India

ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਅਗਸਤ ਤੱਕ ਵਧੀ

ਨਵੀਂ ਦਿੱਲੀ – ਦਿੱਲੀ ਦੀ ਰਾਊਜ ਐਵੇਨਿਊ ਕੋਰਟ ਨੇ ਆਬਕਾਰੀ ਨੀਤੀ ਦੇ ਘਪਲੇ ਨਾਲ ਜੁੜੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 20 ਅਗਸਤ ਤੱਕ ਵਧਾ ਦਿੱਤੀ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੈਂਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਕੇਜਰੀਵਾਲ ਨੂੰ ਈ.ਡੀ. ਨੇ 21 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਸੀ। ਉਸ ਤੋਂ ਬਾਅਦ ਰਾਊਜ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ ਹਿਰਾਸਤ ’ਚ ਭੇਜ ਦਿੱਤਾ ਸੀ। ਉਨ੍ਹਾਂ ਖ਼ਿਲਾਫ਼ ਦੂਜਾ ਮਾਮਲਾ ਸੀ.ਬੀ.ਆਈ. ਦਾ ਹੈ। ਜਿਸ ’ਚ ਉਨ੍ਹਾਂ ਨੂੰ 26 ਜੂਨ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਦੱਸ ਦੇਈਏ ਕਿ 10 ਜੁਲਾਈ ਨੂੰ ਅਦਾਲਤ ਨੇ ਈਡੀ ਦੀ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਕੇਜਰੀਵਾਲ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। 17 ਮਈ ਨੂੰ ਈਡੀ ਨੇ 7ਵੀਂ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ’ਚ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੋਸ਼ੀ ਬਣਾਇਆ ਗਿਆ ਹੈ। ਇਸ ਮਾਮਲੇ ’ਚ ਹੁਣ ਤੱਕ 18 ਲੋਕਾਂ ਨੂੰ ਗਿ੍ਰਫਤਾਰ ਕੀਤਾ ਜਾ ਚੁੱਕਾ ਹੈ। ਗਿ੍ਰਫ਼ਤਾਰ ਕੀਤੇ ਗਏ ਲੋਕਾਂ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀ. ਆਰ. ਐਸ ਨੇਤਾ ਕੇ ਕਵਿਤਾ ਸ਼ਾਮਲ ਹਨ। ਇਸ ’ਚ ਸੁਪਰੀਮ ਕੋਰਟ ਨੇ ਸੰਜੇ ਸਿੰਘ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ। ਈਡੀ ਨੇ 21 ਮਾਰਚ ਨੂੰ ਦੇਰ ਸ਼ਾਮ ਨੂੰ ਅਰਵਿੰਦ ਕੇਜਰੀਵਾਲ ਨੂੰ ਪੁੱਛ-ਗਿੱਛ ਮਗਰੋਂ ਗਿ੍ਰਫ਼ਤਾਰ ਕਰ ਲਿਆ ਸੀ। 10 ਮਈ ਨੂੰ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਸੀ, ਜਿਸ ਤੋਂ ਬਾਅਦ ਕੇਜਰੀਵਾਲ ਨੇ 2 ਜੂਨ ਨੂੰ ਆਤਮ-ਸਮਪਰਣ ਕੀਤਾ ਸੀ। ਕੇਜਰੀਵਾਲ ਨੂੰ 26 ਜੂਨ ਨੂੰ ਸੀ. ਬੀ. ਆਈ. ਨੇ ਗਿ੍ਰਫ਼ਤਾਰ ਕੀਤਾ ਸੀ। ਈਡੀ ਨੇ ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਉਨ੍ਹਾਂ ਦੇ ਸਰਕਾਰੀ ਆਵਾਸ ਤੋਂ ਗਿ੍ਰਫ਼ਤਾਰ ਕੀਤਾ ਸੀ।]

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin