India

ਕਿਸਾਨ ਵੱਲੋਂ 16 ਨੂੰ ਭਾਰਤ ਬੰਦ, ਵਪਾਰੀ ਤੇ ਟਰਾਂਸਪੋਰਟਰ ਸਾਥ ਦੇਣ: ਟਿਕੈਤ

ਨਵੀਂ ਦਿੱਲੀ – ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ 16 ਫਰਵਰੀ ਨੂੰ ਭਾਰਤ ਬੰਦ ਦੀ ਅਪੀਲ ਕੀਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ 16 ਫਰਵਰੀ ਨੂੰ ਭਾਰਤ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ, ਜਿਸ ’ਚ ਸੰਯੁਕਤ ਕਿਸਾਨ ਮੋਰਚਾ ਦੇ ਨਾਲ ਹੋਰ ਵੀ ਬਹੁਤ ਸਾਰੇ ਸੰਗਠਨ ਹਨ। ਕਿਸਾਨ 16 ਫਰਵਰੀ ਨੂੰ ਖੇਤ ’ਚ ਕੰਮ ਨਾ ਕਰਨ। ਦੁਕਾਨਾਂ ਨੂੰ ਵੀ ਬੰਦ ਰੱਖਣ ਦੀ ਅਪੀਲ ਹੈ। ਇਸ ’ਚ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.), ਨੌਕਰੀ, ਅਗਨੀਵੀਰ, ਪੈਨਸ਼ਨ ਆਦਿ ਮੁੱਦੇ ਚੁੱਕੇ ਜਾਣਗੇ।
ਰਾਕੇਸ਼ ਟਿਕੈਤ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨਾਲ ਹੋਰ ਵੀ ਬਹੁਤ ਸਾਰੇ ਸੰਗਠਨ ਹਨ। ਉਨ੍ਹਾਂ ਨੇ ਕਿਸਾਨਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ 16 ਫਰਵਰੀ ਨੂੰ ਖੇਤ ’ਚ ਕੰਮ ਨਾ ਕਰਨ, ਦੁਕਾਨਾਂ ਵੀ ਬੰਦ ਰੱਖਣ।

Related posts

ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਨੇ ਨੀਦਰਲੈਂਡ ਨੂੰ ਹਰਾਇਆ

admin

ਭਾਰਤ, ਅਫਗਾਨਿਸਤਾਨ ਨੂੰ ਹਰਾ ਕੇ ਇੱਕ ਰੋਜ਼ਾ ਕ੍ਰਿਕਟ ਲੜੀ ‘ਚ 2-0 ਨਾਲ ਅੱਗੇ

admin

ਆਰਐਸਐਸ ਦੀ ਕਾਨੂੰਨੀ ਸਥਿਤੀ ਵਾਰੇ ਫਿਰ ਚਰਚਾ ਛਿੜੀ !

admin