India

ਕਿਸਾਨ ਆਗੂਆਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ – ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ 11 ਕਿਸਾਨ ਆਗੂਆਂ ਦਾ ਵਫ਼ਦ ਮੰਗਲਵਾਰ ਸ਼ਾਮ ਰਾਹੁਲ ਗਾਂਧੀ ਨੂੰ ਮਿਲਿਆ। ਕਿਸਾਨ ਆਗੂਆਂ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਨੇ ਸੰਸਦ ਭਵਨ ਵਿੱਚ ਰਾਹੁਲ ਗਾਂਧੀ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ਯਾਨੀ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੀ ਮੰਗ ਸਮੇਤ ਕਿਸਾਨਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਮੰਗ ਕੀਤੀ ਹੈ। ਕਿਸਾਨਾਂ ਦੇ ਮੁੱਦੇ ’ਤੇ ਮੰਥਨ ਚੱਲ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਸਰਵ ਸੇਵਾ ਸੰਘ ਦੇ 11 ਮੈਂਬਰੀ ਵਫ਼ਦ ਨੇ ਮੰਗਲਵਾਰ ਸ਼ਾਮ ਨੂੰ ਸੰਸਦ ਭਵਨ ਸਥਿਤ ਉਨ੍ਹਾਂ ਦੇ ਦਫ਼ਤਰ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਹ ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਹੋਏ ਹਨ। ਇਨ੍ਹਾਂ ਕਿਸਾਨਾਂ ਦੀਆਂ ਕਈ ਮੰਗਾਂ ਹਨ ਜਿਸ ਨੂੰ ਲੈ ਕੇ ਉਹ ਰਾਹੁਲ ਗਾਂਧੀ ਨੂੰ ਮਿਲ ਰਹੇ ਹਨ। ਇਸ ’ਚ ਸਭ ਤੋਂ ਮਹੱਤਵਪੂਰਨ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਦੀ ਗਾਰੰਟੀ ਹੈ। ਕਿਸਾਨ ਜਥੇਬੰਦੀਆਂ ਵੀ ਫ਼ਸਲੀ ਕਰਜ਼ਾ ਮੁਆਫ਼ੀ ਦੀ ਮੰਗ ਕਰ ਰਹੀਆਂ ਹਨ। ਰਾਹੁਲ ਗਾਂਧੀ ਨੂੰ ਮਿਲਣ ਵਾਲੇ ਕਿਸਾਨ ਆਗੂਆਂ ਵਿੱਚ ਯੋਗਿੰਦਰ ਯਾਦਵ, ਦਰਸ਼ਨ ਪਾਲ, ਬਲਬੀਰ ਸਿੰਘ ਰਾਜੇਵਾਲ, ਸੁਨੀਲਮ, ਸਤਿਆਵਾਨ, ਹਨਨ ਮੋਲਾ, ਰੰਜਨ ਰਾਮਚੰਦਰ ਕਸ਼ੀਰਸਾਗਰ, ਪ੍ਰੇਮ ਸਿੰਘ ਗਹਿਲਾਵਤ, ਅਵਿਕ ਸਾਹਾ, ਤਜਿੰਦਰ ਸਿੰਘ, ਰਮਿੰਦਰ ਸਿੰਘ ਸ਼ਾਮਲ ਸਨ।

Related posts

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ

admin

ਯੂਪੀ ਦੇ ਮੁੱਖ-ਮੰਤਰੀ ਯੋਗੀ ਦਾ ਸਿੰਗਾਪੁਰ ਦੌਰੇ ਦੌਰਾਨ ਕਈ ਨਿਵੇਸ਼ਕਾਂ ਨਾਲ ਮੀਟਿੰਗਾਂ ਦੇ ਦੌਰ

admin

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

admin