Punjab

ਕੁਲਦੀਪ ਸਿੰਘ ਚਾਹਲ ਆਈਪੀਐਸ ਪਟਿਆਲਾ ਰੇਂਜ ਦੇ ਡੀਆਈਜੀ ਬਣੇ !

ਕੁਲਦੀਪ ਸਿੰਘ ਚਾਹਲ ਆਈਪੀਐਸ ਨੇ ਪਟਿਆਲਾ ਰੇਂਜ ਦੇ ਨਵੇਂ ਡੀ.ਆਈ.ਜੀ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਪਟਿਆਲਾ – 2009 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਕੁਲਦੀਪ ਸਿੰਘ ਚਾਹਲ ਨੇ ਪਟਿਆਲਾ ਰੇਂਜ ਦੇ ਡੀ.ਆਈ.ਜੀ. ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਪਟਿਆਲਾ ਦੇ ਡੀ.ਆਈ.ਜੀ. ਦਫ਼ਤਰ ਵਿਖੇ ਉਨ੍ਹਾਂ ਦੀ ਆਮਦ ਮੌਕੇ ਐਸ.ਐਸ.ਪੀ. ਵਰੁਣ ਸ਼ਰਮਾ ਅਤੇ ਬਰਨਾਲਾ ਦੇ ਐਸ.ਐਸ.ਪੀ. ਮੁਹੰਮਦ ਸਰਫ਼ਰਾਜ ਆਲਮ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਪਟਿਆਲਾ ਦੇ ਨਵੇਂ ਡੀ.ਆਈ.ਜੀ. ਨੂੰ ਸਲਾਮੀ ਦਿੱਤੀ ਗਈ।

ਪਟਿਆਲਾ ਦੇ ਨਵੇਂ ਡੀ.ਆਈ.ਜੀ. ਚਾਹਲ ਨੇ ਕਿਹਾ ਹੈ ਕਿ, ‘ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ ਮੁਤਾਬਕ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪਟਿਆਲਾ ਰੇਂਜ ਦੇ ਜ਼ਿਲ੍ਹਿਆਂ ਅੰਦਰ ਲੋਕਾਂ ਨੂੰ ਬਿਹਤਰ, ਸਮਾਂ ਬੱਧ ਤੇ ਪਾਰਦਰਸ਼ੀ ਪੁਲਿਸ ਸੇਵਾਵਾਂ ਪ੍ਰਦਾਨ ਕਰਵਾਉਣ ਸਮੇਤ, ਨਸ਼ਾ ਮੁਕਤ ਸਮਾਜ ਸਿਰਜਣ ਲਈ ਨਸ਼ਿਆਂ ਦੇ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤੀ ਨਾਲ ਨੱਥ ਪਾਉਣਾ ਉਨ੍ਹਾਂ ਦੀ ਮੱੁਢਲੀ ਤਰਜੀਹ ਹੋਵੇਗੀ। ਇਸ ਤੋਂ ਬਿਨ੍ਹਾਂ ਪਟਿਆਲਾ ਸ਼ਹਿਰ ਸਮੇਤ ਬਾਕੀ ਜ਼ਿਲ੍ਹਿਆਂ ਅੰਦਰ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਸਮੇਤ ਸੜਕਾਂ ਨੂੰ ਹਾਦਸਿਆਂ ਤੋਂ ਸੁਰੱਖਿਅਤ ਕਰਨ ਤੋਂ ਇਲਾਵਾ ਆਮ ਲੋਕਾਂ ਦੀ ਜਿੰਦਗੀ ‘ਚ ਪੁਲਿਸ ਨਾਲ ਸਬੰਧਤ ਛੋਟੀਆਂ ਤੋਂ ਛੋਟੀਆਂ ਸਮੱਸਿਆਵਾਂ ਦਾ ਵੀ ਪਹਿਲ ਦੇ ਅਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀਆਂ ਤਰਜੀਹਾਂ ‘ਚ ਸ਼ਾਮਲ ਹੈ। ਪੁਲਿਸ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪਾਬੰਦ ਹੈ, ਉਥੇ ਹੀ ਲੋਕਾਂ ਨੂੰ ਬਿਹਤਰ ਪੁਲਿਸਿੰਗ ਪ੍ਰਦਾਨ ਕਰਨਾ ਵੀ ਪੰਜਾਬ ਪੁਲਿਸ ਦੀ ਪਹਿਲਕਦਮੀ ‘ਚ ਸ਼ਾਮਲ ਹੈ।’

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin