Punjab

ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨਾਂ ਨੂੰ ਦਿੱਤਾ ਸੱਦਾ

ਚੰਡੀਗੜ੍ਹ – ਪੰਜਾਬ ਦੀਆਂ 18 ਕਿਸਾਨ ਯੂਨੀਅਨਾਂ ਦੇ ਆਗੂਆਂ ਨੇ ਕਿਸਾਨਾਂ ਨੂੰ ਕਿਸਾਨੀ ਮਸਲਿਆਂ ਨੂੰ ਲੈ ਕੇ ਤਿੱਖੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਭਾਰਤ ਸਰਕਾਰ ਪਿਛਲੇ ਸਾਲ 9 ਦਸੰਬਰ ਨੂੰ ਰਹਿੰਦੀਆਂ ਮੰਗਾਂ ਬਾਰੇ ਕੀਤੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ, ਇਸ ਲਈ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਵੱਖ-ਵੱਖ ਰੂਪਾਂ ਵਿਚ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ। ਕਿਸਾਨ ਆਗੂਆਂ ਨੇ 28-29 ਮਾਰਚ ਨੂੰ ਭਾਰਤ ਦੀਆਂ ਟਰੇਡ ਯੂਨੀਅਨਾਂ ਦੀ ਦੋ-ਦਿਨਾ ਹੜਤਾਲ ਨੂੰ ਪੂਰਾ ਸਮਰਥਨ ਦੇਣ ਦਾ ਫੈਸਲਾ ਕੀਤਾ। ਕਿਸਾਨ ਪੂਰੇ ਭਾਰਤ ਵਿਚ ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਧਰਨੇ ਵਿੱਚ ਸਰਗਰਮੀ ਨਾਲ ਹਿੱਸਾ ਲੈਣਗੇ। ਸਮੁੱਚੇ ਭਾਰਤ ‘ਚ ਕਿਸਾਨ ਅਧਾਰ ਨੂੰ ਸੰਗਠਿਤ ਤੇ ਮਜ਼ਬੂਤ ਕਰਨ ਦੇ ਯਤਨਾਂ ਲਈ, ਆਗੂਆਂ ਨੇ 31 ਮਾਰਚ ਨੂੰ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਚੰਡੀਗੜ੍ਹ ਬੁਲਾਉਣ ਦਾ ਫੈਸਲਾ ਕੀਤਾ ਹੈ। ਵਿਸ਼ਾਲ ਸੰਯੁਕਤ ਕਿਸਾਨ ਮੋਰਚਾ ਖੇਤੀਬਾੜੀ ਨੂੰ ਬਚਾਉਣ ਲਈ ਭਵਿੱਖੀ ਕਾਰਵਾਈ ਦਾ ਫੈਸਲਾ ਕਰੇਗਾ। ਸੰਯੁਕਤ ਕਿਸਾਨ ਮੋਰਚਾ ਨੇ ਬੀਬੀਐੱਮਬੀ ਵਿਚ ਪੰਜਾਬ ਤੇ ਹਰਿਆਣਾ ਦੇ ਨੁਮਾਇੰਦੇ ਹਟਾਉਣ, ਲਖੀਮਪੁਰ ਖੇੜੀ ਕਤਲੇਆਮ ਵਿਚ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ, ਚੰਡੀਗੜ੍ਹ ਵਿਚ ਪੰਜਾਬ ਦੇ ਸਟਾਫ ਦੀ 60 ਫੀਸਦੀ ਪ੍ਰਤੀਨਿਧਤਾ ਪੂਰੀ ਕਰਨ ਅਤੇ ਸਕੂਲਾਂ ਵਿੱਚ ਇਤਿਹਾਸ ਦੀਆਂ ਕਿਤਾਬਾਂ ਨਾਲ ਛੇੜਛਾੜ ਬੰਦ ਕਰਨ ਆਦਿ ਦੀ ਮੰਗ ਵੀ ਕੀਤੀ ਹੈ। ਮੀਟਿੰਗ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਬੇਰਹਿਮੀ ਨਾਲ ਕੀਤੇ ਕਤਲ, ਡਾ. ਦਰਸ਼ਨ ਪਾਲ ਅਤੇ ਹੋਰ ਆਗੂਆਂ ਵੱਲੋਂ ਮੀਡੀਆ ਨੂੰ ਜਾਰੀ ਕੀਤੇ ਫੁੱਟਪਾਊ ਬਿਆਨ ਦੀ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਸਤਨਾਮ ਸਿੰਘ ਅਜਨਾਲਾ, ਰੁਲਦੂ ਸਿੰਘ ਮਾਨਸਾ, ਕੁਲਵੰਤ ਸਿੰਘ ਸੰਧੂ, ਪੇ੍ਮ ਸਿੰਘ ਭੰਗੂ, ਕੰਵਲਪ੍ਰਰੀਤ ਸਿੰਘ ਪੰਨੂ, ਹਰਮੀਤ ਸਿੰਘ ਕਾਦੀਆਂ, ਕੁਲਦੀਪ ਸਿੰਘ ਵਜੀਦਪੁਰ, ਫਰਮਾਨ ਸਿੰਘ ਸੰਧੂ, ਉੱਗਰ ਸਿੰਘ ਮਾਨਸਾ, ਬਖਤਾਵਰ ਸਿੰਘ ਲਾਧੂਪੁਰ, ਹਰਜਿੰਦਰ ਸਿੰਘ ਟਾਂਡਾ, ਮੁਕੇਸ਼ ਕੁਮਾਰ, ਬਲਵਿੰਦਰ ਸਿੰਘ ਰਾਜੂ, ਲਖਵਿੰਦਰ ਸਿੰਘ ਖਾਲਸਾ, ਕਿਰਪਾ ਸਿੰਘ, ਗੁਰਨਾਮ ਸਿੰਘ ਭੀਖੀ, ਕਰਮਜੀਤ ਸਿੰਘ ਕਾਰਕੌਰ, ਹਰਵਿੰਦਰ ਸਿੰਘ ਗਿੱਲ ਅਤੇ ਬੂਟਾ ਸਿੰਘ ਸ਼ਾਦੀਪੁਰ ਸ਼ਾਮਲ ਸਨ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin