India

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰੀ ਕਰਨ ਦਾ ਫੈਸਲਾ ਬਰਕਰਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿਚ ਹੱਤਿਆ ਦੇ ਇਕ ਮਾਮਲੇ ਵਿਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰੀ ਕੀਤੇ ਜਾਣ ਖਿਲਾਫ 2004 ਵਿਚ ਉੱਤਰ ਪ੍ਰਦੇਸ਼ ਸਰਕਾਰ ਵਲੋਂ ਦਾਇਰ ਅਪੀਲ ਨੂੰ ਖਾਰਿਜ ਕਰ ਦਿੱਤਾ ਗਿਆ ਸੀ। ਮਾਮਲਾ ਸਾਲ 2000 ਵਿਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ਵਿਚ ਪ੍ਰਭਾਤ ਗੁਪਤਾ ਦੀ ਹੱਤਿਆ ਨਾਲ ਸਬੰਧਤ ਹੈ। ਜਸਟਿਸ ਬੇਲਾ ਐੱਮ. ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿਥਲ ਦੀ ਸਰਵਉੱਚ ਅਦਾਲਤ ਦੇ ਬੈਂਚ ਨੇ ਕਿਹਾ ਕਿ ਉਹ ਹਾਈ ਕੋਰਟ ਅਤੇ ਹੇਠਲੀ ਅਦਾਲਤ ਦੇ ਲਖਨਊ ਬੈਂਚ ਦੇ ਨਤੀਜਿਆਂ ਵਿਚ ਦਖਲ ਦੇਣ ਲਈ ਤਿਆਰ ਨਹੀਂ ਹੈ।

Related posts

ਪ੍ਰਧਾਨ ਮੰਤਰੀ ਮੋਦੀ ਸਲੋਵਾਕੀਆ ਦੇ ਸਰਵਉੱਚ ਸਨਮਾਨ ਨਾਲ ਸਨਮਾਨਿਤ

admin

ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਪੈਕਿੰਗ ਸਟੈਪਲ ਨਾ ਵਰਨਣ ਦੇ ਨਿਰਦੇਸ਼

admin

ਦਿੱਲੀ ਦੇ ਬਿਜਲੀ ਖਪਤਕਾਰਾਂ ਨੂੰ ਜੂਨ ਮਹੀਨੇ ‘ਚ ਵੱਡਾ ਝਟਕਾ ਲੱਗ ਸਕਦਾ

admin