India Punjab

ਕਿਸਾਨਾਂ ਦੀਆਂ ਮੰਗਾਂ ਤੇ ਸੁਝਾਵਾਂ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ: ਸੁਪਰੀਮ ਕੋਰਟ

ਭਾਰਤ ਦੀ ਸੁਪਰੀਮ ਕੋਰਟ। (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਤੇ ਸੁਝਾਵਾਂ ਲਈ ਕੋਰਟ ਦੇ ਦਰ ਹਮੇਸ਼ਾ ਖੁੱਲ੍ਹੇ ਹਨ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਉੱਜਲ ਭੂਈਆਂ ਦੇ ਬੈਂਚ ਨੇ ਕਿਹਾ ਕਿ ਕਿਸਾਨ ਸਿੱਧੇ ਜਾਂ ਫਿਰ ਆਪਣੇ ਅਧਿਕਾਰਤ ਨੁਮਾਇੰਦਿਆਂ ਰਾਹੀਂ ਸਾਡੇ ਤੱਕ ਪਹੁੰਚ ਕਰ ਸਕਦੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੀ ਵਿਗੜਦੀ ਸਿਹਤ ਦਾ ਵੀ ਨੋਟਿਸ ਲਿਆ ਤੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਦੇਰੀ ਦੇ ਕਿਸਾਨ ਆਗੂ ਨੂੰ ਮੈਡੀਕਲ ਸਹਾਇਤਾ ਮੁਹੱਂਈਆ ਕਰੇ।

ਪੰਜਾਬ ਸਰਕਾਰ ਨੇ ਸਰਬਉੱਚ ਅਦਾਲਤ ਨੂੰ ਦੱਸਿਆ ਸੀ ਕਿ ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (ਜੋ ਪਿਛਲੇ 22 ਦਿਨਾਂ ਤੋਂ ਖਨੌਰੀ ਬਾਰਡਰ ’ਤੇ ਮਰਨ ਵਰਤ ਬੈਠੇ ਹਨ) ਤੇ ਹੋਰਨਾਂ ਕਿਸਾਨ ਆਗੂਆਂ ਨਾਲ ਬੈਠਕਾਂ ਕੀਤੀਆਂ ਹਨ, ਪਰ ਉਨ੍ਹਾਂ ਸੁਪਰੀਮ ਕੋਰਟ ਵੱਲੋਂ ਕਾਇਮ ਕੀਤੀ ਉੱਚ-ਤਾਕਤੀ ਕਮੇਟੀ ਨਾਲ ਗੱਲਬਾਤ ਤੋਂ ਨਾਂਹ ਕਰ ਦਿੱਤੀ ਹੈ। ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਬੈਂਚ ਨੂੰ ਦੱਸਿਆ ਕਿ ਕਮੇਟੀ ਨੇ ਕਿਸਾਨਾਂ ਨੂੰ 17 ਦਸੰਬਰ ਨੂੰ ਗੱਲਬਾਤ ਦਾ ਸੱਦਾ ਦਿੱਤਾ ਸੀ, ਪਰ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੋਈ ਬੈਠਕ ਨਹੀਂ ਕੀਤੀ। ਐਡਵੋਕੇਟ ਜਨਰਲ ਨੇ ਕਿਹਾ ਕਿ ਸੂਬਾ ਸਰਕਾਰ ਨਿਯਮਤ ਅਧਾਰ ਉੱਤੇ ਕਿਸਾਨਾਂ ਨੂੰ ਗੱਲਬਾਤ ਵਾਸਤੇ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਹ ਸੁਝਾਅ ਵੀ ਦਿੱਤਾ ਗਿਆ ਕਿ ਉਹ ਆਪਣੀਆਂ ਮੰਗਾਂ ਕੋਰਟ ਕੋਲ ਸਿੱਧੇ ਵੀ ਜਮ੍ਹਾਂ ਕਰਵਾ ਸਕਦੇ ਹਨ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin