ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ਤੋਂ ਬਾਅਦ ਸੰਗਠਤ ਗੈਰ-ਕਾਨੂੰਨੀ ਨਿਵੇਸ਼ ਅਤੇ ਪਾਰਟ-ਟਾਈਮ ਨੌਕਰੀਆਂ ਦੇ ਨਾਂ ’ਤੇ ਧੋਖਾਧੜੀ ਕਰਨ ਵਾਲੀਆਂ 100 ਤੋਂ ਵੱਧ ਵੈੱਬਸਾਈਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਬਿਆਨ ਮੁਤਾਬਕ ਇਨ੍ਹਾਂ ਵੈੱਬਸਾਈਟਾਂ ਨੂੰ ਵਿਦੇਸ਼ਾਂ ’ਚ ਬੈਠੇ ਲੋਕ ਚਲਾ ਰਹੇ ਸਨ। ਕੇਂਦਰੀ ਗ੍ਰਹਿ ਮੰਤਰਾਲੇ ਦੀ ਇਕਾਈ ‘ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ’ (14ਸੀ) ਨੇ ਪਿਛਲੇ ਸਾਲ ਆਪਣੀ ‘ਨੈਸ਼ਨਲ ਸਾਈਬਰ ਕ੍ਰਾਈਮ ਰਿਸਕ ਐਨਾਲਿਸਿਸ ਯੂਨਿਟ’ (ਐੱਨਸੀਟੀਏਯੂ) ਰਾਹੀਂ ਸੰਗਠਤ ਨਿਵੇਸ਼ ਅਤੇ ਪਾਰਟ ਟਾਈਮ ਨੌਕਰੀਆਂ ਦੇਣ ਦਾ ਝਾਂਸਾ ਦੇਣ ਵਾਲੀਆਂ 100 ਤੋਂ ਵੱਧ ਧੋਖਾਧੜੀ ਵਾਲੀਆਂ ਵੈੱਬਸਾਈਟਾਂ ਦੀ ਪਛਾਣ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ।
previous post