India

ਕੇਂਦਰੀ ਜਾਂਚ ਏਜੰਸੀ NIA ਵੱਲੋਂ ਦਾਊਦ ਇਬਰਾਹਿਮ ਵਿਰੁੱਧ ਕੇਸ ਦਰਜ

ਨਵੀਂ ਦਿੱਲੀ – ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਪਹਿਲੀ ਵਾਰੀ ਅੰਡਰਵਰਲਡ ਡੌਨ ਦਾਊਦ ਇਬਾਰਾਹਿਮ ਵਿਰੁੱਧ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕਥਾਮ ਧਾਰਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਕੇਂਦਰੀ ਜਾਂਚ ਏਜੰਸੀ ਵੱਲੋਂ ਦਰਜ FIR ਵਿੱਚ ਵੱਡਾ ਖੁਲਾਸਾ ਕੀਤਾ ਗਿਆ ਹੈ।

ਦਰਜ ਮਾਮਲੇ ਵਿੱਚ ਕਿਹਾ ਗਿਆ ਕਿ, ”ਦਾਊਦ ਇਬਰਾਹਿਮ ਭਾਰਤ ਵਿਰੁੱਧ ਕਾਰਵਾਈ ਇੱਕ ਸਪੈਸ਼ਲ ਯੂਨਿਟ ਇਕੱਠ ਕਰ ਰਿਹਾ ਹੈ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਲੱਗਿਆ ਹੋਇਆ ਹੈ।” ਇਸ ਲਈ ਐਨਆਈਏ ਦੀ ਟੀਮ ਵਿਸ਼ੇਸ਼ ਤੌਰ ‘ਤੇ ਇਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।

ਸੂਤਰਾਂ ਅਨੁਸਾਰ ਜਾਂਚ ਏਜੰਸੀ ਨੂੰ ਇਸ ਮਾਮਲੇ ਦੀ ਜਾਂਚ ਲਈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਡੂੰਘਾਈ ਨਾਲ ਜਾਂਚ ਕਰਨ ਦੀ ਮਨਜੂਰੀ ਦੇ ਦਿੱਤੀ ਹੈ। ਜਾਂਚ ਏਜੰਸੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਐਨਆਈਏ ਵੱਲੋਂ ਦਰਜ ਐਫਆਈਆਰ ਵਿੱਚ ਦਾਊਦ ਇਬਰਾਹਿਮ ਅਤੇ ਉਸ ਦੇ ਸਹਿਯੋਗੀਆਂ ਦੇ ਨਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।

Related posts

ਹਰਮੀਤ ਸਿੰਘ ਕਾਲਕਾ ਨੇ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਚੁੱਕੇ ਸਵਾਲ, 24 ਅਗਸਤ ਨੂੰ ਆਪਣਾ ਪੱਖ ਪੇਸ਼ ਕਰਨ ਲਈ ਤਖ਼ਤ ਬੁਲਾਇਆ

Bunty

ਭੁਪੇਂਦਰ ਪਟੇਲ ਗੁਜਰਾਤ ਦੇ ਨਵੇਂ ਮੁੱਖ ਮੰਤਰੀ, ਨਰੇਂਦਰ ਸਿੰਘ ਤੋਮਰ ਨੇ ਕੀਤਾ ਐਲਾਨ

Bunty

ਰਾਸ਼ਟਰੀ ਮਜ਼ਦੂਰ ਸੰਮੇਲਨ ਵਿੱਚ ਪੀਐਮ ਮੋਦੀ ਨੇ ਕਿਹਾ- ਕੋਰੋਨਾ ਵਾਇਰਸ ਤੋਂ ਉਭਰਣ ਲਈ ਮਜ਼ਦੂਰਾਂ ਨੇ ਲਾ ਦਿੱਤੀ ਤਾਕਤ

Bunty