ਨਵੀਂ ਦਿੱਲੀ – ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਪਹਿਲੀ ਵਾਰੀ ਅੰਡਰਵਰਲਡ ਡੌਨ ਦਾਊਦ ਇਬਾਰਾਹਿਮ ਵਿਰੁੱਧ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਧਾਰਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਵੱਲੋਂ ਦਰਜ FIR ਵਿੱਚ ਵੱਡਾ ਖੁਲਾਸਾ ਕੀਤਾ ਗਿਆ ਹੈ।
ਦਰਜ ਮਾਮਲੇ ਵਿੱਚ ਕਿਹਾ ਗਿਆ ਕਿ, ”ਦਾਊਦ ਇਬਰਾਹਿਮ ਭਾਰਤ ਵਿਰੁੱਧ ਕਾਰਵਾਈ ਇੱਕ ਸਪੈਸ਼ਲ ਯੂਨਿਟ ਇਕੱਠ ਕਰ ਰਿਹਾ ਹੈ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਲੱਗਿਆ ਹੋਇਆ ਹੈ।” ਇਸ ਲਈ ਐਨਆਈਏ ਦੀ ਟੀਮ ਵਿਸ਼ੇਸ਼ ਤੌਰ ‘ਤੇ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।
ਸੂਤਰਾਂ ਅਨੁਸਾਰ ਜਾਂਚ ਏਜੰਸੀ ਨੂੰ ਇਸ ਮਾਮਲੇ ਦੀ ਜਾਂਚ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਡੂੰਘਾਈ ਨਾਲ ਜਾਂਚ ਕਰਨ ਦੀ ਮਨਜੂਰੀ ਦੇ ਦਿੱਤੀ ਹੈ। ਜਾਂਚ ਏਜੰਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐਨਆਈਏ ਵੱਲੋਂ ਦਰਜ ਐਫਆਈਆਰ ਵਿੱਚ ਦਾਊਦ ਇਬਰਾਹਿਮ ਅਤੇ ਉਸ ਦੇ ਸਹਿਯੋਗੀਆਂ ਦੇ ਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।