India

ਕਿਸਾਨਾਂ ਨਾਲ ਕੀਤੇ ਵਾਅਦੇ ਕਿਉਂ ਨਹੀਂ ਨਿਭਾਏ- ਉਪ ਰਾਸ਼ਟਰਪਤੀ

(ਫੋਟੋ: ਏ ਐਨ ਆਈ)

ਨਵੀਂ ਦਿੱਲੀ – ਕਿਸਾਨ ਅੰਦੋਲਨ ਨੂੰ ਲੈ ਕੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਕਈ ਸਵਾਲ ਪੁੱਛੇ। ਉਨ੍ਹਾਂ ਨੇ ਸ਼ਿਵਰਾਜ ਚੌਹਾਨ ਨੂੰ ਕਿਹਾ ਕਿ ਖੇਤੀਬਾੜੀ ਮੰਤਰੀ ਜੀ, ਤੁਹਾਡਾ ਹਰ ਪਲ ਭਾਰੀ ਹੈ। ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਭਾਰਤ ਦੇ ਸੰਵਿਧਾਨ ਦੇ ਤਹਿਤ ਦੂਜੇ ਸਥਾਨ ’ਤੇ ਕਾਬਜ਼ ਵਿਅਕਤੀ ਤੁਹਾਨੂੰ ਬੇਨਤੀ ਕਰਦਾ ਹੈ ਕਿ ਕਿਰਪਾ ਕਰਕੇ ਮੈਨੂੰ ਦੱਸੋ ਕਿ ਕਿਸਾਨਾਂ ਨਾਲ ਕੀ ਵਾਅਦਾ ਕੀਤਾ ਗਿਆ ਸੀ। ਕਿਸਾਨਾਂ ਨਾਲ ਜੋ ਵਾਅਦਾ ਕੀਤਾ ਗਿਆ ਸੀ, ਉਹ ਕਿਉਂ ਨਹੀਂ ਨਿਭਾਇਆ ਗਿਆ? ਧਨਖੜ ਨੇ ਖੇਤੀਬਾੜੀ ਨੂੰ ਪੁੱਛਿਆ ਕਿ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਸੀਂ ਕੀ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਵੀ ਕਿਸਾਨ ਅੰਦੋਲਨ ਸੀ ਤੇ ਇਸ ਸਾਲ ਵੀ ਕਿਸਾਨ ਅੰਦੋਲਨ ਚੱਲ ਰਿਹਾ ਹੈ ਅਤੇ ਅਸੀਂ ਕੁਝ ਨਹੀਂ ਕਰ ਰਹੇ ਹਾਂ। ਉਧਰ ਦੂਜੇ ਪਾਸੇ ਸ਼ਿਵਰਾਜ ਚੌਹਾਨ ਨੇ ਉਪ ਰਾਸ਼ਟਰਪਤੀ ਦੇ ਸਵਾਲਾਂ ਦਾ ਅਜੇ ਤੱਕ ਜਵਾਬ ਨਹੀਂ ਦਿੱਤਾ। ਉਨ੍ਹਾਂ ਏਨਾ ਜ਼ਰੂਰ ਕਿਹਾ ਕਿ ਕਿਸਾਨਾਂ ਤੋਂ ਬਿਨਾ ਦੇਸ਼ ਖੁਸ਼ਹਾਲ ਨਹੀਂ ਬਣ ਸਕਦਾ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin