India

ਕੇਜਰੀਵਾਲ ਦੀ ਜ਼ਮਾਨਤ ਵਿਰੁੱਧ ਈ.ਡੀ. ਦੀ ਪਟੀਸ਼ਨ 15 ਜੁਲਾਈ ਲਈ ਸੂਚੀਬੱਧ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਥਿਤ ਆਬਕਾਰੀ ਘੁਟਾਲੇ ਤੋਂ ਪੈਦਾ ਹੋਏ ਮਨੀ ਲਾਂਡਰਿੰਗ ਮਾਮਲੇ ਵਿੱਚ ਮਿਲੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪਟੀਸ਼ਨ ਨੂੰ 15 ਜੁਲਾਈ ਲਈ ਸੂਚੀਬੱਧ ਕੀਤਾ ਹੈ। ਹਾਈ ਕੋਰਟ ਨੇ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਦੇ 20 ਜੂਨ ਦੇ ਉਨ੍ਹਾਂ ਹੁਕਮਾਂ ਤੇ ਰੋਕ ਲਗਾ ਦਿੱਤੀ ਸੀ, ਜਿਸ ਰਾਹੀਂ ਕੇਜਰੀਵਾਲ ਨੂੰ ਇਸ ਮਾਮਲੇ ‘ਚ ਜ਼ਮਾਨਤ ਦਿੱਤੀ ਗਈ ਸੀ। ਜਾਂਚ ਏਜੰਸੀ ਦੇ ਵਕੀਲ ਨੇ ਕਿਹਾ ਕਿ ਪਟੀਸ਼ਨ ’ਤੇ ਅਰਵਿੰਦ ਕੇਜਰੀਵਾਲ ਦੇ ਜਵਾਬ ਦੀ ਕਾਪੀ ਉਨ੍ਹਾਂ ਨੂੰ ਮੰਗਲਵਾਰ ਰਾਤ 11 ਵਜੇ ਦਿੱਤੀ ਗਈ ਸੀ, ਜਦੋ ਕਿ ਕੇਜਰੀਵਾਲ ਦੇ ਵਕੀਲ ਨੇ ਕਿਹਾ ਕਿ ਇਹ ਕੇਸ ਦੇ ਜਾਂਚ ਅਧਿਕਾਰੀ (ਆਈਓ) ਨੂੰ ਦੁਪਹਿਰ 1 ਵਜੇ ਦੇ ਦਿੱਤੀ ਗਈ ਸੀ। ਕੇਜਰੀਵਾਲ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਅਦਾਲਤ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੁਣਵਾਈ ਲਈ ਇੱਕ ਸਮਾਂ ਨਿਸ਼ਚਿਤ ਕੀਤਾ ਜਾਵੇ ਕਿਉਂਕਿ ਕੇਸ ਬਹੁਤ ਜ਼ਰੂਰੀ ਹੈ। ਹਾਲਾਂਕਿ ਈਡੀ ਲਈ ਪੇਸ਼ ਹੋਏ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਨੇ ਕਿਹਾ ਕਿ ਏਜੰਸੀ ਨੂੰ ਕੇਜਰੀਵਾਲ ਦੀ ਜਵਾਬ ਕਾਪੀ ਮੰਗਲਵਾਰ ਰਾਤ ਨੂੰ ਹੀ ਦਿੱਤੀ ਗਈ ਸੀ ਅਤੇ ਉਨ੍ਹਾਂ ਨੂੰ ਜਵਾਬ ਨੂੰ ਵੇਖਣ ਅਤੇ ਇਸ ’ਤੇ ਆਪਣਾ ਜਵਾਬ ਦਾਖਲ ਕਰਨ ਲਈ ਕੁਝ ਸਮਾਂ ਚਾਹੀਦਾ ਹੈ।

Related posts

ਔਰਤ ਦੀ ਸਹਿਮਤੀ ਤੋਂ ਬਿਨਾਂ ਗਰਭ ਅਵਸਥਾ ਜਾਰੀ ਨਹੀਂ ਰੱਖੀ ਜਾ ਸਕਦੀ: ਸੁਪਰੀਮ ਕੋਰਟ

admin

ਪੀਐੱਮ ਮੋਦੀ ਦਾ ਵਿਰੋਧੀ ਧਿਰ ‘ਤੇ ਵਾਰ, ਕਿਹਾ – ਕੁਝ ਪਾਰਟੀਆਂ ਨੂੰ ਸਿਰਫ਼ ਆਪਣਾ ਵੋਟਬੈਂਕ ਹੀ ਨਜ਼ਰ ਆਉਂਦੈ

Bunty

ਸੰਜੇ ਸਿੰਘ ਦਾ ਦਾਅਵਾ- ਤਿਹਾੜ ਜੇਲ੍ਹ ’ਚ ਕੇਜਰੀਵਾਲ ਨਾਲ ਕੀਤਾ ਜਾ ਰਿਹੈ ਅਣਮਨੁੱਖੀ ਰਵੱਈਆ : ਸੰਜੇ ਸਿੰਘ

Bunty