Punjab

ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਕਰਾਉਣ ਦੇ ਹੁਕਮ !

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਡਿਪਟੀ ਕਿਮਸ਼ਨਰ ਕੋਮਲ ਮਿੱਤਲ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਡਿਪਟੀ ਕਿਮਸ਼ਨਰ ਕੋਮਲ ਮਿੱਤਲ ਕੋਮਲ ਮਿੱਤਲ ਨੇ ‘ਭਾਰਤੀ ਨਾਗਰਿਕ ਸੁਰੱਖਿਆ ਐਕਟ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਸਥਿਤ ਮਿਊਂਸਪਲ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ਵਿੱਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ, ਇੱਕ ਹਫ਼ਤੇ ਦੇ ਵਿੱਚ-ਵਿੱਚ ਨੇੜਲੇ ਪੁਲਿਸ ਥਾਣੇ ਨੂੰ ਦੇਣਾ ਯਕੀਨੀ ਬਣਾਏਗਾ। ਇਹ ਹੁਕਮ ਉਨ੍ਹਾਂ ’ਤੇ ਵੀ ਲਾਗੂ ਹੋਵੇਗਾ, ਜਿਨ੍ਹਾਂ ਨੇ ਪਹਿਲਾਂ ਤੋਂ ਹੀ ਰੱਖੇ ਹੋਏ ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਵੇਰਵਾ ਹਾਲਾਂ ਤੱਕ ਪੁਲਿਸ ਨੂੰ ਨਹੀਂ ਦਿੱਤਾ ਹੈ।

ਮਨਾਹੀ ਦੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿੱਚ ਦੂਜੇ ਰਾਜਾਂ ਅਤੇ ਬਾਹਰਲੇ ਜ਼ਿਲ੍ਹਿਆਂ ਤੋਂ ਬਹੁਤ ਸਾਰੇ ਲੋਕ ਨੌਕਰੀ/ਕੰਮ ਕਾਰ ਵਗੈਰਾ ਕਰਨ ਲਈ ਆਉਂਦੇ ਹਨ। ਇਸ ਤੋਂ ਇਲਾਵਾ ਹੋਰ ਵਿਦਿਅਕ ਅਦਾਰਿਆਂ/ਸੰਸਥਾਵਾਂ ਵਿੱਚ ਪੜ੍ਹਾਈ ਲਈ ਦੂਜੇ ਰਾਜਾਂ ਤੋਂ ਵਿਦਿਆਰਥੀ/ਸਿਖਿਆਰਥੀ, ਵੱਖ-ਵੱਖ ਕਿੱਤਿਆਂ/ਕਾਰੋਬਾਰਾਂ ਨਾਲ ਸਬੰਧਤ ਵਿਅਕਤੀ ਬਤੌਰ ਪੇਇੰਗ ਗੈਸਟ ਅਤੇ ਕਾਲ ਸੈਂਟਰਾਂ ਵਿੱਚ ਸਰਵਿਸ ਕਰ ਰਹੇ ਕਰਮਚਾਰੀ ਵੀ ਕਿਰਾਏ ’ਤੇ ਰਹਿ ਰਹੇ ਹਨ। ਨਿਰਦੇਸ਼ਾਂ ’ਚ ਅੱਗੇ ਇਹ ਵੀ ਕਿਹਾ ਗਿਆ ਹੈ ਕਿ ਇਨ੍ਹਾਂ ਵਿੱਚੋਂ ਕਈ ਵਿਅਕਤੀ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੀਆਂ ਥਾਂਵਾਂ ਅਤੇ ਜਨਤਕ ਸਥਾਨਾਂ ’ਤੇ ਹੁੜਦੰਗ ਮਚਾਉਂਦੇ ਹਨ। ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਕੋਲ ਦਰਜ ਨਹੀਂ ਕਰਵਾਈ ਜਾਂਦੀ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਹ ਹੁਕਮ 11 ਜੂਨ 2025 ਤੋਂ 10 ਅਗਸਤ, 2025 ਤੱਕ ਲਾਗੂ ਰਹਿਣਗੇ।

Related posts

ਭਾਰਤ-ਪਾਕਿਸਤਾਨ ਬਾਰਡਰ ਖੁੱਲ੍ਹਣ ਨਾਲ ਪੰਜਾਬ ਵੀ ਸਿੰਗਾਪੁਰ ਬਣ ਸਕਦਾ – ਪ੍ਰਤਾਪ ਬਾਜਵਾ

admin

ਯੂਨੀਅਨ ਬਜਟ 2026-27 ਦਾ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਮਿਲੇਗਾ ਖਾਸ ਲਾਭ – ਫਿੱਕੀ

admin

ਬਿਕਰਮ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ : ਰਜਿੰਦਰ ਮੋਹਨ ਸਿੰਘ ਛੀਨਾ

admin