News Breaking News Latest News Punjab

ਕਿਸਾਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ ਐੱਸਡੀਐੱਮ ਨੂੰ ਨੌਕਰੀ ਤੋਂ ਬਰਖ਼ਾਸਤ ਕਰਨ ਮਾਮਲਾ ਭਖਿਆ

ਚੰਡੀਗੜ੍ਹ – ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏਕੇ ਮਲੇਰੀ, ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਰਨਾਲ ਵਿਚ ਮਨੋਹਰ ਲਾਲ ਖੱਟੜ ਦੀ ਆਮਦ ਅਤੇ ਭਾਜਪਾ ਦੀ ਮੀਟਿੰਗ ਵਿਰੁੱਧ ਜਮਹੂਰੀ ਤਰੀਕੇ ਨਾਲ ਵਿਰੋਧ ਕਰ ਰਹੇ ਕਿਸਾਨਾਂ ’ਤੇ ਬੇਰਹਿਮੀ ਨਾਲ ਲਾਠੀਚਾਰਜ ਕਰਨ ਤੇ ਬਹੁਤ ਸਾਰੇ ਕਿਸਾਨਾਂ ਨੂੰ ਗੰਭੀਰ ਜ਼ਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਹ ਨਾਗਰਿਕਾਂ ਦੇ ਇਕੱਠੇ ਹੋਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦੇ ਜਮਹੂਰੀ ਹਕ ਉੱਪਰ ਤਾਨਾਸ਼ਾਹ ਹਮਲਾ ਹੈ ਜੋ ਹਰਿਆਣਾ ਸਰਕਾਰ, ਖ਼ਾਸ ਕਰ ਕੇ ਮੁੱਖ ਮੰਤਰੀ ਖੱਟੜ ਦੇ ਰਾਜਨੀਤਕ ਇਸ਼ਾਰੇ ’ਤੇ ਕੀਤਾ ਗਿਆ ਹੈ। ਤਾਨਾਸ਼ਾਹ ਮਾਨਸਿਕਤਾ ਵਾਲੇ ਐੱਸਡੀਐੱਮ ਆਯੂਸ਼ ਸਿਨਹਾ, ਜਿਸ ਦੀ ਸੰਵਿਧਾਨਕ ਡਿਊਟੀ ਅਮਨ-ਕਾਨੂੰਨ ਬਣਾਈ ਰੱਖਣ ਦੀ ਸੀ, ਵੱਲੋਂ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ਉੱਪਰ ਹਮਲਾ ਕਰਨ ਲਈ ਉਕਸਾਉਣਾ ਤੇ ਉਨ੍ਹਾਂ ਦੇ ਸਿਰ ਤੋੜਨ ਦੇ ਹੁਕਮ ਦੇਣਾ ਬੇਹੱਦ ਖ਼ਤਰਨਾਕ ਰੁਝਾਨ ਹੈ। ਅਜਿਹੇ ਗ਼ੈਰ-ਸੰਵਿਧਾਨਕ ਹੁਕਮ ਦੇਣ ਵਾਲੇ ਅਧਿਕਾਰੀ ਨੂੰ ਨੌਕਰੀ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਸਮੂਹ ਇਨਸਾਫ਼ ਪਸੰਦ ਨਾਗਰਿਕਾਂ ਨੂੰ ਇਸ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਉਕਤ ਐੱਸਡੀਐੱਮ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਉਸ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin