ਨਵੀਂ ਦਿੱਲੀ – ਰੂਸੀ ਹਮਲੇ ਨਾਲ ਜੂਝ ਰਹੇ ਯੂਕਰੇਨ ਦੇ ਕੀਵ ਵਿੱਚ ਫਸੇ ਲੋਕਾਂ ਲਈ ਰਾਹਤ ਦੀ ਖਬਰ ਹੈ। ਕੀਵ ਵਿੱਚ ਵੀਕੈਂਡ ਕਰਫਿਊ ਹਟਾ ਦਿੱਤਾ ਗਿਆ ਹੈ । ਅਜਿਹੇ ਵਿੱਚ ਉੱਥੇ ਫਸੇ ਭਾਰਤੀ ਵਿਦਿਆਰਥੀ ਹੁਣ ਰੇਲਵੇ ਸਟੇਸ਼ਨ ਜਾ ਕੇ ਸ਼ਹਿਰ ਤੋਂ ਨਿਕਲ ਸਕਦੇ ਹਨ। ਸਾਰੇ ਵਿਦਿਆਰਥੀਆਂ ਨੂੰ ਪੱਛਮੀ ਹਿੱਸਿਆਂ ਦੀ ਯਾਤਰਾ ਕਰਨ ਲਈ ਰੇਲਵੇ ਸਟੇਸ਼ਨ ‘ਤੇ ਜਾਣ ਦੀ ਸਲਾਹ ਦਿੱਤੀ ਗਈ ਹੈ ।ਦੱਸ ਦੇਈਏ ਕਿ ਯੂਕਰੇਨ ਰੇਲਵੇ ਨਿਕਾਸੀ ਲਈ ਵਿਸ਼ੇਸ਼ ਟ੍ਰੇਨਾਂ ਚਲਾ ਰਿਹਾ ਹੈ।
ਸੂਤਰਾਂ ਮੁਤਾਬਕ ਉਨ੍ਹਾਂ ਨੂੰ ਭਾਰਤ ਦੇ ‘ਵਿਸ਼ੇਸ਼ ਦੂਤ’ ਵਜੋਂ ਭੇਜਿਆ ਜਾਵੇਗਾ । ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ । ਇਸ ਵਿੱਚ ਇਹ ਫੈਸਲਾ ਹੋਇਆ ਕਿ ਚਾਰ ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਭੇਜਿਆ ਜਾਵੇਗਾ । ਇਸ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਣਜ ਮੰਤਰੀ ਪੀਯੂਸ਼ ਗੋਇਲ ਵੀ ਮੌਜੂਦ ਸਨ।