Punjab

ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।

ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ  ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ‘ਤੇ ਰਹਿਣ ਦੇ ਤਜੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।

Related posts

ਕਿਸਾਨਾਂ ਵਲੋਂ ਹੁਣ ‘ਰੇਲ ਰੋਕੋ’ ਅੰਦੋਲਨ 3 ਦਿਨਾਂ ਲਈ ਮੁਲਤਵੀ

admin

ਭਾਜਪਾ ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ – ਮੁੱਖ-ਮੰਤਰੀ ਮਾਨ

admin

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ ਮੇਰੇ ਕੋਲ ਪਹੁੰਚਣ ‘ਤੇ ਗੰਭੀਰਤਾ ਨਾਲ ਅਧਿਐਨ ਕਰਾਂਗਾ : ਪੰਜਾਬ ਗਵਰਨਰ

admin