Punjab

ਕੁਮਾਰ ਵਿਸ਼ਵਾਸ ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ

ਨਵੀਂ ਦਿੱਲੀ – ਗਾਜ਼ੀਆਬਾਦ ਵਿੱਚ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਦੇ ਘਰ ਦੇ ਬਾਹਰ ਭਾਰੀ ਪੁਲਿਸ ਬਲ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰ ਵਸੁੰਧਰਾ ਸਥਿਤ ਕੁਮਾਰ ਵਿਸ਼ਵਾਸ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਸਕਦੇ ਹਨ।  ਗੱਲਬਾਤ ਦੌਰਾਨ ਕੁਮਾਰ ਵਿਸ਼ਵਾਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ‘ਤੇ ਵੱਖਵਾਦੀਆਂ ਦਾ ਸਮਰਥਨ ਕਰਨ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕਈ ਨੇਤਾਵਾਂ ਨੇ ਕੁਮਾਰ ਵਿਸ਼ਵਾਸ ‘ਤੇ ਹਮਲਾ ਬੋਲਿਆ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕੁਮਾਰ ਵਿਸ਼ਵਾਸ ਨੇ ਕੇਜਰੀਵਾਲ ‘ਤੇ ਖਾਲਿਸਤਾਨੀ ਵੱਖਵਾਦੀਆਂ ਦਾ ਸਮਰਥਨ ਲੈਣ ਦੇ ਗੰਭੀਰ ਦੋਸ਼ ਲਗਾਏ ਸਨ। ਕੁਮਾਰ ਵਿਸ਼ਵਾਸ ਦੇ ਦੋਸ਼ਾਂ ਨੂੰ ਆਮ ਆਦਮੀ ਪਾਰਟੀ ਨੇ ਖਾਰਿਜ ਕਰ ਦਿੱਤਾ ਸੀ ਪਰ ਭਾਜਪਾ ਅਤੇ ਕਾਂਗਰਸ ਦੋਵਾਂ ਵੱਲੋਂ ਸਵਾਲ ਉਠਾਏ ਗਏ ਸਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਸੀ ਕਿ ਕੇਜਰੀਵਾਲ ਦੱਸਣ ਕਿ ਕੁਮਾਰ ਵਿਸ਼ਵਾਸ ਸੱਚ ਬੋਲ ਰਹੇ ਹਨ ਜਾਂ ਨਹੀਂ।

Related posts

ਕੈਡਿਟ ਕ੍ਰਤਿਕਾ ਬਟਰਾਏ ਨੇ ਆਰ. ਡੀ. ਸੀ.-2025 ’ਚ ਲਿਆ ਭਾਗ

admin

68ਵੀਂ ਸਾਲਾਨਾ ਕਨਵੋਕੇਸ਼ਨ ’ਚ 700 ਵਿਦਿਆਰਥੀਆਂ ਨੂੰ ਡਿਗਰੀਆਂ ਕੀਤੀਆਂ ਤਕਸੀਮ

admin

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

Bunty