India

ਕੇਂਦਰੀ ਕੈਬਨਿਟ ’ਚ ਮੇਰੀ ਸ਼ਮੂਲੀਅਤ ‘ਪੰਜਾਬ ਨੂੰ ਤੋਹਫ਼ਾ’: ਬਿੱਟੂ

ਨਵੀਂ ਦਿੱਲੀ – ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਕਿ ਉਹ ਨਵੀਂ ਮੋਦੀ ਸਰਕਾਰ ਵਿਚ ਮੰਤਰੀ ਵਜੋਂ ਹਲਫ਼ ਲੈਣ ਮਗਰੋਂ ਪੰਜਾਬ ਤੇ ਦਿੱਲੀ ਵਿਚਾਲੇ ਇਕ ਸੇਤੂ ਵਜੋਂ ਕੰਮ ਕਰਨਗੇ। ਦਿੱਲੀ ਤੋਂ ‘ਦਿ ਟਿ੍ਰਬਿਊਨ’ ਨਾਲ ਫੋਨ ’ਤੇ ਵਿਸ਼ੇਸ਼ ਗੱਲਬਾਤ ਦੌਰਾਨ ਬਿੱਟੂ ਨੇ ਕਿਹਾ ਕਿ ਲੁਧਿਆਣਾ ਤੋਂ ਚੋਣ ਹਾਰਨ ਮਗਰੋਂ ਉਨ੍ਹਾਂ ਨੂੰ ਕੇਂਦਰੀ ਕੈਬਨਿਟ ਵਿਚ ਸ਼ਮੂਲੀਅਤ ਸਬੰਧੀ ਦਿੱਲੀ ਤੋਂ ਸੱਦਾ ਆਉਣ ਦੀ ਕੋਈ ਉਮੀਦ ਨਹੀਂ ਸੀ। ਬਿੱਟੂ ਨੇ ਕਿਹਾ, ‘‘ਅੱਜ ਸਵੇਰੇ ਆਏ ਇਸ ਸੱਦੇ ਦੀ ਮੈਨੂੰ ਕੋਈ ਆਸ ਨਹੀਂ ਸੀ। ਸੱਦਾ ਮਿਲਣ ਮਗਰੋਂ ਮੈਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਪੁੱਜਾ, ਜਿੱਥੇ ਮੈਨੂੰ ਦੱਸਿਆ ਗਿਆ ਕਿ ਮੈਂ ਮੋਦੀ 3.0 ਦਾ ਹਿੱਸਾ ਹੋਵਾਂਗਾ।’’ ਬਿੱਟੂ ਨੇ ਕਿਹਾ, ‘‘ਕੇਂਦਰੀ ਕੈਬਨਿਟ ਵਿਚ ਮੇਰੀ ਨਾਮਜ਼ਦਗੀ ਨੇ ਬਿਨਾਂ ਸ਼ੱਕ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਪ੍ਰਧਾਨ ਮੰਤਰੀ ਦੇ ਤਰਜੀਹੀ ਸੂਬਿਆਂ ਵਿੱਚ ਸਭ ਤੋਂ ਉੱਪਰ ਹੈ।

Related posts

HAPPY DIWALI 2025 !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin

GST 2.0 ਦਾ ਪ੍ਰਭਾਵ: 41% ਭਾਰਤੀਆਂ ਵਲੋਂ ਜਲਦੀ ਕਾਰ ਖਰੀਦਣ ਦੀ ਯੋਜਨਾ

admin