News Breaking News India Latest News

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਘਰ-ਘਰ ਵੈਕਸੀਨੇਸ਼ਨ ਦੀ ਮਨਜ਼ੂਰੀ

ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਦੇ ਨਵੇਂ ਮਾਮਲਿਆਂ ’ਚ ਲਗਾਤਾਰ ਗਿਰਾਵਟ ਆ ਰਹੀ ਹੈ। ਵੈਕਸੀਨੇਸ਼ਨ ਦਾ ਅੰਕੜਾ ਵੀ 83 ਕਰੋੜ ਤੋਂ ਪਾਰ ਹੋ ਗਿਆ ਹੈ। ਇਸ ਦੌਰਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਘਰ-ਘਰ ਵੈਕਸੀਨੇਸ਼ਨ ਲਾਉਣ ਦੀ ਆਗਿਆ ਦੇ ਦਿੱਤੀ ਹੈ। ਇਸ ਲਈ ਗਾਈਡਲਾਈਨਜ਼ ਵੀ ਜਾਰੀ ਕਰ ਦਿੱਤੀ ਗਈ ਹੈ। ਨੀਤੀ ਆਯੋਗ ਦੇ ਮੈਂਬਰ ਡਾ. ਵੀਕੇ ਪਾਲ ਨੇ ਵੀਰਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ।  ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਲੋਕਾਂ ਲਈ ਘਰ ’ਚ ਟੀਕਾਕਰਨ ਸ਼ੁਰੂ ਕਰ ਰਹੇ ਹਾਂ, ਜੋ ਸੈਂਟਰ ’ਤੇ ਜਾਣ ’ਚ ਸਮਰੱਥ ਨਹੀਂ ਹਨ। ਇਸ ਲਈ ਐਡਵਾਇਜ਼ਰੀ ਜਾਰੀ ਕਰ ਦਿੱਤੀ ਗਈ ਹੈ। ਆਦੇਸ਼ ’ਚ ਕਿਹਾ ਗਿਆ ਹੈ ਕਿ ਵੈਕਸੀਨੇਸ਼ਨ ਸੈਂਟਰ ’ਤੇ ਜਾਣ ’ਚ ਅਸਮਰੱਥ ਲੋਕਾਂ ਨੂੰ ਟੀਕਾ ਲਾਉਣਾ ਯਕੀਨੀ ਬਣਾਇਆ ਜਾਵੇ। ਸਾਰੇ ਰਾਜ ਅਤੇ ਕੇਂਦਰ ਸ਼ਾਸਤ ਸੂਬੇ ਇਸ ਲਈ ਖ਼ਾਸ ਇੰਤਜ਼ਾਮ ਕਰਨ। ਕੇਂਦਰੀ ਸਿਹਤ ਸਕੱਤਰ ਰਾਜੇਸ ਭੂਸ਼ਣ ਨੇ ਦੱਸਿਆ ਕਿ ਕੁਝ ਰਾਜਾਂ ’ਚ ਵੈਕਸੀਨੇਸ਼ਨ ’ਤੇ ਜ਼ਬਰਦਸਤ ਕੰਮ ਹੋਇਆ ਹੈ। ਇਸ ਕਾਰਨ 18 ਸਾਲ ਤੋਂ ਜ਼ਿਆਦਾ ਉਮਰ ਦੇ 66 ਫ਼ੀਸਦੀ ਲੋਕਾਂ ਨੂੰ ਕੋਰੋਨਾ ਦੀ ਘੱਟੋ-ਘੱਟ ਇਕ ਡੋਜ਼ ਲੱਗ ਚੁੱਥੀ ਹੈ। 23 ਫ਼ੀਸਦੀ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ। ਛੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਆਪਣੀ 100 ਫੀਸਦੀ ਆਬਾਦੀ ਨੂੰ ਪਹਲੀ ਡੋਜ਼ ਲਾ ਦਿੱਤੀ ਹੈ। ਇਨ੍ਹਾਂ ’ਚ ਲਕਸ਼ਦ੍ਵੀਪ, ਚੰਡੀਗੜ੍ਹ, ਗੋਆ, ਹਿਮਾਚਲ ਪ੍ਰਦੇਸ਼, ਅੰਡਮਾਨ ਅਤੇ ਨਿਕੋਬਾਰ ਦ੍ਵੀਪ ਸਮੂਹ ਅਤੇ ਸਿੱਕਮ ਸ਼ਾਮਲ ਹਨ। ਚਾਰ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ 90 ਫ਼ੀਸਦੀ ਤੋਂ ਜ਼ਿਆਦਾ ਆਬਾਦੀ ਨੂੰ ਪਹਿਲੀ ਡੋਜ਼ ਲਾਈ ਗਈ ਹੈ। ਇਨ੍ਹਾਂ ’ਚ ਦਾਦਰਾ ਅਤੇ ਨਗਰ ਹਵੇਲੀ, ਕੇਰਲ, ਲੱਦਾਖ ਅਤੇ ਉੱਤਰਾਖੰਡ ਹਨ।

Related posts

ਸੰਨੀ ਦਿਓਲ ਦੀ ‘ਬਾਰਡਰ-2’ ਫਿਲਮ 23 ਜਨਵਰੀ ਨੂੰ ਰਿਲੀਜ਼ ਹੋਣ ਲਈ ਤਿਆਰ !

admin

ਬਾਲੀਵੁੱਡ ਦੀਆਂ ਸਭ ਤੋਂ ਅਮੀਰ ਔਰਤ ਕਲਾਕਾਰਾਂ ਵਿੱਚ ਕੌਣ-ਕੌਣ !

admin

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin