Punjab

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵੋਟਾਂ ਦੀ ਅਪੀਲ ਭਾਜਪਾ ਦਾ ਇੱਕ ਇੱਕ ਵਰਕਰ ਡਾ ਸੁਭਾਸ਼ ਸ਼ਰਮਾ ਦੀ ਜਿੱਤ ਲਈ ਵਚਨਬੱਧ: ਗਜੇਂਦਰ ਸ਼ੇਖਾਵਤ

ਸ਼੍ਰੀ ਅਨੰਦਪੁਰ ਸਾਹਿਬ – ਸਥਾਨਕ ਇੱਕ ਨਿੱਜੀ ਹੋਟਲ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਡਾ ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਦੌਰਾਨ ਭਾਰੀ ਗਿਣਤੀ ਵਿੱਚ ਭਾਜਪਾ ਦੇ ਵਰਕਰਾਂ ਅਤੇ ਸਥਾਨਕ ਲੋਕਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਡਾ ਸੁਭਾਸ਼ ਸ਼ਰਮਾ ਦੇ ਨਾਲ ਕੇਂਦਰੀ ਮੰਤਰੀ ਗਜੇਂਦਰ ਸਿੰਘ ਸੇਖਾਵਤ, ਪੰਜਾਬ ਭਾਜਪਾ ਦੇ ਸੂਬਾ ਸਹਿ ਖ਼ਜਾਨਚੀ ਸੁਖਵਿੰਦਰ ਗੋਲਡੀ ਦੇ ਨਾਲ ਨਾਲ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਸਾਰੇ ਇੱਕਜੁੱਟ ਹੋ ਕੇ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਦੀ ਜਿੱਤ ਨੂੰ ਯਕੀਨੀ ਬਣਾਓ ਤਾਂ ਜੋ ਹਲਕੇ ਵਿੱਚ ਵਿਕਾਸ ਦੀ ਸੁਨਾਮੀ ਆ ਜਾਵੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਤੇ ਬੇਰੋਜ਼ਗਾਰੀ ਸਭ ਤੋਂ ਅਹਿਮ ਮੁੱਦੇ ਹਨ ਜਿਸ ਨੂੰ ਸਿਰਫ ਅਤੇ ਸਿਰਫ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੀ ਖਤਮ ਕਰ ਸਕਦੀ ਹੈ। ਉਹਨਾਂ ਕਿਹਾ ਕਿ ਸੂਬੇ ਦੀ ਜਨਤਾ ਨੂੰ ਆਪ ਸਰਕਾਰ ਨੇ ਠੱਗਿਆ ਹੈ ਅਜਿਹੇ ਵਿੱਚ ਸੂਬੇ ਦੀ ਜਨਤਾ ਝੂਠ ਬੋਲ ਕੇ ਵੋਟ ਮੰਗਣ ਵਾਲਿਆਂ ਨੂੰ ਜਰੂਰ ਸਬਕ ਸਿਖਾਏਗੀ। ਇਸ ਮੌਕੇ ਉਹਨਾਂ ਵੱਲੋਂ ਮੋਦੀ ਦੀ ਗਰੰਟੀ ਤੇ ਲੋਕਾਂ ਨੂੰ ਭਰੋਸਾ ਕਰ ਕੇ ਭਾਜਪਾ ਦੇ ਹੱਕ ਵਿੱਚ ਵੋਟਾਂ ਭੁਗਤਣ ਦੀ ਅਪੀਲ ਕੀਤੀ ਗਈ।
ਡਾ ਸੁਭਾਸ਼ ਸ਼ਰਮਾ ਨੇ ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸੇਖਾਵਤ ਦਾ ਸ਼੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਉਨਾਂ ਦੀ ਚੋਣ ਮੁਹਿੰਮ ਵਿੱਚ ਸ਼ਾਮਿਲ ਹੋਣ ਲਈ ਭਰਵਾਂ ਸਵਾਗਤ ਕੀਤਾ। ਡਾ ਸੁਭਾਸ਼ ਸ਼ਰਮਾ ਨੇ ਉਹਨਾਂ ਨੂੰ ਭਰੋਸਾ ਦਵਾਇਆ ਕਿ ਸ਼੍ਰੀ ਅਨੰਦਪੁਰ ਸਾਹਿਬ ਹਲਕਾ ਭਾਰੀ ਗਿਣਤੀ ਵਿੱਚ ਭਾਜਪਾ ਦੇ ਹੱਕ ਵਿੱਚ ਵੋਟਾਂ ਭੁਗਤੇਗਾ।ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਮੇਤ ਉਨਾਂ ਦੇ ਮੰਤਰੀ ਅਤੇ ਵਿਧਾਇਕ ਲੋਕਾਂ ਨਾਲ ਲਗਾਤਾਰ ਝੂਠੇ ਵਾਅਦੇ ਕਰਕੇ ਉਹਨਾਂ ਤੋਂ ਵੋਟਾਂ ਦੀ ਉਮੀਦ ਕਰ ਰਹੇ ਹਨ ਪਰ ਪੰਜਾਬ ਦੇ ਲੋਕ ਸਿਆਣੇ ਹਨ ਜੋ ਕਿ ਦੇਸ਼ ਵਿੱਚ ਚੱਲ ਰਹੀ ਮੋਦੀ ਦੀ ਹਵਾ ਨਾਲ ਪੂਰੀ ਤਰ੍ਹਾਂ ਜਾਣੂ ਸਨ ਅਤੇ ਹੁਣ ਪੰਜਾਬ ਵਿੱਚ ਮੋਦੀ ਲਹਿਰ ਚੱਲਣ ਤੋਂ ਕੋਈ ਵੀ ਨਹੀਂ ਰੋਕ ਸਕਦਾ। ਇਸ ਮੌਕੇ ਮੰਡਲ ਪ੍ਰਧਾਨ ਸਤਬੀਰ ਰਾਣਾ, ਦਵਿੰਦਰ ਵਰਮਾ, ਠਾਕਰ ਰਾਣਾ, ਸਰਬਜੀਤ ਰਾਣਾ,  ਬਲਵੀਰ ਸਿੰਘ, ਮਨੋਹਰ ਲਾਲ ਸਾਬਕਾ ਸਰਪੰਚ ਖਮੇੜਾ ਆਦਿਕ ਵੀ ਹਾਜਰ ਸਨ।

Related posts

ਕੀ ਪੰਜਾਬ ਵਿੱਚ ਹੁਣ ‘ਆਮ ਸਰਕਾਰ’ ਦੀ ਥਾਂ ਕਿਸੇ ‘ਖਾਸ’ ਦੀ ਬਣ ਜਾਵੇਗੀ ?

admin

ਸਕਿਉਰਿਟੀ ਬਹਾਲ ਕਰਾਉਣ ਲਈ ਹਰਭਜਨ ਸਿੰਘ ਹਾਈਕੋਰਟ ਦੀ ਸ਼ਰਣ ‘ਚ

admin

ਆਈਐਸਆਈ ਪੰਜਾਬ ਨੂੰ ਅਸਥਿਰ ਕਰਨਾ ਚਾਹੁੰਦੀ – ਕੇਂਦਰੀ ਮੰਤਰੀ ਰਵਨੀਤ ਬਿੱਟੂ

admin