Punjab

ਕੇਂਦਰ ਵੱਲੋਂ ਪੰਜਾਬ ‘ਚ ਨਵੇਂ ਹਾਈਵੇਅ ਲਈ 666.81 ਕਰੋੜ ਰੁਪਏ ਮਨਜ਼ੂਰ, ਇਨ੍ਹਾਂ ਜ਼ਿਲ੍ਹਿਆਂ ਵਿਚੋਂ ਲੰਘੇਗਾ

ਦਿੱਲੀ – ਕੇਂਦਰੀ ਮੰਤਰੀ ਨਿਤਿਨ ਗਡਕਰੀ (Union Minister Nitin Gadkari) ਨੇ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਵਿੱਚ 4/6-ਲੇਨ ਵਾਲੀ ਗ੍ਰੀਨਫੀਲਡ ਪਠਾਨਕੋਟ ਲਿੰਕ ਸੜਕ ਦੇ ਨਿਰਮਾਣ ਲਈ 666.81 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਹ 12.34 ਕਿਲੋਮੀਟਰ ਲੰਬਾ ਮਾਰਗ NH-44 ਉਤੇ ਸਥਿਤ ਤਲਵਾੜਾ ਜੱਟਾਂ ਪਿੰਡ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ‘ਤੇ ਗੋਬਿੰਦਸਰ ਪਿੰਡ ਨਾਲ ਜੋੜੇਗਾ।

ਪਠਾਨਕੋਟ ਲਿੰਕ ਰੋਡ ਜੰਮੂ-ਕਸ਼ਮੀਰ ਵਿੱਚ NH-44 (ਦਿੱਲੀ-ਸ਼੍ਰੀਨਗਰ), NH-54 (ਅੰਮ੍ਰਿਤਸਰ-ਪਠਾਨਕੋਟ), ਅਤੇ ਨਿਰਮਾਣ ਅਧੀਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ (ਪੈਕੇਜ 14) ਵਿਚਕਾਰ ਇੱਕ ਮਹੱਤਵਪੂਰਨ ਕਨੈਕਟਰ ਵਜੋਂ ਕੰਮ ਕਰੇਗਾ। ਇਹ ਪ੍ਰੋਜੈਕਟ ਪਠਾਨਕੋਟ ਸ਼ਹਿਰ ਵਿੱਚ ਟ੍ਰੈਫਿਕ ਭੀੜ ਦੇ ਪ੍ਰਮੁੱਖ ਮੁੱਦੇ ਨੂੰ ਹੱਲ ਕਰੇਗਾ ਅਤੇ ਜੰਮੂ ਅਤੇ ਕਸ਼ਮੀਰ ਵੱਲ ਜਾਣ ਵਾਲੇ NH-44 ਟ੍ਰੈਫਿਕ ਲਈ ਇੱਕ ਸਿੱਧਾ ਅਤੇ ਵਧੇਰੇ ਕੁਸ਼ਲ ਰੂਟ ਬਣੇਗਾ।

ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਖੁਦ ਸੋਸ਼ਲ ਮੀਡੀਆ ਅਕਾਊਂਟ ਐਕਸ ਉਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ ਕਿ ਅਸੀਂ ਹਾਈਵੇਅ ਲਈ ਫੰਡ ਮਨਜ਼ੂਰ ਕਰ ਦਿੱਤੇ ਹਨ। ਇਸ ਹਾਈਵੇਅ ਦੇ ਬਣਨ ਤੋਂ ਬਾਅਦ ਇੱਕ ਘੰਟੇ ਦਾ ਸਫ਼ਰ ਸਿਰਫ਼ 20 ਮਿੰਟ ਵਿੱਚ ਪੂਰਾ ਹੋ ਜਾਵੇਗਾ। ਇਸ ਦੇ ਨਾਲ ਹੀ ਪਠਾਨਕੋਟ ਦੇ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਵੀ ਰਾਹਤ ਮਿਲੇਗੀ। ਇਸ ਨਾਲ ਲੋਕਾਂ ਦਾ ਸਫਰ ਆਸਾਨ ਹੋ ਜਾਵੇਗਾ।

Related posts

ਪ੍ਰਕਾਸ਼ ਸਿੰਘ ਬਾਦਲ ਕੋਲੋਂ ਵਾਪਸ ਲਿਆ ਜਾ ਰਿਹਾ ਫਖ਼ਰ-ਏ-ਕੌਮ ਖ਼ਿਤਾਬ ਕੀ ਹੈ ?

editor

ਸੁਖਬੀਰ ਬਾਦਲ ਅਣਜਾਣ, ਕੈਪਟਨ ਅਮਰਿੰਦਰ ਧੋਖੇਬਾਜ਼ ਤੇ ਮੋਦੀ ਜੁਮਲਿਆਂ ਦਾ ਉਸਤਾਦ – ਭਗਵੰਤ ਮਾਨ

editor

ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾ ਰਹੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ‘ਤੇ ਅੰਨੇਵਾਹ ਲਾਠੀਚਾਰਜ  

admin