ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵੀ ਮੌਜੂਦ ਸਨ। ਹਰਦੀਪ ਸਿੰਘ ਪੁਰੀ ਨੇ ਨਵੇਂ ਸਾਲ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਸਾਲ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੋਰੋਨਾ ਓਮੀਕ੍ਰੋਨ ਦੀ ਜੇ ਤੀਜੀ ਲਹਿਰ ਆਈ ਤਾਂ ਭਾਰਤ ਸਰਕਾਰ ਨੇ ਇਸ ਲਈ ਪੂਰੀਆਂ ਤਿਆਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਸਪਤਾਲਾਂ ਵਿਚ ਬੈੱਡ ਅਤੇ ਆਕਸੀਜਨ ਦੀ ਵੀ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। 145 ਕਰੋੜ ਵੈਕਸੀਨੇਸ਼ਨ ਦੀਆਂ ਡੋਜਾਂ ਲੱਗ ਚੁੱਕੀਆਂ ਹਨ, ਰਹਿੰਦੀਆਂ ਡੋਜਾਂ ਵੀ ਜਲਦ ਲੱਗ ਜਾਣਗੀਆਂ।