India

ਕੇਂਦਰ ਨੇ ਅਹਿਮਦ ਜ਼ਰਗਰ ਨੂੰ ਐਲਾਨਿਆ ਅੱਤਵਾਦੀ, 1999 ਦੇ ਕੰਧਾਰ ਜਹਾਜ਼ ਹਾਈਜੈਕਿੰਗ ਮਾਮਲੇ ‘ਚ ਸੀ ਸ਼ਾਮਲ

ਨਵੀਂ ਦਿੱਲੀ – ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ, 1967 ਦੇ ਜ਼ਰੀਏ ਕੇਂਦਰ ਸਰਕਾਰ ਇਕ ਤੋਂ ਬਾਅਦ ਇਕ ਅਹਿਮ ਫੈਸਲੇ ਲੈ ਰਹੀ ਹੈ। ਇਸੇ ਸਿਲਸਿਲੇ ‘ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਮੁਸ਼ਤਾਕ ਅਹਿਮਦ ਜ਼ਰਗਰ ਨੂੰ ਯੂਏਪੀਏ 1967 ਤਹਿਤ ਅੱਤਵਾਦੀ ਐਲਾਨ ਕਰ ਦਿੱਤਾ। ਦੱਸ ਦਈਏ ਕਿ ਜ਼ਰਗਰ ਅੱਤਵਾਦੀ ਗਿਰੋਹ ‘ਅਲਾਉਮਰ ਮੁਜਾਹਿਦੀਨ’ ਦਾ ਸੰਸਥਾਪਕ ਅਤੇ ਮੁੱਖ ਕਮਾਂਡਰ ਹੈ। ਜ਼ਰਗਰ ਅਫਗਾਨਿਸਤਾਨ ਦੇ ਕੰਧਾਰ ਵਿੱਚ 1999 ਵਿੱਚ ਇੰਡੀਅਨ ਏਅਰਲਾਈਨਜ਼ ਦੇ ਜਹਾਜ਼ ਨੂੰ ਅਗਵਾ ਕਰਨ ਵਿੱਚ ਸ਼ਾਮਲ ਸੀ। 24 ਦਸੰਬਰ 1999 ਨੂੰ, ਨੇਪਾਲ ਦੇ ਕਾਠਮੰਡੂ ਤੋਂ ਨਵੀਂ ਦਿੱਲੀ ਜਾ ਰਿਹਾ ਇੱਕ ਇੰਡੀਅਨ ਏਅਰਲਾਈਨਜ਼ ਦਾ ਜਹਾਜ਼ (ਫਲਾਈਟ ਨੰਬਰ IC-814) ਅਫਗਾਨਿਸਤਾਨ ਦੇ ਕੰਧਾਰ ਵਿੱਚ ਹਾਈਜੈਕ ਕਰ ਲਿਆ ਗਿਆ ਸੀ।

ਅਜੇ ਕੁਝ ਦਿਨ ਪਹਿਲਾਂ ਹੀ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਅਤੇ ਵੱਖਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਯੂਏਪੀਏ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਅਤੇ ਹਿਜ਼ਬੁਲ ਮੁਜਾਹਿਦੀਨ ਦੇ ਮੁਖੀ ਸਈਦ ਸਲਾਹੁਦੀਨ, ਯਾਸੀਨ ਮਲਿਕ, ਸ਼ਬੀਰ ਸ਼ਾਹ, ਮਸਰਤ ਆਲਮ ਅਤੇ ਹੋਰਾਂ ਨੂੰ ਫਸਾਉਣ ਦਾ ਹੁਕਮ ਦਿੱਤਾ ਗਿਆ ਸੀ।

ਪਿਛਲੇ ਹਫਤੇ ਕੇਂਦਰ ਨੇ 26/11 ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦੇ ਬੇਟੇ ਹਾਫਿਜ਼ ਤਲਹਾ ਸਈਦ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸਿਆ ਗਿਆ ਕਿ 46 ਸਾਲਾ ਹਾਫ਼ਿਜ਼ ਤਲਹਾ ਸਈਦ ਭਾਰਤ ਵਿੱਚ ਲਸ਼ਕਰ-ਏ-ਤੋਇਬਾ ਵੱਲੋਂ ਕੀਤੇ ਗਏ ਹਮਲਿਆਂ ਦੀ ਯੋਜਨਾਬੰਦੀ, ਫੰਡਿੰਗ ਅਤੇ ਭਰਤੀ ਵਿੱਚ ਵੀ ਸ਼ਾਮਲ ਸੀ।

ਨੋਟੀਫਿਕੇਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ, “ਕੇਂਦਰ ਸਰਕਾਰ ਦਾ ਵਿਚਾਰ ਹੈ ਕਿ ਹਾਫਿਜ਼ ਤਲਹਾ ਸਈਦ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੈ ਅਤੇ ਉਸਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ (ਯੂਏਪੀਏ) ਐਕਟ, 1967 ਦੇ ਤਹਿਤ ਅੱਤਵਾਦੀ ਘੋਸ਼ਿਤ ਕੀਤਾ ਜਾਣਾ ਚਾਹੀਦਾ ਹੈ।” ਇਸ ਦੇ ਮੁਤਾਬਕ ਤਲਹਾ ਲਸ਼ਕਰ ਦੇ ਮੌਲਵੀ ਵਿੰਗ ਦਾ ਮੁਖੀ ਅਤੇ ਲਸ਼ਕਰ ਦਾ ਪ੍ਰਮੁੱਖ ਅੱਤਵਾਦੀ ਹੈ। ਮੰਤਰਾਲੇ ਨੇ ਕਿਹਾ ਹੈ ਕਿ ਇਹ ਪੱਛਮੀ ਦੇਸ਼ਾਂ ਅਤੇ ਅਫਗਾਨਿਸਤਾਨ ਵਿੱਚ ਭਾਰਤ ਦੇ ਹਿੱਤਾਂ ਵਿਰੁੱਧ ਜਿਹਾਦ ਫੈਲਾਉਣ ਵਿੱਚ ਸ਼ਾਮਲ ਰਿਹਾ ਹੈ।

Related posts

HAPPY DIWALI 2025 !

admin

ਭਾਰਤ ਦੇ ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵਲੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ !

admin

2047 ਵਿੱਚ ਆਜ਼ਾਦੀ ਦੇ 100 ਸਾਲ ਪੂਰੇ ਹੋਣਗੇ ਤਾਂ ਇੱਕ ‘ਵਿਕਸਤ ਭਾਰਤ’ ਹੋਵੇਗਾ : ਮੋਦੀ

admin