Punjab

ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ- ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸੂਬੇ ‘ਚ ਨਜ਼ਰ ਆਵੇਗਾ ਵੱਡਾ ਬਦਲਾਅ

ਚੰਡੀਗੜ੍ਹ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜ ਜਨਵਰੀ ਨੂੰ ਫਿਰੋਜ਼ਪੁਰ ‘ਚ ਤਜਵੀਜ਼ਸ਼ੁਦਾ ਰੈਲੀ ਨੂੰ ਇਤਿਹਾਸ ਬਣਾਉਣ ਲਈ ਭਾਜਪਾ ਨੇ ਅੱਡੀ-ਚੋਟੀ ਦਾ ਜ਼ੋਰ ਲਗਾ ਦਿੱਤਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸ਼ੇਖਾਵਤ ਨੇ ਅੱਜ ਫਿਰੋਜ਼ਪੁਰ ‘ਚ ਮੀਟਿੰਗ ਕੀਤੀ। ਸ਼ੇਖਾਵਤ ਨੇ ਅੱਜ ਜਿੱਥੇ ਦੂਸਰੀਆਂ ਪਾਰਟੀਆਂ ਛੱਡ ਕੇ ਭਾਜਪਾ ‘ਚ ਸ਼ਾਮਲ ਹੋਣ ਵਾਲੇ ਵਰਕਰਾਂ ਦਾ ਸਨਮਾਨ ਕੀਤਾ, ਉੱਥੇ ਹੀ ਕਿਸਾਨ ਅੰਦੋਲਨ ਦੌਰਾਨ ਭਾਜਪਾ ਛੱਡ ਕੇ ਆਏ ਆਗੂਆਂ ਦੀ ਘਰ ਵਾਪਸੀ ਦੀ ਸੰਭਾਵਨਾ ਨੂੰ ਬਰਕਰਾਰ ਦੱਸਿਆ।

ਸਰਕਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੇਖਾਵਤ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ ਤੇ ਹੁਣ ਇਹ ਉਨ੍ਹਾਂ ਲਈ ਲਿਟਮਸ ਟੈਸਟ ਹੈ। ਨੌਕਰੀਆਂ ਲਈ ਸੜਕਾਂ ‘ਤੇ ਧਰਨੇ ਦੇਣ ਵਾਲੇ ਉਮੀਦਵਾਰਾਂ ਨੂੰ ਕਾਂਗਰਸ ਗੁੰਮਰਾਹ ਕਰ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਾਂ ਪਰਗਟ ਸਿੰਘ ਦੇ ਘਰਾਂ ਦੇ ਬਾਹਰ ਚੱਲ ਰਿਹਾ ਧਰਨਾ ਪ੍ਰਦਰਸ਼ਨ ਦਰਸਾਉਂਦਾ ਹੈ ਕਿ ਲੋਕ ਕਿੰਨੇ ਦੁਖੀ ਹਨ। ਸ਼ੇਖਾਵਤ ਨੇ ਦਾਅਵਾ ਕੀਤਾ ਕਿ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਪੰਜਾਬ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੇਗੀ।

Related posts

ਡਾ. ਰਵਜੋਤ ਸਿੰਘ ਨੇ ਸਫਾਈ ਸੇਵਕਾਂ ਅਤੇ ਸੀਵਰਮੈਨ ਯੂਨੀਅਨ ਨਾਲ ਕੀਤੀ ਮੀਟਿੰਗ

editor

ਪੰਜਾਬ ਰਾਜ ਸਹਿਕਾਰੀ ਬੈਂਕ ਦੀ ਮਹਿਲਾ ਸਸ਼ਕਤੀਕਰਨ ਵੱਲ ਨਿਵੇਕਲੀ ਪੁਲਾਂਘ

editor

ਮੋਹਿੰਦਰ ਭਗਤ ਵੱਲੋਂ ਸੂਬੇ ਦੀਆਂ ਫਲ ਅਤੇ ਸਬਜ਼ੀਆਂ ਦੀ ਦੂਸਰੇ ਦੇਸ਼ਾਂ ਨੂੰ ਬਰਾਮਦ ਕਰਨ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰਨ ਦੇ ਹੁਕਮ

editor