Punjab

ਕੇਂਦਰ ਦੇ ਇਸ਼ਾਰੇ ਤੇ ਪੰਜਾਬ ਦੀ ਸਰਕਾਰ ਵੱਲੋਂ ਲੋਕਾਂ ਦਾ ਜਮਹੂਰੀ ਅਧਿਕਾਰ ਖੋਹਿਆ ਜਾ ਰਿਹਾ: ਦਿਆਲਪੁਰਾ

ਕਿਸਾਨਾ ਨੂੰ ਸ਼ੰਭੂ ਅਤੇ ਖਨੌਰੀ ਮੋਰਚੇ ਨੂੰ ਰਾਤ ਦੇ ਹਨੇਰੇ ਵਿੱਚ ਖਦੇੜਨ ਦੀ ਸਖਤ ਸਬਦਾਂ ਵਿੱਚ ਨਿੰਦਿਆ ਕੀਤੀ ਗਈ ਅਤੇ ਰੋਸੇ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।

ਮਾਨਸਾ – ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਾਨਸਾ ਜਿਲ੍ਹਾ ਕਮੇਟੀ ਦੀ ਮੀਟਿੰਗ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜੋਗਿੰਦਰ ਸਿੰਘ ਦਿਆਲਪੁਰਾ ਦੀ ਪ੍ਰਧਾਨਗੀ ਵਿੱਚ ਪਿੰਡ ਕੋਟਲੱਲੂ ਵਿਖੇ ਹੋਈ। ਜਿਲ੍ਹਾ ਆਗੂ ਜੋਗਿੰਦਰ ਸਿੰਘ ਦਿਆਲਪੁਰਾ, ਉਤਮ ਸਿੰਘ ਰਾਮਾਨੰਦੀ, ਭੋਲਾ ਸਿੰਘ ਮਾਖਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਦੀ ਸਰਕਾਰ ਵੱਲੋਂ  ਲੋਕਾਂ ਦਾ ਜਮਹੂਰੀ ਅਧਿਕਾਰ ਖੋਹਿਆ ਜਾ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਮੀਟਿੰਗ ਦੇ ਬਹਾਨੇ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਸੱਦ ਕੇ ਧੋਖੇ ਨਾਲ ਗ੍ਰਿਫਤਾਰ ਕੀਤਾ ਅਤੇ 13 ਮਹੀਨੇ ਤੋਂ ਸ਼ਾਤਮਈ ਅੰਦੋਲਨ ਕਰ ਰਹੇ ਕਿਸਾਨਾ ਨੂੰ ਸ਼ੰਭੂ ਅਤੇ ਖਨੌਰੀ ਮੋਰਚੇ ਨੂੰ ਰਾਤ ਦੇ ਹਨੇਰੇ ਵਿੱਚ ਖਦੇੜਨ ਦੀ ਸਖਤ ਸਬਦਾਂ ਵਿੱਚ ਨਿੰਦਿਆ ਕੀਤੀ ਗਈ ਅਤੇ ਰੋਸੇ ਵਜੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਧਰਨਿਆ ਮੁਜਾਹਰਿਆਂ ਵਿਚੋਂ ਨਿਕਲੀ ਆਮ ਪਾਰਟੀ ਨੂੰ ਅੱਜ ਧਰਨਾ ਪ੍ਰਦਰਸ਼ਨ ਕਰ ਵਾਲੀਆਂ ਜਥੇਬੰਦੀਆਂ ਰੜਕ ਰਹੀਆਂ ਹਨ। ਇਸ ਗੱਲ ਦਾ ਜਵਾਬ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਦੇਣਗੇ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ  23 ਮਾਰਚ ਨੂੰ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦਾ ਸ਼ਹੀਦੀ ਦਿਹਾੜਾ ਜਿਲ੍ਹਾ ਪੱਧਰੀ ਇਕੱਠ ਕਰਕੇ ਮਾਨਸਾ ਵਿਖੇ ਮਨਾਇਆ ਜਾਵੇਗਾ। ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 26 ਮਾਰਚ ਨੂੰ ਪੰਜਾਬ ਵਿਧਾਨ ਸਭਾ ਵੱਲ ਜਾਣ ਲਈ ਰੋਸ ਮਾਰਚ ਕਰਨ ਦੀ ਵਿਉਂਤਬੰਦੀ ਬਣਾਈ ਗਈ। ਇਸ ਮੌਕੇ ਜਗਸੀਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਚਚੋਹਰ, ਮੇਜਰ ਸਿੰਘ ਗੋਬਿੰਦਪੁਰਾ, ਬਿੰਦਰ ਝੰਡਾ, ਸਾਧੂ ਸਿੰਘ ਅਕਲੀਆ ਆਦਿ ਕਿਸਾਨ ਆਗੂ ਹਾਜਰ ਸਨ।

Related posts

ਪੀਏਯੂ ਦੇ ਉਪਰਾਲੇ ਨੇ ਪੰਜਾਬ ਦੇ ਵਿਰਾਸਤੀ ਦਰਖਤ ਬੇਰੀ ਨੂੰ ਮੁੜ ਸੁਰਜੀਤ ਕੀੜਾ !

admin

ਪੰਜਾਬ ਯੂਨੀਵਰਸਿਟੀ ਦੇ ਕੈਂਪਸ ’ਚ ਸਿਗਰਟ ਪੀਣ ’ਤੇ ਪਾਬੰਦੀ !

admin

ਬਾਬਾ ਤਰਸੇਮ ਸਿੰਘ ਕਤਲਕਾਂਡ ਦਾ ਇਨਾਮੀ ਮੁਲਜ਼ਮ ਮੁੱਠਭੇੜ ਪਿੱਛੋਂ ਗ੍ਰਿਫ਼ਤਾਰ

admin