Punjab

ਕਿਸਾਨਾਂ ਨੂੰ ਵਿਕਾਸ ਵਿਰੋਧੀ ਦੱਸ ਕੇ ਦਿੱਤੇ ਬਿਆਨਾ ਦੀ ਸਖਤ ਨਿਖੇਧੀ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਮਾਨਸਾ ਖੁਰਦ ਵਿਖੇ ਗੁਰਦੁਆਰਾ ਛਾਉਣੀ ਨਹਿੰਗ ਸਿੰਘਾਂ ਵਿਖੇ ਹਰਚਰਨ ਸਿੰਘ ਤਾਮਕੋਟ ਦੀ ਪ੍ਰਧਾਨਗੀ ਹੇਠ ਹੋਈ।

ਮਾਨਸਾ  – ਅੱਜ ਮਿਤੀ 15-03-2025 ਨੂੰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਮੀਟਿੰਗ ਮਾਨਸਾ ਖੁਰਦ ਵਿਖੇ ਗੁਰਦੁਆਰਾ ਛਾਉਣੀ ਨਹਿੰਗ ਸਿੰਘਾਂ ਵਿਖੇ ਹਰਚਰਨ ਸਿੰਘ ਤਾਮਕੋਟ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਜਿਸ ਵਿੱਚ ਕਿਸਾਨੀ ਮਸਲੇ ਵਿਚਾਰੇ ਗਏ ਅਤੇ 5 ਮਾਰਚ ਨੂੰ ਐਸ.ਕੇ.ਐਮ. ਦੀਆਂ ਜਥੇਬੰਦੀਆਂ ਅਤੇ ਕਿਸਾਨ-ਮਜਦੂਰ ਮੋਰਚੇ ਦੇ ਆਗੂਆਂ ਦੀਆਂ ਹੋਈਆਂ ਗ੍ਰਿਫਤਾਰੀਆਂ ਅਤੇ ਭਗਵੰਤ ਮਾਨ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਵਿਕਾਸ ਵਿਰੋਧੀ ਦੱਸ ਕੇ ਦਿੱਤੇ ਬਿਆਨਾ ਦੀ ਸਖਤ ਨਿਖੇਧੀ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖਿਲਾਫ ਵੀ ਸੰਘਰਸ਼ ਤੇਜ ਕੀਤਾ ਜਾਵੇਗਾ । 23 ਮਾਰਚ ਨੂੰ ਹੁਸੈਨੀਵਾਲਾ ਅਤੇ ਸ਼ੰਭੂ ਮੋਰਚੇ ਤੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਐਮ.ਐਸ.ਪੀ. ਦੀ ਲੜਾਈ ਨੂੰ ਤੇਜ ਕਰਨ ਅਤੇ ਬਾਕੀ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ ਕੇਂਦਰ ਸਰਕਾਰ ਖਿਲਾਫ ਸੰਘਰਸ਼ ਤੇਜ ਕਰਨ ਦਾ ਅਹਿਦ ਲਿਆ ਗਿਆ ਅਤੇ ਨਵੀਂ ਜਿਲ੍ਹਾ ਕਮੇਟੀ ਵਿੱਚ ਵਾਧਾ ਕਰਦਿਆਂ ਗੁਰਪ੍ਰੀਤ ਸਿੰਘ ਮਾਨਬੀਬੜੀਆਂ ਅਤੇ ਪ੍ਰਸ਼ੋਤਮ ਬੋੜਾਵਾਲ ਜਿਲ੍ਹਾ ਕਮੇਟੀ ਮੈਂਬਰ ਅਤੇ ਜਗਦੇਵ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਮੇਜਰ ਸਿੰਘ ਬੁਰਜ ਢਿੱਲਵਾਂ ਨੂੰ ਮੀਤ ਪ੍ਰਧਾਨ ਅਤੇ ਭਿੰਦਰ ਖੋਖਰ ਨੂੰ ਜਨਰਲ ਸਕੱਤਰ ਦਾ ਅਹੁਦਾ ਦਿੱਤਾ ਗਿਆ । ਇਸ ਮੌਕੇ ਸਰਬਜੀਤ ਸਿੰਘ, ਕਰਨੈਲ ਸਿੰਘ, ਗੁਰਪ੍ਰਨਾਮ, ਗੁਰਜੰਟ ਸੈਕਟਰੀ, ਦਲਜੀਤ ਕੈਸ਼ੀਅਰ, ਕਰਨੈਲ ਸਿੰਘ ਬੋੜਾਵਾਲ ਸਮੇਤ ਸਾਥੀਆਂ ਨੇ ਹਾਜਰੀ ਲਗਵਾਈ ।

Related posts

HAPPY DIWALI 2025 !

admin

ਰੌਸ਼ਨੀ ਦੇ ਤਿਉਹਾਰ ਦੀਵਾਲੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin