Punjab

ਕਿਸਾਨ 2 ਜੂਨ ਨੂੰ ਮੁੜ ਸ਼ੰਭੂ ਬਾਰਡਰ ਵੱਲ ਕਰਨਗੇ ਕੂਚ: ਪੰਧੇਰ

ਚੰਡੀਗੜ੍ਹ –  ਸ਼ੰਭੂ ਸਰਹੱਦ ’ਤੇ ਤਣਾਅ ਇਕ ਵਾਰ ਫਿਰ ਵਧ ਸਕਦਾ ਹੈ ਕਿਉਂਕਿ ਸ਼ੰਭੂ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਸਾਂਝੇ ਕੀਤੇ ਇਕ ਵੀਡੀਓ ਸੰਦੇਸ਼ ਵਿਚ ਕਿਹਾ ਕਿ ਸੂਬੇ ਭਰ ਦੇ ਕਿਸਾਨ 2 ਜੂਨ ਨੂੰ ਆਪਣੇ ਟਰੈਕਟਰਾਂ ਅਤੇ ਟਰਾਲੀਆਂ ’ਤੇ ਮੋਰਚੇ ਵਾਲੀ ਥਾਂ ਵੱਲ ਵਧਣਗੇ। ਸ੍ਰੀ ਪੰਧੇਰ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚੋਣਾਂ ’ਚ ‘ਨਫ਼ਰਤ ਕੀ ਦੁਕਾਨ’ ਬੰਦ ਕਰਨ। ਭਾਜਪਾ ਅਤੇ ਆਰਐੱਸਐੱਸ ’ਤੇ ਆਮ ਚੋਣਾਂ ਜਿੱਤਣ ਲਈ ਹਿੰਦੂਆਂ ਅਤੇ ਸਿੱਖਾਂ ਤੇ ਦਲਿਤਾਂ ਅਤੇ ਉੱਚ ਵਰਗ ਵਿੱਚ ਪਾੜਾ ਪੈਦਾ ਕਰਨ ਦਾ ਦੋਸ਼ ਵੀ ਲਗਾਇਆ। ਕਿਸਾਨ ਆਗੂ ਨੇ ਕਿਹਾ ਕਿ ਭਾਜਪਾ ਆਗੂਆਂ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਆਗੂਆਂ ਨੂੰ ਫਸਾਉਣ ਅਤੇ ਚੋਣਾਂ ਖ਼ਤਮ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਭੇਜਣ ਦੀਆਂ ਧਮਕੀਆਂ ਦਿੱਤੀਆਂ ਹਨ। ਇਹ ਧਰਨਾ 13 ਫਰਵਰੀ ਨੂੰ ਸ਼ੁਰੂ ਹੋਇਆ ਸੀ। ਹੁਣ ਤੱਕ 22 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿਚ 22 ਸਾਲਾ ਨੌਜਵਾਨ ਸ਼ੁਭਕਰਨ ਸਿੰਘ ਵੀ ਸ਼ਾਮਲ ਹੈ।

Related posts

ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

admin

ਸ਼ਹੀਦੀ ਦਿਹਾੜਿਆਂ ਦੌਰਾਨ ਸ੍ਰੀ ਭਗਵੰਤ ਮਾਨ ਵੱਲੋਂ ਮਾਤਮੀ ਬਿਗਲ ਦੇ ਫੈਸਲੇ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ਼ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ- ਐਡਵੋਕੇਟ ਧਾਮੀ

Bunty

ਸਿੱਖਿਆ ਸੁਧਾਰਾਂ ਲਈ ਜ਼ਮੀਨੀ ਹਕੀਕਤਾਂ ਜਾਣਨ ਵਾਸਤੇ ਲਈ ਜਾ ਰਹੀ ਹੈ ਫੀਡਬੈਕ: ਮੀਤ ਹੇਅਰ

Bunty