India

ਕਿਸਾਨਾਂ ਨੂੰ ਵਾਹਨਾਂ ਹੇਠ ਕੁਚਲਣ ਵਾਲੀ ਮੋਦੀ ਸਰਕਾਰ ਨੂੰ ਦੇਸ਼ ਦੇ ਕਿਸਾਨ ਕਦੇ ਨਹੀਂ ਭੁੱਲਣਗੇ: ਖੜਗੇ

(ਫੋਟੋ: ਏ ਐਨ ਆਈ)

ਨਵੀਂ ਦਿੱਲੀ – ਬੀਜੇਪੀ ਸੰਸਦ ਅਤੇ ਬਾਲੀਵੁੱਡ ਅਭਿਨੇਤਰੀ ਕੰਗਨਾ ਰਣੌਤ ਦੇ ਕਿਸਾਨਾਂ ’ਤੇ ਦਿੱਤੇ ਬਿਆਨ ਕਾਰਨ ਦੇਸ਼ ’ਚ ਸਿਆਸਤ ਫਿਰ ਗਰਮਾ ਗਈ ਹੈ। ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ 750 ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਵੀ ਕਿਸਾਨ ਵਿਰੋਧੀ ਭਾਜਪਾ ਅਤੇ ਮੋਦੀ ਸਰਕਾਰ ਨੂੰ ਆਪਣੇ ਬੱਜਰ ਗੁਨਾਹ ਦਾ ਅਹਿਸਾਸ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਤਿੰਨ ਕਾਲੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਮੁੜ ਲਾਗੂ ਕਰਨ ਦੀ ਗੱਲ ਚੱਲ ਰਹੀ ਹੈ।
ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਹਨ। ਅੰਦੋਲਨ ਦੌਰਾਨ, ਸਰਕਾਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਅੱਤਿਆਚਾਰ ਕੀਤੇ, ਜਿਸ ਵਿੱਚ ਡਰੋਨਾਂ ਤੋਂ ਅੱਥਰੂ ਗੈਸ ਦੀ ਵਰਤੋਂ, ਕੰਡਿਆਲੀ ਤਾਰ ਲਗਾਉਣ ਅਤੇ ਗੋਲੀਬਾਰੀ ਵੀ ਸ਼ਾਮਲ ਸੀ।ਇਨ੍ਹਾਂ ਘਟਨਾਵਾਂ ਨੇ ਦੇਸ਼ ਦੇ 62 ਕਰੋੜ ਕਿਸਾਨਾਂ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜਿਨ੍ਹਾਂ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਪ੍ਰਤੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ।

Related posts

ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਨੇ ਮੁਕਾਬਲੇ ’ਚ ਲਸ਼ਕਰ ਦਾ ਅੱਤਵਾਦੀ ਕੀਤਾ ਢੇਰ

Bunty

ਉੱਤਰੀ ਸਰਹੱਦ ’ਤੇ ਚੁਣੌਤੀਆਂ ਦਾ ਭਾਰਤ ਨੇ ਦ੍ਰਿੜ੍ਹਤਾ ਨਾਲ ਜਵਾਬ ਦਿੱਤਾ : ਜੈਸ਼ੰਕਰ

Bunty

ਭਾਰਤ ਵਿੱਚ ਹਾਈ ਬਲੱਡ ਪ੍ਰੈਸ਼ਰ ਇੱਕ ਵੱਡਾ ਸਿਹਤ ਸੰਕਟ ਬਣਦਾ ਜਾ ਰਿਹਾ !

admin