Punjab

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਰੋਧੀ ਧਿਰ ਦੇ ਨੇਤਾ ਨੂੰ ਇਜਲਾਸ ਦੌਰਾਨ ਸਾਰਿਆਂ ਨੂੰ ਢੁਕਵਾਂ ਸਮਾਂ ਦੇਣ ਦਾ ਭਰੋਸਾ

ਚੰਡੀਗੜ – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਪੰਜਾਬ ਵਿਧਾਨ ਸਭਾ ਵਿਖੇ ਆਪਣੇ ਚੈਂਬਰ ਵਿੱਚ ਵਿਰੋਧੀ ਧਿਰ ਦੇ ਨੇਤਾ (ਐਲ.ਓ.ਪੀ.) ਅਤੇ ਕਾਂਗਰਸੀ ਵਿਧਾਇਕ ਸ. ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਭਰੋਸਾ ਦਿੱਤਾ ਕਿ ਸੱਤਾ ਧਿਰ ਦੇ ਨਾਲ ਨਾਲ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵੀ ਲੋਕ ਹਿੱਤ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਨਿਰਪੱਖ ਅਤੇ ਢੁਕਵੇਂ ਮੌਕੇ ਪ੍ਰਦਾਨ ਕੀਤੇ ਜਾਣਗੇ।
ਇਸ ਮੀਟਿੰਗ ਦੌਰਾਨ ਸਪੀਕਰ ਨੇ ਕਿਹਾ ਕਿ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਭੂਮਿਕਾ ਬੇਹੱਦ ਅਹਿਮ ਹੁੰਦੀ ਹੈ। ਉਨਾਂ ਉਮੀਦ ਪ੍ਰਗਟਾਈ ਕਿ ਵਿਰੋਧੀ ਧਿਰ ਦੇ ਨੇਤਾ ਅਤੇ ਉਨਾਂ ਦੀ ਪਾਰਟੀ ਵਡੇਰੇ ਜਨਤਕ ਹਿੱਤਾਂ ਵਿੱਚ ਜਨਤਾ ਨਾਲ ਸਬੰਧਤ ਮੁੱਦਿਆਂ ‘ਤੇ ਉਸਾਰੂ ਬਹਿਸ ਕਰਵਾਉਣ ਅਤੇ ਇਜਲਾਸ ਨੂੰ ਸਫ਼ਲਤਾਪੂਰਵਕ ਚਲਾਉਣ ਵਿੱਚ ਸਮਰਥਨ ਦੇਵੇਗੀ।
ਇਸ ਉਤੇ ਵਿਰੋਧੀ ਧਿਰ ਦੇ ਨੇਤਾ ਨੇ ਸਪੀਕਰ ਸ. ਸੰਧਵਾਂ ਨੂੰ ਭਰੋਸਾ ਦਿੱਤਾ ਕਿ ਉਹ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦੇਣਗੇ। ਇਸ ਮੌਕੇ ਡਿਪਟੀ ਸੀ.ਐਲ.ਪੀ. ਡਾ. ਰਾਜ ਕੁਮਾਰ ਚੱਬੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਸੁਰਿੰਦਰਪਾਲ ਸਿੰਘ ਵੀ ਹਾਜ਼ਰ ਸਨ।

Related posts

ਪੰਜਾਬ ਪੁਲਿਸ ਨੇ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਚਲਾਈ ਵਿਸ਼ੇਸ਼ ਘੇਰਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਸ਼ੱਕੀ ਵਿਆਕਤੀਆਂ ਦੀ ਲਈ ਤਲਾਸ਼ੀ

Bunty

ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀਭੁਗਤ ਨੇ ਖੇਤੀਬਾੜੀ ਨੂੰ ਕੀਤਾ ਬਰਬਾਦ : ਹਰਪਾਲ ਸਿੰਘ ਚੀਮਾ

Bunty

ਰਾਜਿੰਦਰ ਗੁਪਤਾ ਰਾਜ ਸਭਾ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ !

admin