ਨਵੀਂ ਦਿੱਲੀ – ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਹਾਈਕੋਰਟ ’ਚ ਸੁਣਵਾਈ ਟਾਲ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 7 ਅਗਸਤ ਨੂੰ ਹੋਵੇਗੀ। ਉਦੋਂ ਤਕ ਕੇਜਰੀਵਾਲ ਤਿਹਾੜ ਜੇਲ੍ਹ ਵਿੱਚ ਹੀ ਰਹਿਣਗੇ।ਕੇਜਰੀਵਾਲ ਦੇ ਵਕੀਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਅੰਤ੍ਰਿਮ ਜ਼ਮਾਨਤ ਦਿੱਤੀ ਗਈ ਹੈ। ਵਕੀਲ ਨੇ ਅਦਾਲਤ ’ਚ ਕਿਹਾ ਕਿ ਉਸ ਨੂੰ ਹੋਰ ਸਮਾਂ ਚਾਹੀਦਾ ਹੈ ਕਿਉਂਕਿ ਈਡੀ ਨੇ ਬੀਤੀ ਰਾਤ 11 ਵਜੇ ਪਟੀਸ਼ਨ ’ਤੇ ਨਵਾਂ ਜਵਾਬ ਦਾਖ਼ਲ ਕੀਤਾ ਹੈ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 6 ਅਗਸਤ ਤਕ ਮੁਲਤਵੀ ਕਰ ਦਿੱਤੀ।
ਇਸ ਤੋਂ ਪਹਿਲਾਂ ਕੇਜਰੀਵਾਲ ਨੇ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਈਡੀ ਦੀ ਪਟੀਸ਼ਨ ਦਾ ਜਵਾਬ ਦਾਖ਼ਲ ਕੀਤਾ ਸੀ, ਜਿਸ ਵਿੱਚ ਉਸ ਨੇ ਕਿਹਾ ਸੀ ਕਿ ਉਹ ਈਡੀ ਦੀ ਜਾਸੂਸੀ ਦਾ ਸ਼ਿਕਾਰ ਹੈ। ਉਸ ਨੇ ਦਲੀਲ ਦਿੱਤੀ ਕਿ ਉਸ ਦੀ ਜ਼ਮਾਨਤ ਰੱਦ ਕਰਨ ਦੀ ਈਡੀ ਦੀ ਅਰਜ਼ੀ ਵਿਚਾਰਨ ਯੋਗ ਨਹੀਂ ਹੈ। ਇਹ ਸੁਪਰੀਮ ਕੋਰਟ ਦੇ ਪਿਛਲੇ ਫੈਸਲੇ ਤੋਂ ਬਿਲਕੁਲ ਵੱਖਰਾ ਹੈ।