Punjab

ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਸੰਵਾਦ ਦੀ ਪ੍ਰਕਿਰਿਆ ਅੱਗੇ ਵਧ ਸਕੇ।

ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 4 ਮਈ ਨੂੰ ਹੋਣ ਵਾਲੀ ਮੀਟਿੰਗ ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਇਸ ਮੀਟਿੰਗ ‘ਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ। ਕੇਂਦਰ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਬਿਨ੍ਹਾਂ ਇਹ ਗੱਲਬਾਤ ਅਧੂਰੀ ਰਹੇਗੀ।

ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਸੰਵਾਦ ਦੀ ਪ੍ਰਕਿਰਿਆ ਅੱਗੇ ਵਧ ਸਕੇ। ਕੇਂਦਰ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਬੈਠਕ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ, ਜਿਸ ਤੋਂ ਬਾਅਦ ਹੀ ਅਗਲੀ ਬੈਠਕ ਦੀ ਤਰੀਕ ਫਾਈਨਲ ਕੀਤੀ ਜਾਵੇਗੀ।

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਹੋਰ ਕਿਸਾਨ ਸੰਗਠਨਾਂ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਸ਼ਮਿਲ ਨਾ ਕੀਤਾ ਜਾਵੇ। ਇਸ ਸੰਬੰਧੀ ਨੇ ਕੇਂਦਰ ਨੂੰ ਇੱਕ ਪੱਤਰ ਭੇਜਿਆ ਗਿਆ ਸੀ। ਆਪਣੇ ਪੱਤਰ ‘ਚ ਕਿਸਾਨਾਂ ਨੇ ਕਿਹਾ ਸੀ ਕਿ ਅਸੀ ਗੱਲਬਾਤ ਲਈ ਹਮੇਸ਼ਾ ਤਿਆਰ ਹਾਂ ਪਰ ਪੰਜਾਬ ਸਰਕਾਰ ਨੂੰ ਇਸ ਮੀਟਿੰਗ ‘ਚ ਸ਼ਾਮਿਲ ਨਾ ਕੀਤਾ ਜਾਵੇ।

Related posts

ਪਹਿਲਾਂ ਤੋਲੋ, ਫੇਰ ਬੋਲੋ-ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਨਸੀਹਤ

Bunty

ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿਚਾਲੇ ਗਠਜੋੜ ਦੀਆਂ ਮੁੜ ਸੰਭਾਵਨਾਵਾਂ !

admin

ਲੋਕ ਸੂਬੇ ਦੀ ਸ਼ਾਂਤੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਉਣ ਦੀ ਸਾਜ਼ਿਸ਼ ਘੜਨ ਵਾਲੇ ਦੁਸ਼ਮਣਾਂ ਨੂੰ ਠੋਕਵਾਂ ਜਵਾਬ ਦੇਣ: ਮੁੱਖ-ਮੰਤਰੀ

admin