India

ਕਿਸਾਨਾਂ ਦੀ ਮਹਾਪੰਚਾਇਤ ਅੱਜ, ਅੰਦੋਲਨ ਸਬੰਧੀ ਹੋ ਸਕਦਾ ਹੈ ਵੱਡਾ ਫੈਸਲਾ, ਖੇਤੀ ਮੰਤਰੀ ਨੇ ਕਹੀ ਇਹ ਗੱਲ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਦੀ ਇੱਕ ਅਹਿਮ ਮੀਟਿੰਗ ਅੱਜ 12:00 ਵਜੇ ਸਿੰਘੂ ਬਾਰਡਰ ‘ਤੇ ਹੋਵੇਗੀ। ਜਿਸ ਵਿੱਚ ਅੰਦੋਲਨ ਦੇ ਭਵਿੱਖ ਬਾਰੇ ਫੈਸਲਾ ਲਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ’ਤੇ ਪੈਨਲ ਲਈ ਕੇਂਦਰ ਸਰਕਾਰ ਨੂੰ 5 ਨਾਵਾਂ ਭੇਜਣ ਜਾਂ ਨਾ ਭੇਜਣ ਬਾਰੇ ਕੋਈ ਫੈਸਲਾ ਇਸ ਮੀਟਿੰਗ ਵਿੱਚ ਲਿਆ ਜਾਵੇਗਾ ਕਿਉਂਕਿ ਉਨ੍ਹਾਂ ਨੂੰ ਅਜੇ ਤੱਕ ਸਰਕਾਰ ਵੱਲੋਂ ਕੋਈ ਰਸਮੀ ਸੂਚਨਾ ਨਹੀਂ ਮਿਲੀ ਹੈ। ਉਂਜ ਅੱਜ ਐਸ.ਕੇ.ਐਮ ਦੀ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਣੀ ਹੈ। ਬੀਤੇ ਦਿਨ ਹਰਿਆਣਾ ਦੀਆਂ ਜਥੇਬੰਦੀਆਂ ਨੇ ਕੱਲ੍ਹ ਸੀਐਮ ਖੱਟੜ ਨਾਲ ਮੁਲਾਕਾਤ ਕੀਤੀ ਸੀ ਅਤੇ ਉਸ ਤੋਂ ਬਾਅਦ ਅੱਜ ਹਰਿਆਣਾ ਦੀਆਂ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਪਹਿਲਾਂ ਇੱਕ ਦੂਜੇ ਨਾਲ ਮੀਟਿੰਗ ਕਰਨਗੀਆਂ। ਅਜਿਹੇ ‘ਚ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੇ ਕਹਿਣ ‘ਤੇ ਮੀਟਿੰਗ 1 ਘੰਟਾ ਦੇਰੀ ਨਾਲ ਸ਼ੁਰੂ ਹੋ ਰਹੀ ਹੈ।

ਮੀਟਿੰਗ ਵਿੱਚ ਲਟਕਦੀਆਂ ਮੰਗਾਂ ’ਤੇ ਵਿਚਾਰ ਕੀਤਾ ਜਾਵੇਗਾ। ਇਨ੍ਹਾਂ ਵਿੱਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ, ਕਿਸਾਨਾਂ ਵਿਰੁੱਧ ਦਰਜ ਕੇਸਾਂ ਦੀ ਵਾਪਸੀ, ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਆਦਿ ਸ਼ਾਮਲ ਹਨ। ਐਸਕੇਐਮ ਦੀ ਕੋਰ ਕਮੇਟੀ ਦੇ ਮੈਂਬਰ ਦਰਸ਼ਨਪਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਲਟਕਦੀਆਂ ਮੰਗਾਂ ’ਤੇ ਚਰਚਾ ਦੇ ਨਾਲ-ਨਾਲ ਅੰਦੋਲਨ ਦੇ ਭਵਿੱਖ ਬਾਰੇ ਵੀ ਚਰਚਾ ਕੀਤੀ ਜਾਵੇਗੀ।

Related posts

ਅੱਜ ਤੋਂ ਇੰਡੀਅਨ ਰੇਲਵੇ ਵਲੋਂ ਕਿਰਾਏ ਵਿੱਚ ਵਾਧਾ !

admin

ਅੱਜ ਤੋਂ ਆਦਮਪੁਰ-ਮੁੰਬਈ ਵਿਚਕਾਰ ਹਵਾਈ ਸਫ਼ਰ ਦੀ ਸ਼ੁਰੂਆਤ ਹੋਵੇਗੀ !

admin

ਮਹਾਰਾਸ਼ਟਰ ਸਰਕਾਰ ਨੂੰ ‘ਤਿੰਨ-ਭਾਸ਼ਾ’ ਨੀਤੀ ਬਾਰੇ ਜਾਰੀ ਕੀਤੇ ਹੁਕਮ ਵਾਪਸ ਕਿਉਂ ਲੈਣੇ ਪਏ ?

admin