India

ਕੇਜਰੀਵਾਲ ਨੂੰ ਝਟਕਾ, ਅੰਤਰਿਮ ਜ਼ਮਾਨਤ ਵਧਾਉਣ ਤੋਂ ਇਨਕਾਰ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ।
ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਸਿਹਤ ਜਾਂਚ ਲਈ ਅੰਤਰਿਮ ਜ਼ਮਾਨਤ ਨੂੰ 7 ਹੋਰ ਦਿਨ ਵਧਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਦਰਅਸਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਨੂੰ ਸਿਹਤ ਦੇ ਆਧਾਰ ’ਤੇ ਆਪਣੀ ਅੰਤਰਿਮ ਜ਼ਮਾਨਤ ਨੂੰ ਸੱਤ ਦਿਨ ਵਧਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਅਪੀਲ ਕੀਤੀ ਸੀ।
ਸੁਪਰੀਮ ਕੋਰਟ ਦੀ ਬੈਂਚ ਨੇ ਮਾਮਲੇ ਨੂੰ ਚੀਫ਼ ਜਸਟਿਸ ਦੇ ਸਾਹਮਣੇ ਲੈ ਕੇ ਜਾਣ ਨੂੰ ਕਿਹਾ। ਇੰਨਾ ਹੀ ਨਹੀਂ ਬੈਂਚ ਨੇ ਦੇਰ ਨਾਲ ਪਟੀਸ਼ਨ ਦਾਇਰ ਕਰਨ ’ਤੇ ਵੀ ਸਵਾਲ ਚੁੱਕੇ ਹਨ। ਸੁਪਰੀਮ ਕੋਰਟ ਨੇ ਕਿਹਾ ਕਿ ਚੀਫ ਜਸਟਿਸ ਮੁੱਖ ਮੰਤਰੀ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਧਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਦੀ ਸੂਚੀ ’ਤੇ ਢੁਕਵਾਂ ਫੈਸਲਾ ਲੈਣਗੇ ਕਿਉਂਕਿ ਮੁੱਖ ਮਾਮਲੇ ’ਚ ਫੈਸਲਾ ਰਾਖਵਾਂ ਰੱਖਿਆ ਗਿਆ ਹੈ।
ਦੱਸ ਦੇਈਏ ਕਿ ਕੇਜਰੀਵਾਲ ਨੇ ਆਪਣੀ ਨਵੀਂ ਪਟੀਸ਼ਨ ਵਿਚ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ 7 ਦਿਨ ਦਾ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਇਸ ਦੀ ਵਜ੍ਹਾ ਦੱਸਦੇ ਹੋਏ ਕਿਹਾ ਕਿ ਸਕੈਨ ਨਾਲ ਕਈ ਦੂਜੇ ਟੈਸਟ ਕਰਾਉਣੇ ਹਨ।
ਇਸ ਲਈ ਉਨ੍ਹਾਂ ਨੂੰ ਸਾਰੇ ਟੈਸਟਾਂ ਲਈ 7 ਦਿਨ ਦਾ ਸਮਾਂ ਮੰਗਿਆ ਹੈ। ਪਟੀਸ਼ਨ ਵਿਚ ਉਨ੍ਹਾਂ ਨੇ ਵਜ਼ਨ 7 ਕਿਲੋਗ੍ਰਾਮ ਘੱਟ ਹੋਣ ਦਾ ਵੀ ਜ਼ਿਕਰ ਕੀਤਾ ਗਿਆ ਹੈ।

Related posts

ਲੱਭ ਗਿਆ ਅਨਮੋਲ ਬਿਸ਼ਨੋਈ, ਅਮਰੀਕਾ ਦਾ ਅਲਰਟ, ਮੁੰਬਈ ਪੁਲਸ ਨੇ ਕਾਰਵਾਈ ਕੀਤੀ ਸ਼ੁਰੂ

Bunty

1 ਅਕਤੂਬਰ ਤੋਂ ਕਈ ਨਵੇਂ ਨਿਯਮ ਲਾਗੂ: LPG ਸਬਸਿਡੀ, FD ਅਤੇ ਜਨਮ-ਮੌਤ ਰਜਿਸਟ੍ਰੇਸ਼ਨ ਵਿੱਚ ਬਦਲਾਅ

admin

ਪ੍ਰਧਾਨ ਮੰਤਰੀ ਨੇ ਚੋਣ ਰੈਲੀ ਦੌਰਾਨ ਵਿਰੋਧੀਆਂ ’ਤੇ ਸਾਧਿਆ ਨਿਸ਼ਾਨਾ ‘ਇੰਡੀਆ’ ਗਠਜੋੜ ਦੇਸ਼ ਚਲਾਉਣ ਯੋਗ ਨਹੀਂ: ਮੋਦੀ

Bunty