Punjab

ਕਾਲਕਾ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦਾ ਪ੍ਰਧਾਨ ਚੁਣੇ ਜਾਣ ਤੋਂ ਇਕ ਹਫਤੇ ਬਾਅਦ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜੇ ਇੱਕ ਪੱਤਰ ਵਿੱਚ ਕਾਲਕਾ ਨੇ ਕਿਹਾ ਕਿ ਉਹ ਇਸ ਸੇਵਾ ਨੂੰ ਰਾਜਨੀਤੀ ਤੋਂ ਉਪਰ ਉਠ ਕੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਨਿਭਾਉਣਗੇ, ਇਸ ਕਰਕੇ ਉਹ ਹੁਣ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਸੰਗਤਾਂ ਵੱਲੋਂ ਬਹੁਤ ਪਿਆਰ ਮਿਲਿਆ ਹੈ ਤੇ ਦਿੱਲੀ ਦੀਆਂ ਸੰਗਤਾਂ ਨੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਸੇਵਾ ਸੌਂਪੀ। ਉਨ੍ਹਾਂ ਕਿਹਾ ਕਿ ਮੈਂ ਇਹ ਸੇਵਾ ਪੂਰੀ ਤਨਦੇਹੀ ਤੇ ਪਾਰਟੀ ਪ੍ਰਤੀ ਵਫਾਦਾਰੀ ਨਿਭਾਉਂਦਿਆਂ ਨਿਭਾਈ ਹੈ।

Related posts

ਸਿੱਖ ਚਿੰਨ੍ਹਾਂ ‘ਤੇ ਸਪੱਸ਼ਟ ਦਿਸ਼ਾ-ਨਿਰਦੇਸ਼ ਲਾਗੂ ਕਰਾਉਣ ਲਈ ਜਨਹਿੱਤ ਪਟੀਸ਼ਨ ਦਾਇਰ !

admin

ਹਾਈਕੋਰਟ ਵਲੋਂ ਲੈਂਡ ਪੂਲਿੰਗ ਪਾਲਿਸੀ ‘ਤੇ 4 ਹਫ਼ਤੇ ਦੀ ਰੋਕ, ਅਗਲੀ ਸੁਣਵਾਈ 10 ਸਤੰਬਰ ਨੂੰ !

admin

ਪੰਜਾਬ ਦੇ ਇੰਡਸਟਰੀ ਮੰਤਰੀ ਸੰਜੀਵ ਅਰੋੜਾ ਦੀ ਚੋਣ ਨੂੰ ਚੁਣੌਤੀ !

admin