ਰਾਜਸਥਾਨ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪਾਰਲੀਮੈਂਟ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਕਥਿਤ ਹਮਾਇਤ ਕਰਨ ਵਾਲੇ ਇਕ ਵ੍ਹਟਸਐਪ ਗਰੁੱਪ ਵਿਚ ਕਥਿਤ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਹਮਲਾ ਕਰਨ ਦੀਆਂ ਯੋਜਨਾਵਾਂ ‘ਤੇ ਚਰਚਾ ਕੀਤੇ ਜਾਣ ਦੇ ਮਾਮਲੇ ਵਿਚ ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਐਤਵਾਰ 20 ਅਪ੍ਰੈਲ 2025 ਨੂੰ ਸੋਸ਼ਲ ਮੀਡੀਆ ‘ਤੇ ਗਰੁੱਪ ਚੈਟ ਦੇ ਲੀਕ ਹੋਏ ਸਕਰੀਨਸ਼ਾਟ ਸਾਹਮਣੇ ਆਉਣ ਤੋਂ ਬਾਅਦ ਇਸ ਸਾਜ਼ਿਸ਼ ਦਾ ਪਰਦਾਫਾਸ਼ ਹੋਇਆ ਹੈ। ‘ਵਾਰਿਸ ਪੰਜਾਬ ਦੇ ਟੀਮ’ ਨਾਮੀ ਇਸ ਵਟ੍ਹਸਐੱਪ ਗਰੁੱਪ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਨਾਲ ਜੁੜਿਆ ਹੋਇਆ ਮੰਨਿਆ ਜਾਂਦਾ ਹੈ ਅਤੇ ਕਥਿਤ ਤੌਰ ‘ਤੇ ਇਸ ਵਿੱਚ 600 ਤੋਂ ਵੱਧ ਮੈਂਬਰ ਸ਼ਾਮਲ ਹਨ।
ਇਸ ਨਾਲ ਸੁਰੱਖਿਆ ਏਜੰਸੀਆਂ ਹਰਕਤ ਵਿਚ ਆ ਗਈਆਂ ਹਨ। ਮੋਗਾ ਦੇ ਸਾਈਬਰ ਕ੍ਰਾਈਮ ਪੁਲੀਸ ਸਟੇਸ਼ਨ ਨੇ ਭਾਰਤੀ ਦੰਡਾਵਲੀ, ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਕਈ ਧਾਰਾਵਾਂ ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਲਖਦੀਪ ਸਿੰਘ ਸਰਦਾਰਗੜ੍ਹ, ਬਠਿੰਡਾ, ਬਲਕਾਰ ਸਿੰਘ, ਨਿਊ ਮਾਡਲ ਟਾਊਨ, ਖੰਨਾ ਅਤੇ ਪਵਨਦੀਪ ਸਿੰਘ, ਪਿੰਡ ਖੋਟੇ, ਮੋਗਾ ਵਜੋਂ ਹੋਈ ਹੈ। ਤਿੰਨਾਂ ਵਿੱਚੋਂ ਪੁਲੀਸ ਵੱਲੋਂ ਬਲਕਾਰ ਅਤੇ ਪਵਨਦੀਪ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵ੍ਹਟਸਐਪ ਉਪਰ ‘ਅਕਾਲੀ ਦਲ ਵਾਰਿਸ ਪੰਜਾਬ ਦੇ ਟੀਮ ਜ਼ਿਲ੍ਹਾ ਮੋਗਾ’ ਦੇ ਨਾਂ ‘ਤੇ ਬਣੇ ਇੱਕ ਗਰੁੱਪ ਵਿੱਚ ਸੰਸਦ ਮੈਂਬਰ ਅਮ੍ਰਿਤਪਾਲ ਉੱਤੇ ਂੰੳ ਵਧਾਉਣ ਨੂੰ ਲੈ ਕੇ ਕਈ ਕੇਂਦਰੀ ਮੰਤਰੀਆਂ ਅਤੇ ਪੰਜਾਬ ਦੇ ਕੁਝ ਨੇਤਾਵਾਂ ਨੂੰ ਧਮਕਾਉਣ ਦੇ ਦੋਸ਼ਾਂ ‘ਚ ਮੋਗਾ ਪੁਲਿਸ ਨੇ ਦੋ ਲੋਕਾਂ ਨੂੰ ਰਾਊਂਡਅੱਪ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ ਨੇ ਕਿਹਾ ਕਿ ਹੁਣ ਤੱਕ ਇਸ ਮਾਮਲੇ ਵਿੱਚ 4 ਲੋਕਾਂ ਦੀ ਪਹਿਚਾਣ ਹੋ ਚੁੱਕੀ ਹੈ, ਜਿਨ੍ਹਾਂ ਵਿੱਚੋਂ 2 ਲੋਕਾਂ ਨੂੰ ਰਾਊਂਡਅੱਪ ਕਰ ਲਿਆ ਗਿਆ ਹੈ। ਡੀਆਈਜੀ ਨੇ ਦੱਸਿਆ ਕਿ ਇਹਨਾਂ ਵਿੱਚੋਂ ਇੱਕ ਮੋਗਾ ਦਾ ਰਹਿਣ ਵਾਲਾ ਹੈ ਅਤੇ ਦੂਜਾ ਖੰਨੇ ਨਾਲ ਸਬੰਧਤ ਹੈ। ਇਹ ਆਪਸ ‘ਚ ਕਿਵੇਂ ਇਕੱਠੇ ਹੋਏ, ਇਸ ਬਾਰੇ ਜਾਂਚ ਤੋਂ ਬਾਅਦ ਪਤਾ ਲੱਗੇਗਾ। ਇਸਦੇ ਨਾਲ ਹੀ ਇਸ ਮਾਮਲੇ ਵਿੱਚ 25-30 ਤੋਂ ਵੱਧ ਅਣਪਛਾਤੇ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਹੈ ਅਤੇ ਪੰਜਾਬ ਦੀ ਅਮਨ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ।
ਦਰਅਸਲ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਨਾਮ ਵਾਲੇ ਕਥਿਤ ਇੱਕ ਗਰੁੱਪ ਦੀ ਚੈਟ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕਈ ਵੱਡੇ ਸਿਆਸੀ ਲੀਡਰਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਜ਼ਿਕਰ ਕੀਤਾ ਜਾ ਰਿਹਾ ਹੈ। ਇਹ ਜਥੇਬੰਦੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਹੈ, ਜਿਸ ਨੂੰ ਲੈ ਕੇ ਪਿਛਲੇ ਦਿਨੀ ਵੀ ਇੱਕ ਸੋਸ਼ਲ ਐਕਟੀਵਿਸਟ ਨੇ ਸਾਂਸਦ ਅਤੇ ਉਸ ਦੇ ਸਾਥੀਆਂ ‘ਤੇ ਇਲਜ਼ਾਮ ਲਾਏ ਸਨ। ਸੋਸ਼ਲ ਐਕਟੀਵਿਸਟ ਭਗਤ ਸਿੰਘ ਦੁਆਬੀ ਵੱਲੋਂ ਵਾਇਰਲ ਕੀਤੀ ਗਈ ਹੈ, ਜਿਸ ਤਹਿਤ ਉਸ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਚਾਰ ਪ੍ਰਮੁੱਖ ਸ਼ਖਸੀਅਤਾਂ ਨੂੰ ਨਿਸ਼ਾਨਾ ਬਣਾਉਣ ਬਾਰੇ ਕਿਹਾ ਗਿਆ ਹੈ। ਭਗਤ ਸਿੰਘ ਦੁਆਬੀ ਨੇ ਚੈਟ ਵਿਖਾਉਂਦਿਆਂ ਖਦਸ਼ਾ ਪ੍ਰਗਟਾਇਆ ਹੈ ਕਿ ਇਹ ਅੰਮ੍ਰਿਤਪਾਲ ਸਿੰਘ ਦੇ ਸੰਗੀਆਂ-ਸਾਥੀਆਂ ਦਾ ਗਰੁੱਪ ਹੈ, ਜਿਸਦੇ ਇਹ ਸਕ੍ਰੀਨ ਸ਼ਾਟ ਹਨ। ਉਸ ਨੇ ਕਿਹਾ ਕਿ ਇਸ ਗਰੁੱਪ ਵਿੱਚ ਲਗਭਗ 600 ਤੋਂ ਵੱਧ ਲੋਕ ਹਨ ਅਤੇ ਅਤੇ ਇਸ ਗਰੂਪ ਵਿੱਚ ਵੱਡੇ ਲੀਡਰ ਸਾਹਿਬਾਨਾਂ ਦੇ ਕਤਲ ਦੀ ਸਾਜੀਸ ਰੱਚੀ ਜਾ ਰਹੀ ਹੈ। ਉਸ ਨੇ ਸਕਰੀਨ ਸ਼ਾਟ ਦੇ ਨਾਲ ਕੁੱਝ ਰਿਕਾਰਡਿੰਗਾਂ ਦਾ ਵੀ ਜ਼ਿਕਰ ਕੀਤਾ ਹੈ। ਸ਼ੋਸ਼ਲ ਐਕਟੀਵਿਸਟ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਇਸ ਕਤਲ ਦੀ ਸਾਜ਼ਸ਼ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਅਤੇ ਪਲਵਿੰਦਰ ਸਿੰਘ ਤਲਵਾੜਾ ਦੇ ਕਤਲ ਦੀ ਤਿਆਰੀ ਕਰਨ ਦੀ ਗੱਲ ਕੀਤੀ ਜਾ ਰਹੀ ਹੈ। ਉਸ ਨੇ ਇਹ ਵੀ ਖਦਸ਼ਾ ਪ੍ਰਗਟਾਇਆ ਕਿ ਕਥਿਤ ਗਰੁੱਪ ਵਿਚਲੇ ਵਿਅਕਤੀਆਂ ਵੱਲੋਂ ਇਸ ਕੰਮ ਨੂੰ ਛੇਤੀ ਤੋਂ ਪਹਿਲਾਂ ਕਰਨ ਦੀ ਗੱਲ ਹੋ ਰਹੀ ਹੈ। ਹਾਲੇ ਇਹਨਾਂ ਕੋਲ ਕੀ ਹਥਿਆਰ ਹਨ ਅਤੇ ਕੀ ਇਨ੍ਹਾਂ ਦੀ ਤਿਆਰੀ ਹੈ ? ਉਸ ਦਾ ਪਤਾ ਨਹੀਂ ਲੱਗ ਸਕਿਆ ਹੈ। ਸੋਸ਼ਲ ਐਕਟੀਵਿਸਟ ਭਗਤ ਸਿੰਘ ਦੁਆਬੀ ਨੇ ਪਿਛਲੇ ਕੁੱਝ ਦਿਨਾਂ ਦੌਰਾਨ ਵੀ ਸਾਂਸਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਤੋਂ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਨੂੰ ਖਤਰਾ ਪ੍ਰਗਟਾਇਆ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਾਇਰਲ ਹੋ ਰਹੀ ਚੈੱਟ ਨੂੰ ਲੈ ਕੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ। ਨਾਲ ਹੀ ਉਨ੍ਹਾਂ ਨੇ ਵਾਇਰਲ ਚੈੱਟ ਦੇ ਗਰੁੱਪ ਐਡਮਿਨ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ। ਇਸ ਮਾਮਲੇ ਵਿੱਚ 25 ਤੋਂ ਵੱਧ ਅਣਪਛਾਤੇ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਗਰੁੱਪ ਦਾ ਐਡਮਿਨ ਮਹਾਂ ਸਿੰਘ ਹੈ, ਜੋ ਕੁਲਵੰਤ ਸਿੰਘ ਦਾ ਭਰਾ ਹੈ। ਕੁਲਵੰਤ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ’ਚ ਸ਼ਿਫਟ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੈਂ ਪਹਿਲੇ ਦਿਨ ਤੋਂ ਕਹਿ ਰਿਹਾ ਹਾਂ ਕਿ ਅੰਮ੍ਰਿਤਪਾਲ ਸਿੰਘ ਇੱਕ ਸ਼ੈਤਾਨ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕੁੱਕੀ ਗਿੱਲ ਤੇ ਗੁਰਪ੍ਰੀਤ ਹਰੀਨੌਂ ਦਾ ਪਰਿਵਾਰ ਵੀ ਨਿਸ਼ਾਨੇ ’ਤੇ ਹੈ। ਅੰਮ੍ਰਿਤਪਾਲ ਸਿੰਘ ਦਾ ਪਰਦਾਫਾਸ਼ ਕਰਨ ਵਾਲੇ ਲੋਕ ਇਨ੍ਹਾਂ ਦੇ ਨਿਸ਼ਾਨੇ ’ਤੇ ਹਨ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲਏ ਜਾਣ ਨੂੰ ਧੱਕੇਸ਼ਾਹੀ ਕਰਾਰ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਜੀਠੀਆ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਅਦਾਲਤ ਕੋਲੋਂ ਪੰਜਾਬ ਸਰਕਾਰ ਵੱਲੋਂ ਆਪਣੀ ਜੈਡ ਪਲੱਸ ਸੁਰੱਖਿਆ ਵਾਪਸ ਲਏ ਜਾਣ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪੰਜਾਬ ਪੁਲਿਸ ਵੱਲੋ ਬਿਕਰਮ ਸਿੰਘ ਮਜੀਠੀਆ ਦੀ ਸਿਕਿਓਰਿਟੀ ਵਾਪਸ ਲਈ ਗਈ ਸੀ, ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਦਾ ਮਾਹੌਲ ਵੀ ਭਖਿਆ ਸੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਰੱਖਿਆ ਵਾਪਸੀ ਨੂੰ ਜਿਥੇ ਇਸ ਨੂੰ ਆਮ ਆਦਮੀ ਪਾਰਟੀ ਵੱਲੋਂ ਸਿਆਸੀ ਬਦਲਾਖੋਰੀ ਦੀ ਭਾਵਨਾ ਦੱਸਿਆ ਗਿਆ ਸੀ।