India

ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ’ਚ ‘ਆਪ’ ਨੇਤਾਵਾਂ ਨੇ ਰੱਖਿਆ ਸਮੂਹਿਕ ਵਰਤ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ’ਚ ਇਕ ਦਿਨ ਵਰਤ ਲਈ ਐਤਵਾਰ ਨੂੰ ਇੱਥੇ ਜੰਤਰ-ਮੰਤਰ ’ਤੇ ਇਕੱਠੇ ਹੋਏ। ਪਾਰਟੀ ਨੇਤਾਵਾਂ ਨੇ ਕਿਹਾ, ‘‘ਇਸੇ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ ਹੋਰ ਸੂਬਿਆਂ ਦੇ ਨਾਲ-ਨਾਲ ਵਿਦੇਸ਼ਾਂ ’ਚ ਭਾਰਤੀਆਂ ਵਲੋਂ ਵੀ ਕੀਤੇ ਜਾ ਰਹੇ ਹਨ, ਜਿਨ੍ਹਾਂ ’ਚ ਬੋਸਟਨ ’ਚ ਹਾਰਵਰਡ ਸਕੁਐਰ, ਲਾਸ ਏਂਜਿਲਸ ’ਚ ਹਾਲੀਵੁੱਡ ਸਾਈਨ, ਵਾਸ਼ਿੰਗਟਨ ਡੀਸੀ ’ਚ ਭਾਰਤੀ ਦੂਤਘਰ ਦੇ ਬਾਹਰ, ਨਿਊਯਾਰਕ ਟਾਈਮਜ਼ ਸਕੁਐਰ ਅਤੇ ਟੋਰਾਂਟੋ, ਲੰਡਨ ਅਤੇ ਮੈਲਬਰਨ ’ਚ ਹੋਰ ਸ਼ਾਮਲ ਹਨ।’’ ਉਨ੍ਹਾਂ ਦੱਸਿਆ ਕਿ ’ਆਪ’ ਸ਼ਾਸਿਤ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਸੁਤੰਤਰਤਾ ਸੈਨਾਨੀ ਭਗਤ ਸਿੰਘ ਦੇ ਪਿੰਡ ਖਟਕਰ ਕਲਾਂ ’ਚ ਸਮੂਹਿਕ ਵਰਤ ’ਚ ਸ਼ਾਮਲ ਹੋਏ।
ਦਿੱਲੀ ਵਿਧਾਨ ਸਭਾ ਸਪੀਕਰ ਰਾਮਨਿਵਾਸ ਗੋਇਲ, ਉੱਪ ਪ੍ਰਧਾਨ ਰਾਖੀ ਬਿਲਾ, ਮੰਤਰੀ ਆਤਿਸ਼ੀ, ਗੋਪਾਲ ਰਾਏ ਅਤੇ ਇਮਰਾਨ ਹੁਸੈਨ ਸਮੇਤ ‘ਆਪ’ ਦੇ ਕਈ ਸੀਨੀਅਰ ਨੇਤਾ ਸਵੇਰੇ 11 ਵਜੇ ਤੋਂ ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ ’ਤੇ ਦਿਨ ਭਰ ਦੇ ’ਸਮੂਹਿਕ ਵਰਤ’ ’ਚ ਸ਼ਾਮਲ ਹੋਏ। ‘ਆਪ’ ਦੀ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਲੋਕਾਂ ਤੋਂ ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ’ਚ ਵਰਤ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin