤੀ ਗਈ ਹੈ ਅਤੇ ਕਲਾਕਾਰ ਅਗਲੇ ਮਹੀਨੇ ਉੱਥੇ ਸ਼ੂਟਿੰਗ ਸ਼ੁਰੂ ਕਰਨਗੇ।

ਦੱਸ  ਦੇਈਏ ਫ਼ਿਲਮ ਸਮੀਰ ਵਿਦਵਾਂਸ ਦੁਆਰਾ ਨਿਰਦੇਸ਼ਤ ਹੈ। ਕਾਰਤਿਕ ਆਰੀਅਨ ਅਤੇ ਕਿਆਰਾ ਅਡਵਾਨੀ ਦੀ ‘ਸੱਤਿਆਪ੍ਰੇਮ ਕੀ ਕਥਾ’ ਨੂੰ ਸਾਜਿਦ ਨਾਡਿਆਡਵਾਲਾ ਦੇ ਸਹਿਯੋਗ ਨਾਲ ਤਿਆਰ ਕੀਤਾ ਜਾਵੇਗਾ।

Related posts

ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਪੇ ਮੁੜ ਗ੍ਰਿਫ਼ਤਾਰ

admin

ਪੰਜਾਬ ਦੀ ਧਰਾਤਲ ਨਾਲ ਜੁੜੀ ਇੱਕ ਰੁਮਾਂਟਿਕ ਤੇ ਐਕਸ਼ਨ ਭਰਪੂਰ ਫ਼ਿਲਮ ਹੋਵੇਗੀ ‘ਉੱਚਾ ਪਿੰਡ’

admin

ਦਿਲਜੀਤ ਦੋਸਾਂਝ ਅਮਰੀਕਾ ਦੇ ਲਾਸ ਐਂਜਲਸ ਵਿੱਚ ਐਪਲ ਮਿਊਜ਼ਿਕ ਦੇ ਸਟੂਡੀਓ ਪੁੱਜੇ !

admin