Punjab

ਕਿਸਾਨਾਂ ਵਲੋਂ ਕੇਂਦਰ ਖ਼ਿਲਾਫ ਮੁੜ ਅੰਦੋਲਨ ਛੇੜਣ ਦੀ ਤਿਆਰੀ

ਚੰਡੀਗੜ੍ਹ – ਇੱਕ ਸਾਲ ਲੰਮਾ ਚੱਲਿਆ ਅੰਦੋਲਨ ਤਾਂ ਕਿਸਾਨਾਂ ਵੱਲੋਂ ਖ਼ਤਮ ਕਰ ਦਿੱਤਾ ਗਿਆ ਪਰ ਕਿਸਾਨਾਂ ਦੀਆਂ ਕਈ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ।ਇਸੇ ਨੂੰ ਲੈ ਕੇ ਹੁਣ ਕਿਸਾਨ ਮੁੜ ਕੇਂਦਰ ਖ਼ਿਲਾਫ ਅੰਦੋਲਨ ਛੇੜਣ ਦੀ ਤਿਆਰੀ ਵਿੱਚ ਹਨ। ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚੋਂ ਲਖੀਮਪੁਰ ਹਿੰਸਾ ਦੇ ਦੋਸ਼ੀ ਨੂੰ ਸਜ਼ਾ ਦਿਵਾਉਣਾ ਸੀ। ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇਣ ਪਿੱਛੋਂ ਹੁਣ ਉਹ ਬਾਹਰ ਘੁੰਮ ਰਿਹਾ ਹੈ।

ਕਿਸਾਨ ਅੰਦੋਲਨ ਵੇਲੇ ਹੋਈ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਕਿਸਾਨ ਜਲਦ ਹੀ ਅੰਦੋਲਨ ਕਰਨ ਦੀ ਤਿਆਰੀ ਵਿੱਚ ਹਨ। ਇਹ ਐਲਾਨ ਬੀਕੇਯੂ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਤੇ ਆਪਣੇ ਸਮਰਥਕਾਂ ਨਾਲ ਮੀਟਿੰਗ ਦੌਰਾਨ ਕੀਤਾ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਅਹੁਦੇਦਾਰਾਂ ਵੱਲੋਂ ਸਮੂਹਿਕ ਅਸਤੀਫ਼ੇ ਤੋਂ ਬਾਅਦ ਬੀ.ਕੇ.ਯੂ. ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਰਨਾਲ ਪਹੁੰਚ ਕੇ ਜਾਟ ਧਰਮਸ਼ਾਲਾ ਵਿਖੇ ਕਿਸਾਨਾਂ ਅਤੇ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਲਖੀਮਪੁਰ ਖੀਰੀ ਕਾਂਡ ਨੂੰ ਲੈ ਕੇ ਜਲਦੀ ਹੀ ਅੰਦੋਲਨ ਸ਼ੁਰੂ ਕਰਾਂਗੇ।

ਕਿਸਾਨ ਅੰਦੋਲਨ ਖਤਮ ਕਰਨ ਵੇਲੇ ਕਿਸਾਨਾਂ ਨੇ ਲਖੀਮਪੁਰ ਖੀਰੀ ਹਿੰਸਾ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕਰਨ ਤੇ ਉਸ ਦੇ ਪਿਤਾ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਹਟਾਉਣ ਦੀ ਕੇਂਦਰ ਅੱਗੇ ਰੱਖੀ ਸੀ। ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਤਾਂ ਕੀਤਾ ਗਿਆ ਪਰ ਉਹ ਜ਼ਮਾਨਤ ‘ਤੇ ਰਿਹਾਅ ਹੋ ਚੁੱਕਾ ਹੈ, ਜਦਕਿ ਉਸ ਦੇ ਪਿਤਾ ਕੇਂਦਰੀ ਮੰਤਰੀ ਅਜੇ ਵੀ ਅਹੁਦੇ ‘ਤੇ ਹੀ ਹਨ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin