International

ਕੁਵੈਤ ’ਚ ਪਹਿਲੀ ਵਾਰ ਸ਼ੁਰੂ ਹੋਇਆ ਰੇਡੀਓ ’ਤੇ ਹਿੰਦੀ ਪ੍ਰਸਾਰਣ, ਭਾਰਤੀ ਰਾਜਦੂਤ ਨੇ ਕੀਤੀ ਸ਼ਲਾਘਾ

ਕੁਵੈਤ ਸਿਟੀ – ਕੁਵੈਤ ’ਚ ਪਹਿਲੀ ਵਾਰ ਹਿੰਦੀ ਵਿੱਚ ਰੇਡੀਓ ਪ੍ਰਸਾਰਣ ਸ਼ੁਰੂ ਹੋਇਆ ਹੈ। ਉੱਥੇ ਮੌਜੂਦ ਭਾਰਤੀ ਦੂਤਾਵਾਸ ਨੇ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਦੂਤਾਵਾਸ ਨੇ ਹਰ ਐਤਵਾਰ ਕੁਵੈਤ ਰੇਡੀਓ ’ਤੇ ਇੱਕ ਹਿੰਦੀ ਪ੍ਰੋਗਰਾਮ ਸ਼ੁਰੂ ਕਰਨ ਲਈ ਕੁਵੈਤ ਦੇ ਸੰਚਾਰ ਮੰਤਰਾਲੇ ਦੀ ਸ਼ਲਾਘਾ ਕੀਤੀ ਹੈ। ਭਾਰਤੀ ਦੂਤਘਰ ਨੇ ਕਿਹਾ ਕਿ ਕੁਵੈਤ ਵੱਲੋਂ ਚੁੱਕਿਆ ਗਿਆ ਇਹ ਕਦਮ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰੇਗਾ।ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਕਰਦੇ ਹੋਏ, ਭਾਰਤੀ ਦੂਤਾਵਾਸ ਨੇ ਕਿਹਾ, ਕੁਵੈਤ ਵਿੱਚ ਪਹਿਲੀ ਵਾਰ ਹਿੰਦੀ ਰੇਡੀਓ ਪ੍ਰਸਾਰਣ ਸ਼ੁਰੂ ਹੋਇਆ! ਭਾਰਤੀ ਦੂਤਾਵਾਸ 21 ਅਪ੍ਰੈਲ 2024 ਤੋਂ ਹਰ ਐਤਵਾਰ ਰਾਤ 8:30 ਵਜੇ ਤੋਂ 9 ਵਜੇ ਤੱਕ ਕੁਵੈਤ ਰੇਡੀਓ ’ਤੇ 6M 93.3 ਅਤੇ 1M 96.3 ’ਤੇ ਹਿੰਦੀ ਪ੍ਰੋਗਰਾਮ ਸ਼ੁਰੂ ਕਰਨ ਲਈ ਕੁਵੈਤ ਦੇ ਸੰਚਾਰ ਮੰਤਰਾਲੇ ਦੀ ਸ਼ਲਾਘਾ ਕਰਦਾ ਹੈ। ਇਹ ਕਦਮ ਭਾਰਤ-ਕੁਵੈਤ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗਾ।ਦੱਸ ਦੇਈਏ ਕਿ ਕੁਵੈਤ ਵਿੱਚ ਕਰੀਬ 10 ਲੱਖ ਭਾਰਤੀ ਰਹਿੰਦੇ ਹਨ। ਇਸ ਲਿਹਾਜ਼ ਨਾਲ ਇਹ ਦੇਸ਼ ਦਾ ਸਭ ਤੋਂ ਵੱਡਾ ਪ੍ਰਵਾਸੀ ਭਾਈਚਾਰਾ ਹੈ। ਕੁਵੈਤ ਵਿੱਚ ਭਾਰਤੀਆਂ ਨੂੰ ਪਸੰਦੀਦਾ ਭਾਈਚਾਰਾ ਮੰਨਿਆ ਜਾਂਦਾ ਹੈ।

Related posts

ਕੀ ਅਮਰੀਕਨ ਰਾਸ਼ਟਰਪਤੀ ਟਰੰਪ ਅਤੇ ਰੂਸੀ ਰਾਸ਼ਟਰਪਤੀ ਪੁਤਿਨ ਯੂਏਈ ‘ਚ ਮਿਲਣਗੇ ?

admin

ਘਾਨਾ ‘ਚ ‘ਰਾਸ਼ਟਰੀ ਦੁਖਾਂਤ’ : ਰੱਖਿਆ ਤੇ ਵਾਤਾਵਰਣ ਮੰਤਰੀਆਂ ਸਣੇ 8 ਲੋਕਾਂ ਦੀ ਮੌਤ !

admin

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੌਰਾਨ 878 ਪੱਤਰਕਾਰਾਂ ‘ਤੇ ਹਮਲੇ ਹੋਏ !

admin